Close

The Chief Minister will address the residents of the district through video conference on August 5 regarding the ban on ‘single use plastic’.

Publish Date : 03/08/2022
DC sir

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ
‘ਸਿੰਗਲ ਯੂਜ਼ ਪਲਾਸਟਿਕ’ ਉਤੇ ਪਾਬੰਦੀ ਬਾਰੇ ਮੁੱਖ ਮੰਤਰੀ 5 ਅਗਸਤ ਨੂੰ ਵੀਡਿਓ ਕਾਰਨਫਰੰਸ ਜ਼ਰੀਏ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨਗੇ
-ਸ੍ਰੀ ਗੁਰੂ ਹਰ ਕ੍ਰਿਸ਼ਨ ਪਬਲਿਕ ਸਕੂਲ ਵਿਚ ਹੋਵੇਗਾ ਸਮਾਗਮ

ਤਰਨਤਾਰਨ, 3 ਅਗਸਤ

ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ 5 ਅਗਸਤ ਨੂੰ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ’ਤੇ ਸੂਬੇ ’ਚ ਸਖ਼ਤੀ ਨਾਲ ਰੋਕ ਲਗਾਈ ਜਾ ਰਹੀ ਹੈ ਅਤੇ ਇਸ ਸਬੰਧ ਵਿਚ ਉਹ ਸੂਬੇ ਭਰ ਦੇ ਲੋਕਾਂ ਨਾਲ ਆਨ-ਲਾਈਨ ਜ਼ਰੀਏ ਮੁਖਾਤਿਬ ਹੋਣਗੇ। ਇਸ ਸਬੰਧੀ ਜਿਲ੍ਹੇ ਪੱਧਰ ਦਾ ਸਮਾਗਮ ਸਥਾਨਕ ਸ੍ਰੀ ਗੁਰੂ ਹਰ ਕ੍ਰਿਸ਼ਨ ਸਕੂਲ ਵਿਚ ਕੀਤਾ ਜਾਵੇਗਾ, ਜਿਥੋਂ ਮੁੱਖ ਮੰਤਰੀ ਵੀਡੀਓ ਕਾਨਫਰੰਸ ਜਰੀਏ ਜਿਲ੍ਹਾ ਵਾਸੀਆਂ ਦੇ ਰੂ ਬ ਰੂ ਹੋਣਗੇ। ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਵੱਖ-ਵ ੱਖ ਜ਼ਿੰਮੇਂਵਾਰੀਆਂ ਸੌਂਪ ਦਿੱਤੀਆਂ ਹਨ।

ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿੱਚ ਪਹਿਲੀ ਜੁਲਾਈ ਤੋਂ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ’ਤੇ ਪਾਬੰਦੀ ਲਗਾਈ ਜਾ ਚੁੱਕੀ ਹੈ ਅਤੇ ਹੁਣ ਇਸ ਪਾਬੰਦੀ ਨੂੰ ਲਾਗੂ ਕਰਨ ਦਾ ਸਮਾਂ ਆ ਗਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ 5 ਅਗਸਤ ਨੂੰ ਹੋਣ ਵਾਲੇ ਸਮਾਗਮ ਤੋਂ ਬਾਅਦ ਜਿਲ੍ਹੇ ਵਿਚ ਇਸ ਨੂੰ ਸਖਤੀ ਨਾਲ ਲਾਗੂ ਕਰ ਦਿੱਤਾ ਜਾਵੇਗਾ। ਉਨਾਂ ਇਹ ਹੁਕਮ ਲਾਗੂ ਕਰਵਾਉਣ ਲਈ ਅਧਿਕਾਰੀਆਂ ਨਾਲ ਯੋਜਨਾਬੰਦੀ ਵੀ ਤੈਅ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 19 ਤਰ੍ਹਾਂ ਦੇ ‘ਸਿੰਗਲ ਯੂਜ਼ ਪਲਾਸਟਿਕ’ (ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਆਯਾਤ, ਭੰਡਾਰ, ਵਿਤਰਣ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਰਾਜ ਪੱਧਰੀ ਆਨਲਾਈਨ ਸਮਾਗਮ ਇਕ ਤਰਾਂ ਦਾ ਜਾਗਰੂਕਤਾ ਸਮਾਗਮ ਹੈ, ਜਿਸ ਵਿੱਚ ਚੁਣੇ ਹੋਏ ਨੁਮਾਇੰਦਿਆਂ, ਐਨ ਜੀ ਓਜ਼, ਸਕੂਲਾਂ/ਕਾਲਜਾਂ ਦੇ ਪ੍ਰਤੀਨਿਧ, ਕੌਂਸਲਰ, ਬੀ ਡੀ ਪੀ ਓਜ਼, ਸਨਅਤੀ ਇਕਾਈਆਂ ਦੇ ਪ੍ਰਤੀਨਿਧ ਆਦਿ ਸ਼ਾਮਿਲ ਹੋਣਗੇ।