• Social Media Links
  • Site Map
  • Accessibility Links
  • English
Close

3 lakh children in the district will be fed medicine to avoid stomach worms-Deputy Commissioner

Publish Date : 11/08/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਤਰਨਤਾਰਨ।
ਜਿਲ੍ਹੇ ਵਿੱਚ 3 ਲੱਖ ਬੱਚਿਆਂ ਨੂੰ ਖਵਾਈ ਜਾਵੇਗੀ ਪੇਟ ਦੇ ਕੀੜਿਆਂ ਤੋਂ ਬਚਣ ਦੀ ਦਵਾਈ-ਡਿਪਟੀ ਕਮਿਸ਼ਨਰ
ਤਰਨਤਾਰਨ 10 ਅਗਸਤ:
ਪੇਟ ਦੇ ਕੀੜਿਆਂ ਤੋਂ ਮੁਕਤੀ-ਨਰੋਆ ਭਵਿੱਖ ਥੀਮ ਤਹਿਤ ਪੰਜਾਬ ਸਰਕਾਰ ਵਲੋ ਚਲਾਏ ਗਏ ਨੈਸ਼ਨਲ ਡੀ.ਵਾਰਮਿੰਗ ਡੇਅ ਪ੍ਰੋਗਰਾਮ ਦਾ ਉਦਘਾਟਨ ਸ੍ਰੀ ਗੁਰੁ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤਾ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਅਤੇ ਸਿਵਲ ਸਰਜਨ ਤਰਨ ਤਾਰਨ ਡਾ: ਸੀਮਾ ਦੀ ਪ੍ਰਧਾਨਗੀ ਹੇਠ ਇਕ ਬੱਚੀ ਨੂੰ ਐਲਬੈਡਾਜੋਲ ਦੀ ਗੋਲੀ ਖੁਆ ਕੇ ਇਸ ਵਿਸ਼ੇਸ਼ ਪ੍ਰੋਗਰਾਮ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਰੇ ਤੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਬੱਚਿਆਂ ਦੇ ਪੇਟ ਵਿਚ ਕੀੜੇ ਆਮ ਰੋਗ ਹੈ, ਪਰ ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਹੋਰ ਕਈ ਬੀਮਾਰੀਆਂ ਦਾ ਰੂਪ ਲੈ ਸਕਦਾ ਹੈ।ਇਸ ਲਈ ਸਿਹਤ ਵਿਭਾਗ ਵਲੋ ਐਲਬੈਡਾਜੋਲ ਦੀ ਗੋਲੀ ਸਕੂਲੀ ਬੱਚਿਆ ਨੂੰ ਖੁਆਈ ਜਾਣੀ ਜਰੂਰੀ ਹੈ ਅਤੇ ਜਿਹੜੇ ਬੱਚੇ ਅੱਜ ਰਹਿ ਜਾਣਗੇ ਉਨਾ ਨੂੰ ਮੋਪਅੱਪ ਦਿਵਸ 17 ਅਗਸਤ 2022 ਨੂੰ ਗੋਲੀਆਂ ਖਵਾਈਆਂ ਜਾਣਗੀਆਂ। ਸਿਵਲ ਸਰਜਨ ਤਰਨ ਤਾਰਨ ਡਾ ਸੀਮਾ ਨੇ ਕਿਹਾ ਕਿ ਇਸ ਦਿਵਸ ਤੇ 1 ਸਾਲ ਤੋ 19 ਸਾਲ ਤੱਕ ਦੇ ਸਾਰੇ ਬੱਚਿਆ ਨੂੰ ਐਲਬੈਡਾਝੋਲ ਦੀ ਗੋਲੀ ਖਿਲਾਈ ਜਾਵੇਗੀ। ਜਿਲ੍ਹਾ ਟੀਕਾਕਰਨ ਅਫਸਰ ਡਾ ਵਰਿੰਦਰਪਾਲ ਕੋਰ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਦੇ ਲਗਭਗ 785 ਸਰਕਾਰੀ ਅਤੇ ਸਰਕਾਰੀ ਮਾਨਤਾ ਪ੍ਰਾਪਤ ਸਕੂਲਾਂ ਵਿਚ ਲਗਭਗ 1,11,354 ਬੱਚੇ 360 ਪ੍ਰਾਈਵੇਟ ਸਕੂਲਾਂ ਵਿੱਚ ਲਗਭਗ 1,22,767 ਬੱਚੇ ਅਤੇ 1076 ਆਂਗਨਵਾੜੀ ਸੈਟਰਾਂ ਵਿੱਚ ਲਗਭਗ 53,808 ਬੱਚਿਆ ਨੂੰ ਕਵਰ ਕੀਤਾ ਜਾਵੇਗਾ।
ਇਸ ਅਵਸਰ ਤੇ ਡਾ ਪੱਡਾ, ਸੁਖਦੇਵ ਸਿੰਘ, ਅਤੇ ਦਫਤਰ ਦਾ ਸਾਰਾ ਸਟਾਫ ਮੌਜੂਦ ਸਨ।