The Deputy Commissioner hoisted the tricolor in the ‘full dress rehearsal’ of the Independence Day celebrations
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ।
ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਵਿਚ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ
15 ਅਗਸਤ ਨੂੰ ਸ੍ਰੀ ਮੀਤ ਹੇਅਰ ਲਹਿਰਾਉਣਗੇ ਤਿਰੰਗਾ
ਤਰਨਤਾਰਨ 13 ਅਗਸਤ ( )-ਜ਼ਿਲਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਪੁਲਿਸ ਸਟੇਡੀਅਮ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਰਣਜੀਤ ਸਿੰਘ ਢਿਲੋਂ ਵਿਸ਼ੇਸ਼ ਤੌਰ ਉਤੇ ਪੁੱਜੇ। ਇਸ ਮੌਕੇ ਵੱਖ-ਵੱਖ ਪੰਜਾਬ ਪੁਲਿਸ, ਪੰਜਾਬ ਜੇਲ ਗਾਰਡ, ਪੰਜਾਬ ਹੋਮ ਗਾਰਡ, ਐਨ ਸੀ ਸੀ ਦੇ ਬੱਚਿਆਂ ਦੇ ਪੁਲਿਸ ਬੈਂਡ ਦੇ ਨਾਲ-ਨਾਲ ਸਕੂਲ ਬੈਂਡ ਦੀਆਂ ਟੀਮਾਂ ਨੇ ਪਰੇਡ ਵਿਚ ਹਿੱਸਾ ਲਿਆ। ਇਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ। ਕਰੋਨਾ ਦੀਆਂ ਹਦਾਇਤਾਂ ਅਤੇ ਕਈ ਸਕੂਲਾਂ ਵਿਚ ਬੱਚਿਆਂ ਦੇ ਕੋਵਿਡ ਪਾਜ਼ੀਟਵ ਆਏ ਹੋਣ ਕਾਰਨ ਇਸ ਵਾਰ ਵੀ ਜ਼ਿਲ੍ਹੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਕੀਤੇ ਜਾਂਦੇ ਪੀ.ਟੀ. ਸ਼ੋਅ, ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਨਹੀਂ ਕਰਵਾਈ ਜਾ ਰਹੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜ਼ਾਦੀ ਦਿਵਸ ਦੇ ਜਸ਼ਨਾਂ ਮੌਕੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੁੱਜ ਰਹੇ ਹਨ ਅਤੇ ਉਹ ਇਸ ਦਿਨ ਸਟੇਡੀਅਮ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨਾਂ ਜਿਲਾ ਵਾਸੀਆਂ ਨੂੰ ਵੱਧ-ਚੜ ਕੇ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ। ਉਨਾਂ ਨੇ ਕਿਹਾ ਕਿ ਇਹ ਸਾਡਾ ਰਾਸ਼ਟਰੀ ਤਿਉਹਾਰ ਹੈ, ਨਾ ਕਿ ਕੇਵਲ ਬੱਚਿਆਂ ਜਾਂ ਸਰਕਾਰੀ ਕਰਮਚਾਰੀਆਂ ਦਾ। ਇਸ ਲਈ ਸਾਨੂੰ ਸਾਰਿਆਂ ਨੂੰ ਇਹ ਤਿਉਹਾਰ ਰਲ-ਮਿਲ ਕੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਰਨ ਸ. ਸਕੱਤਰ ਸਿੰਘ ਬੱਲ, ਐਸ ਡੀ ਐਮ ਸ੍ਰੀ ਰਜਨੀਸ਼ ਅਰੋੜਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ
ਸ੍ਰੀ ਮੋਨੀਸ਼ ਕੁਮਾਰ ਡਿਪਟੀ ਕਮਿਸ਼ਨਰ ਪੁਲਿਸ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਮੌਕੇ ਤਿਰੰਗਾ ਲਹਿਰਾਉਂਦੇ ਹੋਏ। ਨਾਲ ਹਨ ਐਸ ਐਸ ਪੀ ਸ. ਰਣਜੀਤ ਸਿੰਘ ਢਿਲੋਂ।