ਖੇਡਾਂ ਵਤਨ ਪੰਜਾਬ ਦੀਆਂ ਨੌਜਵਾਨਾਂ ਨੂੰ ਖੇਡ ਮੈਦਾਨ ਦੀ ਚੇਟਕ ਲਗਾਉਣੀਆਂ-ਲਾਲਜੀਤ ਸਿੰਘ ਡਿਪਟੀ ਕਮਿਸ਼ਨਰ ਨੇ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸ਼ਰ, ਤਰਨਤਾਰਨ
-ਖੇਡਾਂ ਵਤਨ ਪੰਜਾਬ ਦੀਆਂ ਨੌਜਵਾਨਾਂ ਨੂੰ ਖੇਡ ਮੈਦਾਨ ਦੀ ਚੇਟਕ ਲਗਾਉਣੀਆਂ-ਲਾਲਜੀਤ ਸਿੰਘ
ਡਿਪਟੀ ਕਮਿਸ਼ਨਰ ਨੇ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ
*ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦਾ ਹੋਇਆ ਰਸਮੀ ਆਗਾਜ਼
ਤਰਨਤਾਰਨ, 01 ਸਤੰਬਰ:
ਜ਼ਿਲ੍ਹਾ ਤਰਨਤਾਰਨ ਦੇ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਿਆਂ ਅੱਜ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁਲਰ ਨੇ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੀ ਖੇਡ ਸਟੇਡੀਅਮ ਪੱਟੀ ਤੋਂ ਬਲਾਕ ਪੱਧਰੀ ਖੇਡਾਂ ਦਾ ਰਸਮੀ ਆਗਾਜ਼ ਕੀਤਾ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਅਤੇ ਖੇਡਾਂ ਨੂੰ ਹੋਰ ਬੁਲੰਦੀਆਂ ’ਤੇ ਲਿਜਾਉਣ ਲਈ ਹਰ ਉਮਰ ਵਰਗ ਦੇ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਖੂਬ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਬਲਾਕਾਂ ਅੰਦਰ ਹੋਣ ਵਾਲੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ, ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਅੰਦਰ ਚੁਣੇ ਗਏ ਖਿਡਾਰੀਆਂ ਨੂੰ ਰਾਜ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਮਿਲ ਹੋਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਲਿਜਾ ਕੇ ਖੇਡ ਮੈਦਾਨ ਵੱਲ ਖਿਚਣਗੀਆਂ, ਜੋ ਕਿ ਨਸ਼ੇ ਦੇ ਖਾਤਮੇ ਲਈ ਜਰੂਰੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਜ਼ਿਲ੍ਹੇ ਅੰਦਰ ਖੇਡ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਸਮੂਹ ਖਿਡਾਰੀਆਂ ਨੂੰ ਸੁਭਕਾਮਨਾਵਾਂ ਦਿੰਦਿਆਂ ਚੰਗੇ ਢੰਗ ਨਾਲ ਆਪਣੀ ਖੇਡ ਦਾ ਪ੍ਰਦਰਸ਼ਨ ਕਰਕੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲਿਆਂ ’ਚ 3 ਹਜ਼ਾਰ ਤੋਂ ਵਧੇਰੇ ਖਿਡਾਰੀ ਹਿੱਸਾ ਲੈ ਰਹੇ ਹਨ। ਡਿਪਟੀ ਕਮਿਸ਼ਨਰ ਨੇ ਖੇਡ ਮੁਕਾਬਿਲਆਂ ਲਈ ਸਬੰਧਤ ਅਧਿਕਾਰੀਆਂ ਵੱਲੋਂ ਕੀਤੇ ਪ੍ਰਬੰਧਾਂ ਦੀ ਪ੍ਰਸੰਸਾ ਕੀਤੀੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ ਰਵਿੰਦਰਪਾਲ ਸਿੰਘ, ਐਸ.ਡੀ.ਐਮ. ਪੱਟੀ ਸ੍ਰੀ ਰਾਜੇਸ਼ ਕੁਮਾਰ, ਜਿਲਾ ਖੇਡ ਅਧਿਕਾਰੀ ਸ੍ਰੀ ਇੰਦਰਵੀਰ ਸਿੰਘ, ਜਿਲਾ ਸਿੱਖਿਆ ਅਧਿਕਾਰੀ ਸ ਹਰਭਗਵੰਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਖੇਡਾਂ ’ਚ ਹਿੱਸਾ ਲੈਣ ਵਾਲੇ ਖਿਡਾਰੀ ਹਾਜ਼ਰ ਸਨ।
ਤਸਵੀਰ: ਨਾਲ ਹਨ