The arrival of 84618 metric tons of paddy in the markets of district Tarn Taran so far-Deputy Commissioner

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਹੁਣ ਤੱਕ 84618 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ-ਡਿਪਟੀ ਕਮਿਸ਼ਨਰ
ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 72923 ਮੀਟ੍ਰਿਕ ਟਨ ਝੋਨੇ ਦੀ ਖਰੀਦ
ਖਰੀਦ ਕੀਤੀ ਗਈ ਫਸਲ ਦੀ ਕਿਸਾਨਾਂ ਨੂੰ ਕੀਤੀ ਗਈ 23 ਕਰੋੜ 10 ਲੱਖ ਰੁਪਏ ਦੀ ਅਦਾਇਗੀ
ਤਰਨ ਤਾਰਨ 07, ਅਕਤੂਬਰ:
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 07 ਅਕਤੂਬਰ ਤੱਕ 84618 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 72923 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਅੱਜ ਤੱਕ ਖਰੀਦ ਕੀਤੀ ਗਈ ਫਸਲ ਦੀ ਕਿਸਾਨਾਂ ਨੂੰ 23 ਕਰੋੜ 10 ਲੱਖ ਰੁਪਏ ਦੀ ਅਦਾਇਗੀ ਆੱਨਲਾਈਨ ਤਰੀਕੇ ਰਾਹੀਂ ਕੀਤੀ ਗਈ ਹੈ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਅੱਜ ਤੱਕ ਪਨਗਰੇਨ ਵੱਲੋਂ 32552 ਮੀਟਰਿਕ ਟਨ, ਮਾਰਕਫੈੱਡ ਵੱਲੋਂ 18528 ਮੀਟਰਿਕ ਟਨ, ਪਨਸਪ ਵੱਲੋਂ 11151 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 6888 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 1905 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਵੀ 1898 ਮੀਟਰਿਕ ਟਨ ਝੋਨਾ ਖਰੀਦਿਆ ਗਿਆ ਹੈ।
ਡਿਪਟੀ ਕਮਿਸ਼ਨਰ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।
ਉਹਨਾਂ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।