Seminar conducted by District Legal Services Authority, Tarn Taran at Village Rajoke, Vernala and Government Secondary School, Valtoha (Kuriya).
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਪਿੰਡ ਰਾਜੋਕੇ, ਵਰਨਾਲਾ ਅਤੇ ਸਰਕਾਰੀ ਸੈਕੰਡਰੀ ਸਕੂਲ, ਵਲਟੋਹਾ (ਕੁੜੀਆ) ਵਿਖੇ ਲਗਵਾਇਆ ਗਿਆ ਸੈਮੀਨਰ
ਤਰਨਤਾਰਨ 18 ਅਕਤੂਬਰ
ਸ਼੍ਰੀਮਤੀ ਪ੍ਰਿਆ ਸੂਦ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ-ਚੇਅਰਪਰਸਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲਾ ਕਚਿਹਰੀਆਂ, ਤਰਨ ਤਾਰਨ ਜੀ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਰਾਜੋਕੇ, ਵਰਨਾਲਾ ਅਤੇ ਸਰਕਾਰੀ ਸੈਕੰਡਰੀ ਸਕੂਲ, ਵਲਟੋਹਾ (ਕੁੜੀਆ), ਜਿਲ੍ਹਾ ਤਰਨ ਤਾਰਨ ਵਿਖੇ ਪ੍ਰਤਿਮਾ ਅਰੋੜਾ, ਸਿਵਲ ਜੱਜ (ਸੀ.ਡ.)/ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਦੇ ਨਾਲ ਸ਼੍ਰੀ ਸੁਖਬੀਰ ਸਿੰਘ, ਵਕੀਲ ਸਾਹਿਬ ਅਤੇ ਸ਼੍ਰੀ ਮਲਕੀਤ ਸਿੰਘ, ਪੈਰਾ ਲੀਗਰ ਵਲੰਟੀਅਰ ਨੇ ਸੈਮੀਨਾਰ ਲਗਾਏ। ਇਸ ਵਿੱਚ ਪਿੰਡ ਵਾਸੀਆਂ ਨੂੰ ਨਸ਼ੇਆਂ ਦੇ ਬੁਰੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਪੰਜਾਬ ਸਟੇਟ ਲੀਗਲ ਸਰਵਸਿਸ ਅਥਾਰਟੀ, ਐਸ.ਏ. ਐਸ ਨਗਰ ਦੀਆਂ ਫ੍ਰੀ ਲੀਗਲ ਏਡ ਦੀਆਂ ਸਰਵਿਸਾਂ, ਮੁਫਤ ਵਕੀਲ ਬਾਰੇ , ਲੋਕ ਅਦਾਲਤਾਂ, ਮੀਡੀਏਸ਼ਨ, ਪੋਸਕੋ ਐਕਟ, ਔਰਤਾਂ ਦੇ ਅਧਿਕਾਰਾਂ, ਐਸਿਡ ਅਟੇਕ, ਪੈਰਾ ਲੀਗਲ ਵਲੰਟੀਅਰ ਸਕੀਮਾਂ, ਬੱਚਿਆਂ ਦਾ ਹੈਲਡਲਾਇਨ ਨੰ. 1098, ਪੁਲਿਸ ਹੈਲਪਲਾਈਨ ਨੰ. 112 ਨਾਲਸਾ ਹੈਲਪਲਾਇਨ ਨੰ. 15100, ਘਰੇਲੂ ਹਿੰਸਾ, ਪੀ.ਐਨ.ਡੀ.ਟੀ. ਐਕਟ, ਮਨਰੇਗਾ, ਸਿੱਖਿਆ ਦਾ ਅਧਿਕਾਰ, ਮਾਪੇ ਅਤੇ ਬਜੂਰਗਾਂ ਦੇ ਅਧਿਕਾਰ, ਬੱਚਿਆਂ ਦੇ ਅਧਿਕਾਰ, ਜੂਵੀਨਾਇਲ ਜ਼ਸਟਿਸ ਐਕਟ 2000, ਪੋਸਕੋਂ ਐਕਟ 2012, ਇੰਸ਼ੀਓਰੈਂਸ ਐਕਟ, ਫੰਡਾਮੈਂਟਲ ਅਧਿਕਾਰ ਅਤੇ ਕਰਤਵ, ਵਿਕਟਮ ਕੰਮਪਨਸੈਸ਼ਨ ਸਕੀਮਾਂ ਸਮੇਤ ਨਾਲਸਾ ਦੀਆਂ ਦੱਸ ਸਕੀਮਾਂ ਬਾਰੇ ਦੱਸਿਆ ਗਿਆ।
ਪ੍ਰਤਿਮਾ ਅਰੋੜਾ, ਸਿਵਲ ਜੱਜ (ਸੀ.ਡ.)/ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜਿਲ੍ਹਾ ਕਾਨੂੰਨੀ
ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਪੰਜਾਬ ਸਟੇਟ ਲੀਗਲ ਸਰਵਸਿਸ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੈਮੀਨਾਲ ਲਗਾ ਕੇ ਲੋਕਾ ਨੂੰ ਜਾਗਰੂਕ ਕੀਤਾ ਗਿਆ ਹੈ।
ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਤੀ 12.11.2022 ਨੂੰ
ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕਿ ਸੁਪਰੀਮ ਕੋਰਟ ਤੱਕ ਲਗਾਈ ਜਾ ਰਹੀ ਹੈ। ਇਸੇ ਤਰ੍ਹਾਂ ਹਰ ਕੰਮਕਾਜ ਵਾਲੇ ਸ਼ੁੱਕਰਵਾਰ ਨੂੰ ਪ੍ਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਂਦਾ ਹੈ । ਇਸੇ ਤਰ੍ਹਾਂ ਮਾਸਿਕ ਲੋਕ ਅਦਾਲਤ ਦਾ ਵੀ ਆਯੋਜਨ ਕੀਤਾ ਜਾਂਦਾ ਹੈ। ਨੈਸ਼ਨਲ, ਪ੍ਰੀ ਅਤੇ ਮਾਸਿਕ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਇਹ ਨੈਸ਼ਨਲ ਲੋਕ ਅਦਾਲਤ ਇਸ ਵਾਰ 12.11.2022 ਨੂੰ ਤਰਨ ਤਾਰਨ ਪੱਟੀ ਅਤੇ ਖਡੂਰ ਸਾਹਿਬ
ਵਿਖ ਲੱਗ ਰਹੀ ਹੈ। ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰ. 1968 ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰ. 01852-223291 ਤੋ ਜਾਣਕਾਰੀ ਲਈ ਜਾ ਸਕਦੀ ਹੈ।