Milk producer awareness camp organized by Dairy Development Department Tarn Taran
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡੇਅਰੀ ਵਿਕਾਸ ਵਿਭਾਗ ਤਰਨ ਤਾਰਨ ਵੱਲੋਂ ਲਗਾਇਆ ਗਿਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ
ਤਰਨ ਤਾਰਨ, 19 ਅਕਤੂਬਰ :
ਸ੍ਰ. ਲਾਲਜੀਤ ਸਿੰਘ ਭੁੱਲਰ, ਟ੍ਰਾਂਸਪੋਰਟ ਮੰਤਰੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਵਰਿਆਮ ਸਿੰਘ ਗਿੱਲ ਦੀ ਰਹਿਨੂਮਾਈ ਹੇਠ ਪਿੰਡ ਠੱਟਾ, ਨੇੜੇ ਸਰਹਾਲੀ ਕਲਾਂ, ਜਿਲਾ ਤਰਨ ਤਾਰਨ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ ।
ਇਸ ਕੈਂਪ ਵਿੱਚ ਆਏ ਹੋਏ ਡੇਅਰੀ ਫਾਰਮਰਾਂ ਨੂੰ ਡਾ. ਨਰਪਿੰਦਰ ਸਿੰਘ, ਰਿਟਾ. ਸੀਨੀਅਰ ਵੈਟਨਰੀ ਅਫਸਰ ਵੱਲੋਂ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਸਾਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ, ਸ਼੍ਰੀ ਗੁਰਦਿਆਲ ਸਿੰਘ ਕਾਹਲੋਂ, ਰਿਟਾ. ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਕੈਟਲ ਸ਼ੈਡਾਂ ਦੀ ਬਣਤਰ ਅਤੇ ਸਾਂਭ ਸੰਭਾਲ ਦੀ ਜਾਣਕਾਰੀ ਦਿੱਤੀ ਗਈ ਅਤੇ ਕੰਵਲਜੀਤ ਸਿੰਘ, ਡੇਅਰੀ ਵਿਕਾਸ ਸਬ ਇੰਸਪੈਕਟਰ ਵੱਲੋਂ ਵਿਭਾਗੀ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਦੱਸਿਆ ਗਿਆ ।
ਸ੍ਰ. ਅਮਨਦੀਪ ਸਿੰਘ, ਸੀਨੀਅਰ ਆਗੂ ਆਮ ਆਦਮੀ ਪਾਰਟੀ ਅਤੇ ਡਾ. ਧਰਮਿੰਦਰ ਸਿੰਘ ਵੱਲੋਂ ਕੈਂਪ ਦਾ ਪ੍ਰਬੰਧ ਕਰਨ ਲਈ ਵਿਸ਼ੇਸ਼ ਸਹਿਯੋਗ ਦਿੱਤਾ ਗਿਆ । ਅੰਤ ਵਿੱਚ ਸ੍ਰ. ਅਮਨਦੀਪ ਸਿੰਘ, ਸੀਨੀਅਰ ਆਗੂ, ਆਮ ਆਦਮੀ ਪਾਰਟੀ ਵੱਲੋਂ ਕੈਂਪ ਵਿੱਚ ਆਏ ਸਾਰੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ।