Adequate arrangements made by the health department to deal with diseases like dengue
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡੇਂਗੂ ਵਰਗੀ ਬੀਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ
ਤਰਨ ਤਾਰਨ, 19 ਅਕਤੂਬਰ :
ਸਿਹਤ ਵਿਭਾਗ ਤਰਨ ਤਾਰਨ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਚੰਗੇਰੀ ਸਿਹਤ ਪ੍ਰਦਾਨ ਕਰਨ ਦੇ ਉਪਰਾਲੇ ਕੀਤੇ ਜਾਂਦੇ ਹਨ।ਇਹਨਾਂ ਉਪਰਾਲਿਆਂ ਦੀ ਲੜੀ ਨੂੰ ਅੱਗੇ ਤੋਰਦਿਆਂ ਡੇਂਗੂ ਵਰਗੀ ਬੀਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ, ਤਰਨ ਤਾਰਨ, ਡਾ. ਸੀਮਾ ਦੱਸਿਆ ਕਿ ਪਿਛਲੇ ਸਮੇ ਵਿੱਚ ਜੇਕਰ ਕੋਈ ਵੀ ਸ਼ੱਕੀ ਕੇਸ ਨਿਕਲਿਆ ਹੈ ਤਾਂ ਉਸ ਦੀ ਰਿਪੋਰਟ ਸਰਕਾਰੀ ਹਸਪਤਾਲ ਵਿਚ ਹੋਣੀ ਸ਼ੁਰੂ ਹੋ ਗਈ ਹੈ। ਸਿਹਤ ਵਿਭਾਗ ਤਰਨ ਤਾਰਨ ਵਲੋਂ ਸਮੇਂ-ਸਮੇਂ ‘ਤੇ ਡੇਂਗੂ ਨੂੰ ਲੈ ਕੇ ਆਮ ਲੋਕਾਂ ਨੂੰ ਜਾਗਰੂਕਤਾ ਦੇਣ ਹਿਤ ਜਾਗਰੂਕਤਾ ਕੈਪ ਲਗਾਏ ਜਾ ਰਹੇ ਹਨ।
ਉਨਾਂ ਲੋਕਾ ਨੂੰ ਅਪੀਲ ਕੀਤੀ ਕਿ ਸਾਨੂੰ ਨਕਾਰਾ ਸਮਾਨ ਛੱਤ ਤੇ ਸੁਟਣ ਦੀ ਬਜਾਏ ਨਸ਼ਟ ਕੀਤਾ ਜਾਵੇ ਜਾਂ ਕਬਾੜੀਏ ਨੁੰ ਦਿੱਤਾ ਜਾਵੇ। ਇਸ ਦੇ ਨਾਲ ਹੀ ਦਿਨ ਵੇਲੇ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾ ਆਦੀ ਦਾ ਇਸਤੇਮਾਲ ਵੀ ਸਾਨੂੰ ਡੇਂਗੂ ਤੋਂ ਬਚਾ ਸਕਦਾ ਹੈ।
ਉਨਾ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾਂ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜੀਆ ਵਿੱਚੋ ਖੁਨ ਵਗਣਾ ਆਦੀ ਹੈ।ਡੇਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋਂ ਹੀ ਫਰੀ ਚੈਕ-ਅੱਪ ਅਤੇ ਇਲਾਜ ਕਰਵਾਉਣ ।ਉਨਾਂ ਹੋਰ ਜਾਣਕਾਰੀ ਦਿੰਦਿਆ ਕਿਹਾ ਕਿ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨ ਹਸਪਤਾਲਾਂ ਅਤੇ ਸਾਰੇ ਬਲਾਕਾਂ ਵਿਖੇ ਆਈਸੋਲੇਸ਼ਨ ਵਾਰਡਾਂ ਸਥਾਪਤ ਕੀਤੀਆ ਗਈਆ ਹਨ।