7,77,824 metric tons of paddy has been procured by various agencies from the markets of District Tarn Taran till now- Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 7,77,824 ਮੀਟ੍ਰਿਕ ਟਨ ਝੋਨੇ ਦੀ ਖਰੀਦ- ਡਿਪਟੀ ਕਮਿਸ਼ਨਰ
ਖਰੀਦੀ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 1111 ਕਰੋੜ ਰੁਪਏ ਦੀ ਅਦਾਇਗੀ
ਖਰੀਦ ਕੀਤੇ ਗਏ 5,89,030 ਮੀਟਰਿਕ ਟਨ ਝੋਨੇ ਦੀ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ ਚੁਕਾਈ
ਤਰਨ ਤਾਰਨ, 20 ਅਕਤੂਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਅੱਜ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 7,89,290 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 7,77,824 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 3,27,042 ਮੀਟਰਿਕ ਟਨ, ਮਾਰਕਫੈੱਡ ਵੱਲੋਂ 1,96,385 ਮੀਟਰਿਕ ਟਨ, ਪਨਸਪ ਵੱਲੋਂ 1,37,192 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 91,404 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 21,573 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 1111 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੰੁ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਦੱਸਿਆ ਕਿ ਅੱਜ ਤੱਕ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ 5,89,030 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉੱਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।