ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਹਿਲਾ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ-ਵਧੀਕ ਮੁੱਖ ਸਕੱਤਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਹਿਲਾ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ-ਵਧੀਕ ਮੁੱਖ ਸਕੱਤਰ
ਵਿਕਾਸ ਕਾਰਜਾਂ ਅਤੇ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਮੁੱਖ ਸਕੱਤਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 28 ਅਕਤੂਬਰ :
ਜ਼ਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੇ ਮਹੱਤਵਪੂਰਨ ਵਿਕਾਸ ਕਾਰਜਾਂ ਅਤੇ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਮੁੱਖ ਸਕੱਤਰ, ਪੰਜਾਬ ਸ੍ਰੀ ਸਰਵਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪ੍ਰਮੁੱਖ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਵਲੋਂ ਜਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਤੋਂ ਇਲਾਵਾ ਝੋਨੇ ਦੀ ਖਰੀਦ ਪ੍ਰਕਿਰਿਆ, ਪਰਾਲੀ ਪ੍ਬੰਧਨ, ਮੁਹੱਲਾ ਕਲੀਨਿਕ, ਸੇਵਾ ਕੇਂਦਰਾਂ, ਮਗਨਰੇਗਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪੈਨਸ਼ਨ ਸਕੀਮਾਂ ਅਤੇ ਆਸ਼ੀਰਵਾਦ ਸਕੀਮ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵਧੀਕ ਮੁੱਖ ਸਕੱਤਰ ਨਾਲ ਸਾਂਝੀ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਮੁੱਖ ਸਕੱਤਰ, ਪੰਜਾਬ ਸ੍ਰੀ ਸਰਵਜੀਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਹਿਲਾ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।ਉਨਾਂ ਕਿਹਾ ਕਿ ਜੇਕਰ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਲਿਆ ਕੇ ਉਸਦਾ ਢੁਕਵਾਂ ਹੱਲ ਕੀਤਾ ਜਾ ਸਕੇ।
ਇਸ ਮੀਟਿੰਗ ਵਿੱਚ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਰਣਜੀਤ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਵਿੰਦਰਪਾਲ ਸਿੰਘ ਸੰਧੂ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਅਮਨਦੀਪ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਦੀਪਕ ਭਾਟੀਆ, ਸਿਵਲ ਸਰਜਨ ਡਾ. ਸੀਮਾ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪੁਨੀਤ ਕੁਮਾਰ ਸ਼ਰਮਾ, ਜਿਲ੍ਹਾ ਮਾਲ ਅਫ਼ਸਰ ਸ੍ਰੀ ਅਦਿਤਿਆ ਗੁਪਤਾ, ਉੱਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਅਤੇ ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ ਬੱਲ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।