A workshop-cum-seminar was organized at Civil Hospital Tarn Taran to create awareness about dengue
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡੇਂਗੂ ਸਬੰਧੀ ਜਾਗਰੂਕ ਕਰਨ ਲਈ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਕੀਤਾ ਗਿਆ ਵਰਕਸ਼ਾਪ-ਕਮ-ਸੈਮੀਨਾਰ ਦਾ ਆਯੋਜਨ
ਤਰਨ ਤਾਰਨ, 31 ਅਕਤੂਬਰ:
ਮੱਛਰ ਦੀ ਪੈਦਾਵਾਰ ਰੌਕਣ ਅਤੇ ਆਮ ਜਨਤਾ ਨੂੰ ਇਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਹਿੱਤ ਪੰਜਾਬ ਸਰਕਾਰ ਵੱਲੋ ਹਰ ਸਾਲ ਡੇਗੂ ਬਾਰੇ ਜਾਣਕਾਰੀ ਦਿੱਤੀ ਜਾਦੀ ਹੈ।ਇਸ ਸਬੰਧੀ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸਿਵਲ ਸਰਜਨ ਡਾ. ਸੀਮਾ ਦੀ ਪ੍ਰਧਾਨਗੀ ਹੇਠਾਂ ਵਰਕਸ਼ਾਪ ਕਮ ਸੈਮੀਨਾਰ ਆਯੋਜੀਤ ਕੀਤਾ ਗਿਆ।ਇਹ ਵਰਕਸ਼ਾਪ ਵਿੱਚ ਸਿਹਤ ਵਿਭਾਗ ਦੇ ਸੈਨੇਟਰੀ ਇੰਸਪੈਕਟਰਾਂ ਦੀ ਸ਼ਮੂਲੀਅਤ ਵਿੱਚ ਕੀਤੀ ਗਈ।
ਇਸ ਮੌਕੇ ‘ਤੇ ਸਿਵਲ ਸਰਜਨ ਡਾ. ਸੀਮਾ ਨੇ ਕਿਹਾ ਕਿ ਇਸ ਵਰਕਸ਼ਾਪ ਦਾ ਮੁਖ ਮਕਸਦ ਡੇਗੂ ਨਾਲ ਨਜਿਠਣ ਲਈ ਕਮਰਬੰਦ ਹੋਣਾ ਹੈ।ਸਿਵਲ ਸਰਜਨ ਨੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਭ ਤੋ ਜਿਆਦਾ ਜ਼ਰੂ੍ਰਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋਂ ਪਰਹੇਜ਼ ਜਿਆਦਾ ਜਰੂਰੀ ਹੈ।ਉਨਾਂ ਕਿਹਾ ਕਿ ਸਾਨੂੰ ਨਕਾਰਾ ਸਮਾਨ ਛੱਤ ਤੇ ਸੁਟਣ ਦੀ ਬਜਾਏ ਨਸ਼ਟ ਕੀਤਾ ਜਾਵੇ ਜਾਂ ਕਬਾੜੀਏ ਨੁੰ ਦਿੱਤਾ ਜਾਵੇ।
ਜਿਲਾ੍ਹ ਅੇਪੀਡਿਮੋਲੋਜਿਸਟ ਡਾ. ਅਮਨਦੀਪ ਨੇ ਡੇਂਗੂ ਦੀ ਬਿਮਾਰੀ ਬਾਰੇ ਬਹੁਤ ਵਿਸਥਾਰ ਢੰਗ ਨਾਲ ਦੱਸਿਆ।ਉਨਾਂ ਨੇ ਕਿਹਾ ਕਿ ਦਿਨ ਵੇਲੇ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾ ਆਦੀ ਦਾ ਇਸਤੇਮਾਲ ਵੀ ਸਾਨੂੰ ਡੇਗੂ ਤੋ ਬਚਾ ਸਕਦਾ ਹੈ।ਉਨਾ ਨੇ ਕਿਹਾ ਕੀ ਡੈਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ,ਅਖਾ ਦੇ ਪਿਛਲੇ ਹਿੱਸੇ ਦਰਦ ,ਉਲਟੀਆਂ,ਨੱਕ-ਮੂੰਹ ਅਤੇ ਮਸੂੜਿਆ ਵਿੱਚੋ ਖੁਨ ਵਗਣਾ ਆਦੀ ਹੈ।ਡੈਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਹੀ ਫਰੀ ਚੈਕਅੱਪ ਅਤੇ ਇਲਾਜ ਕਰਵਾਉਣ । ਇਸ ਮੌਕੇ ‘ਤੇ ਸੈਨੇਟਰੀ ਇੰਸਪੈਕਟਰ ਗੁਰਦੇਵ ਸਿੰਘ ਢਿਲੋ ਅਤੇ ਗੁਰਬਕਸ਼ ਸਿੰਘ ਹਾਜ਼ਰ ਸਨ।