• Social Media Links
  • Site Map
  • Accessibility Links
  • English
Close

If any suspected or positive dengue patient comes to a private hospital, the information will be given to the health department immediately-Deputy Commissioner

Publish Date : 03/11/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪ੍ਰਾਈਵੇਟ ਹਸਪਤਾਲ ਡੇਂਗੂ ਦਾ ਕੋਈ ਵੀ ਸ਼ੱਕੀ ਜਾਂ ਪਾਜ਼ੇਟਿਵ ਮਰੀਜ਼ ਆਉਣ ‘ਤੇ ਇਸ ਦੀ ਜਾਣਕਾਰੀ ਤੁਰੰਤ ਸਿਹਤ ਵਿਭਾਗ ਦੇਣ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਡੇਂਗੂ ਨੂੰ ਫੈਲਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 01 ਨਵੰਬਰ :
ਬਦਲਦੇ ਮੌਸਮ ਵਿੱਚ ਮੱਛਰ ਦੀ ਪੈਦਾਵਾਰ ਰੋਕਣ ਅਤੇ ਆਮ ਜਨਤਾ ਨੂੰ ਇਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਹਰ ਸਾਲ ਡੇਂਗੂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।ਜ਼ਿਲ੍ਹਾ ਤਰਨ ਤਾਰਨ ਵਿੱਚ ਡੇਂਗੂ ਨੂੰ ਫੈਲਣ ਤੋਂ ਰੋਕਣ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਵੱਲੋਂ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਸੀਮਾ, ਤੋਂ ਇਲਾਵਾ ਨਗਰ ਨਿਗਮ, ਲੋਕਲ ਬਾਡੀਜ਼ ਵਿਭਾਗ, ਪੰਜਾਬ ਰੋਡਵੇਜ ਡੀਪੂ, ਸਿੱਖਿਆ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਨੂਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਕਿਹਾ ਕਿ ਜਿਹੜੇ ਵੀ ਪ੍ਰਾਈਵੇਟ ਹਸਪਤਾਲਾਂ ਵਿੱਚ ਡੇਂਗੂ ਦਾ ਕੋਈ ਵੀ ਸ਼ੱਕੀ ਮਰੀਜ਼ ਜਾਂ ਕੋਈ ਪਾਜ਼ੇਟਿਵ ਮਰੀਜ਼ ਆਉਦਾ ਹੈ ਤਾਂ ਇਸ ਦੀ ਜਾਣਕਾਰੀ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ ਤਾਂ ਜੋ ਕਿ ਇਸ ਨੂੰ ਫੈਲਣ ਤੋਂ ਰੋਕਿਆ ਜਾਵੇ।ਉਨਾਂ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਪ੍ਰਾਈਵੇਟ ਡਾਕਟਰ ਸਿਹਤ ਵਿਭਾਗ ਨੂੰ ਜਾਣਕਾਰੀ ਨਹੀਂ ਦਿੰਦਾ ਤਾਂ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਮੈਡੀਕਲ ਕੌਂਸਲ ਨੂੰ ਪੱਤਰ ਲਿੱਖ ਕੇ ਉਸ ਦੀ ਰਜਿਸਟਰੇਸ਼ਨ ਰੱਦ ਕਰਨ ਦੀ ਸ਼ਿਫਾਰਸ਼ ਕੀਤੀ ਜਾਵੇਗੀ।
ਇਸ ਮੌਕੇ ਸਿਵਲ ਸਰਜਨ ਡਾ. ਸੀਮਾ ਨੇ ਹੋਰ ਜਾਣਕਾਰੀ ਦਿੰਦੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਭ ਤੋ ਜ਼ਿਆਦਾ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋ ਪਰਹੇਜ਼ ਜ਼ਿਆਦਾ ਜ਼ਰੂਰੀ ਹੈ।ਉਨਾਂ ਕਿਹਾ ਕਿ ਡੇਗੂ ਅਤੇ ਚਿਕਨਗੁਨੀਆਂ ਦੀ ਬੀਮਾਰੀ ਤੋਂ ਬਚਾਅ ਲਈ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾਵੇ ਅਤੇ ਘਰਾਂ ਵਿੱਚ ਨਕਾਰਾ ਸਮਾਨ ਛੱਤ ‘ਤੇ ਸੁਟਣ ਦੀ ਬਜਾਏ ਨਸ਼ਟ ਕੀਤਾ ਜਾਵੇ ਜਾਂ ਕਬਾੜੀਏ ਨੁੰ ਦਿੱਤਾ ਜਾਵੇ, ਦਿਨ ਵੇਲੇ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦਿ ਦਾ ਇਸਤੇਮਾਲ ਵੀ ਸਾਨੂੰ ਡੇਂਗੂ ਤੋ ਬਚਾ ਸਕਦਾ ਹੈ।
ਉਨਾ ਨੇ ਕਿਹਾ ਕੀ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆ ਵਿੱਚੋਂ ਖੂਨ ਵਗਣਾ ਆਦੀ ਹੈ।
ਉਨਾਂ ਨੇ ਆਏ ਹੋਏ ਵੱਖ-ਵੱਖ ਵਿਭਾਗਾਂ ਨੂੰ ਅਪੀਲ ਕੀਤੀ ਕਿ ਆਮ ਲੋਕਾਂ ਨੂੰ ਗੁੰਮਰਾਹ ਹੋਣ ਤੋਂ ਬਚਾਉਣ ਵਿੱਚ ਸਿਹਤ ਵਿਭਾਗ ਦੀ ਮੱਦਦ ਕਰਨ ਅਤੇ ਜਿਥੇ ਵੀ ਕੋਈ ਸ਼ੱਕੀ ਮਰੀਜ ਉਨਾਂ ਦੇ ਸੰਪਰਕ ਵਿੱਚ ਆਉਦਾਂ ਹੇ ਉਸਨੂੰ ਕੇਵਲ ਤੇ ਕੇਵਲ ਸਰਕਾਰੀ ਹਸਪਤਾਲ ਵਿੱਚ ਹੀ ਇਲਾਜ ਲਈ ਭੇਜਿਆ ਜਾਵੇ।