• Social Media Links
  • Site Map
  • Accessibility Links
  • English
Close

Tobacco Day was celebrated under the chairmanship of Dr.Seema Civil Surgeon Taran Taran at Civil Hospital.

Publish Date : 03/11/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ ਤੰਬਾਕੂ ਦਿਵਸ
ਤਰਨ ਤਾਰਨ, 01 ਨਵੰਬਰ :
ਪੰਜਾਬ ਦਿਵਸ ਨੂੰ ਸਮਰਪਿਤ ਅੱਜ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੀ ਪ੍ਰਧਾਨਗੀ ਹੇਠਾਂ ਤੰਬਾਕੂ ਦਿਵਸ ਮਨਾਇਆ ਗਿਆ।ਇਸ ਮੌਕੇ ‘ਤੇ ਸੰਬੋਧਨ ਕਰਦੇ ਡਾ. ਸੀਮਾ ਨੇ ਕਿਹਾ ਕਿ ਇਸ ਸਾਲ ਦਾ ਥੀਮ ਹੈ “ਤੰਬਾਕੂ ਮੁਕਤ ਸਿਹਤ ਸੰਸਥਾਵਾਂ”।
ਉਹਨਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਸੰਸਾਰ ਵਿਚ 12 ਫੀਸਦੀ ਮੌਤਾਂ ਜੋ ਕਿ ਦਿਲ ਦੀ ਬਿਮਾਰੀਆ ਨਾਲ ਹੁੂੰਦੀਆ ਹਨ, ਉਸਦਾ ਕਾਰਨ ਐਕਟਿਵ ਜਾਂ ਪੈਸੇਵ ਸਮੋਕਿੰਗ ਹੁੰਦਾ ਹੈ।ਐਕਟਿਵ ਸਮੋਕਿੰਗ ਤੋਂ ਭਾਵ ਜਿਹੜੇ ਲੋਕ ਆਪ ਖੁਦ ਸਿਗਰੇਟ ਪੀਂਦੇ ਹਨ ਉਨਾਂ ‘ਤੇ ਤਾਂ ਤੰਬਾਕੂ ਦੇ ਬੁਰੇ ਪ੍ਰਭਾਵ ਦਾ ਅਸਰ ਹੁੰਦਾ ਹੈ ਅਤੇ ਪੈਸੇਵ ਸਮੋਕਿੰਗ ਭਾਵ ਜਿਹੜੇ ਲੋਕ ਆਪ ਤਾਂ ਸਿਗਰੇਟ ਨਹੀਂ ਪੀਂਦੇ ਪਰ ਸਿਗਰੇਟ ਪੀਣ ਵਾਲਿਆਂ ਦੇ ਸੰਪਰਕ ਵਿੱਚ ਰਹਿੰਦੇ ਹਨ, ਉਹ ਅਨਜਾਣੇ ਤੌਰ ‘ਤੇ ਹੀ ਬਿਮਾਰੀਆ ਦਾ ਸ਼ਿਕਾਰ ਹੋ ਜਾਂਦੇ ਹਨ, ਕਿਉਂਕਿ ਤੰਬਾਕੂ ਦੇ ਧੰੁੂਏ ਵਿੱੱਚ ਕਈ ਤਰਾਂ ਦੇ ਕੈਮਿਕਲ ਪਾਏ ਜਾਂਦੇ ਹਨ, ਜਿੰਨ੍ਹਾਂ ਦੇ ਨਾਲ ਅਲੱੱਗ-ਅਲੱਗ ਤਰਾਂ ਕੈਂਸਰ ਹੰਦਾ ਹੈ।
ਇਸ ਦੇ ਨਾਲ ਉਨਾਂ ਨੇ ਕਿਹਾ ਕਿ ਹਰੇਕ ਵਿਦਿਅਕ ਅਦਾਰੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਪਦਾਰਥਾਂ ਦੀ ਵਿਕਰੀ / ਸੇਵਨ ਤੇ ਕਾਨੂੰਨੀ ਮਨਾਹੀ ਹੈ” ਅਤੇ 18 ਸਾਲ ਦੀ ਉਮਰ ਤੋ ਘੱਟ ਬੱਚੇ ਨੂੰ ਤੰਬਾਕੂ ਪਦਾਰਥ ਸੇਵਨ ਤੇ ਵੇਚਣ ਦੀ ਵੀ ਮਨਾਹੀ ਹੈ ।ਰਾਜ ਵਿੱਚ ਡਰੱੱਗ ਅਤੇ ਕੋਸਮੈਟਿਕ ਐਕਟ ਅਧੀਨ ਈ- ਸਿਗਰੇਟ ਨੂੰ ਅਨ-ਅਪਰੂਵਡ ਡਰੱਗ ਘੋਸ਼ਿਤ ਕੀਤਾ ਗਿਆ ਹੈ ।ਜੂਵੈਨਾਈਲ ਜਸਟਿਸ (ਕੇਅਰ ਅਤੇ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਅਨੁਸਾਰ ਬੱਚਿਆ ਨੂੰ ਤੰਬਾਕੂ ਪੇਸ਼ ਕਰਨ ‘ਤੇ ਸੱਤ ਸਾਲ ਦੀ ਕੈਦ ਹੋ ਸਕਦੀ ਹੈ।
ਉਨਾਂ ਨੇ ਕਿਹਾ ਕਿ ਖਾਣ ਵਾਲੇ ਤੰਬਾਕੂ ਦੇ ਸੇਵਨ ਨਾਲ ਮੂੰਹ ਦਾ ਕੈਂਸਰ, ਗਲੇ ਦਾ ਕੈਂਸਰ ਅਤੇ ਫੇਫੜੇ ਦਾ ਕੈਂਸਰ ਹੋਣ ਦਾ ਖਤਰਾ ਸਭ ਤੋਂ ਜ਼ਿਆਦਾ ਹੁੰਦਾ ਹੈ। ਇਸ ਲਈ ਸਾਨੂੰ ਇੰਨ੍ਹਾਂ ਤੋਂ ਬਚਣਾ ਬਹੁਤ ਜ਼ਰੂਰੀ ਹੈ।ਇਸ ਮੌਕੇ ‘ਤੇ ਸਿਵਲ ਸਰਜਨ ਨੇ ਹਾਜ਼ਰ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾ ਕਰਨ ਸੰਬਧੀ ਸਹੁੰ ਚੁਕਾਈ ।ਇਸ ਮੌਕੇ ‘ਤੇ ਦਫ਼ਤਰ ਦਾ ਸਮੂਹ ਸਟਾਫ ਹਾਜ਼ਰ ਸਨ।