ਵੋਟ ਪਾਉਣ ਦੇ ਅਧਿਕਾਰ ਸਬੰਧੀ ਜਾਣੂ ਕਰਵਾਉਣ ਲਈ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਸਵੀਪ ਅਧੀਨ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਵੋਟ ਪਾਉਣ ਦੇ ਅਧਿਕਾਰ ਸਬੰਧੀ ਜਾਣੂ ਕਰਵਾਉਣ ਲਈ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਸਵੀਪ ਅਧੀਨ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ
ਤਰਨ ਤਾਰਨ, 09 ਨਵੰਬਰ :
ਭਾਰਤੀ ਚੋਣ ਕਮਿਸ਼ਨ ਵੱਲੋ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਅੱਜ ਡਰਾਫਟ ਫੋਟੋ ਵੋਟਰ ਸੂਚੀ ਦਾ ਖਰੜਾ ਤਿਆਰ ਕਰਕੇ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਚੋਣਕਾਰ ਰਜਿਸ਼ਟ੍ਰੇ਼ਸ਼ਨ ਅਫ਼ਸਰਾਂ ਨੂੰ ਆਮ ਜਨਤਾ ਤੋਂ ਦਾਅਵੇ ਤੇ ਇਤਰਾਜ਼ ਲੈਣ ਲਈ ਸਪੁਰਦ ਕੀਤਾ ਗਿਆ ।
ਇਸੇ ਅਧੀਨ ਆਮ ਜਨਤਾ ਅਤੇ ਨੌਜਵਾਨ ਵੋਟਰਾਂ ਨੂੰ ਸਰਸਰੀ ਸੁਧਾਈ ਦੇ ਪ੍ਰੋਗਰਾਮ ਦੀ ਅਤੇ ਆਪਣੇ ਵੋਟ ਪਾਉਣ ਦੇ ਅਧਿਕਾਰ ਸਬੰਧੀ ਜਾਣੂ ਕਰਵਾਉਣ ਲਈ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਸਵੀਪ ਅਧੀਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਗਿਆਰੀ ਅਤੇ ਬਾਰਵੀ ਜਮਾਤ ਦੇ ਵਿਦਿਆਰਥੀਆਂ ਵੱਲੋ ਭਾਗ ਲਿਆ ਗਿਆ।
ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋ ਪਹੁੰਚੇ ਵਧੀਕ ਜਿ਼ਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ, ਤਰਨ ਤਾਰਨ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਚੋਣਕਾਰ ਰਜਿਸਟੇ੍ਰਸਨ ਅਫ਼ਸਰ 21-ਤਰਨ ਤਾਰਨ ਸ੍ਰੀ ਰਜਨੀਸ ਅਰੋੜਾ, ਡਿਪਟੀ ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀ ਗੁਰਬਚਨ ਸਿੰਘ ਨੇ ਨੌਜਵਾਨ ਵੋਟਰਾਂ ਵੱਲੋ ਵੋਟਰ ਜਾਗਰੂਕਤਾ ਲਈ ਬਣਾਏ ਪੋਸਟਰ, ਸਲੋਗਨ ਅਤੇ ਰੰਗੋਲੀ ਦਾ ਜਾਇਜ਼ਾ ਲਿਆ ਗਿਆ।ਇਸ ਉਪਰੰਤ ਸਕੂਲ ਦੇ ਲੈਕਚਰਾਰ ਸ੍ਰੀ ਤੇਜਿੰਦਰ ਸਿੰਘ ਵੱਲੋ ਸਟੇਜ ਸੰਭਾਲਦਿਆ ਹੋਇਆ ਆਏ ਹੋਏ ਮੁੱਖ ਮਹਿਮਾਨਾਂ ਨੂੰ ਜੀ ਆਇਆ ਕਿਹਾ।
ਇਸ ਦੌਰਾਨ ਸਕੂਲ ਪ੍ਰਿੰਸਪਾਲ ਸ੍ਰੀਮਤੀ ਰਵਿੰਦਰ ਕੋਰ ਆਹਲੂਵਾਲੀਆਂ, ਚੋਣਕਾਰ ਰਜਿਸਟੇ੍ਰਸਨ ਅਫ਼ਸਰ 21-ਤਰਨ ਤਾਰਨ ਸ੍ਰੀ ਰਜਨੀਸ ਅਰੋੜਾ, ਡਿਪਟੀ ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀ ਗੁਰਬਚਨ ਸਿੰਘ ਨੇ ਨੌਜਵਾਨ ਵੋਟਰਾਂ ਨੂੰ ਸਰਸਰੀ ਸੁਧਾਈ ਦੇ ਪ੍ਰੋਗਰਾਮ, ਉਸਦੀ ਅਹਿਮੀਅਤ, ਜਿ਼ਲ੍ਹੇੇ ਦੇ ਵੋਟਰਾਂ ਦੀ ਗਿਣਤੀ ਅਤੇ ਨੌਜਵਾਨ ਵੋਟਰਾਂ ਦੀ ਇੱਕ ਚੰਗੀ ਸਰਕਾਰ ਬਣਾਉਣ ਵਿੱਚ ਅਹਿਮੀਅਤ ਬਾਰੇ ਜਾਣੂ ਕਰਵਾਇਆ, ਜਿਸ ਉਪਰੰਤ ਸਕੂਲ ਦੇ ਨੌਜਵਾਨ ਵੋਟਰਾਂ ਵੱਲੋ ਵੋਟ ਪਾਉਣ ਦੀ ਅਹਿਮੀਅਤ ਬਾਰੇ ਭਾਸ਼ਣ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਵਧੀਕ ਜਿ਼ਲ੍ਹਾ ਚੋਣ ਅਫ਼ਸਰ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਵੱਲੋਂ ਗੁਰਬਾਣੀ ਦਾ ਹਵਾਲਾ ਦਿੰਦੇ ਹੋਏ ਪੰਚਾਇਤ ਪ੍ਰਥਾ ਅਤੇ ਇਸ ਦੁਆਰਾ ਕੀਤੀ ਜਾਣ ਵਾਲੀ ਆਮ ਜਨਤਾ ਨੁਮਾਇੰਦਗੀ ਦਾ ਹਵਾਲਾ ਦਿੱਦੇ ਹੋਏ, ਬਿਨਾਂ ਕਿਸੇ ਲਾਲਚ, ਡਰ, ਭੈਅ ਦੇ ਚੰਗੇ ਸੂਝਵਾਨ ਉਮੀਦਵਾਰ ਨੂੰ ਆਪਦੀ ਨੁਮਾਇੰਦਗੀ ਲਈ ਚੁਣਨ ਦਾ ਸੁਨੇਹਾ ਦਿੱਤਾ ਗਿਆ ।
ਇਸ ਉਪਰੰਤ ਵੋਟਰ ਜਾਗਰੂਕਤਾ ਲਈ ਕਰਵਾਏ ਗਏ ਰੰਗੋਲੀ, ਪੋਸਟਰ, ਸਲੋਗਨ, ਮੁਕਾਬਲੇ ਦੇ ਜੇਤੂਆਂ ਨੂੰ ਮੁੱਖ ਮਹਿਮਾਨਾ ਦੁਆਰਾ ਸਨਮਾਨਿਤ ਕੀਤਾ ਗਿਆ ਅਤੇ ਸਕੂਲ ਵੱਲੋਂ ਇਹ ਸਵੀਪ ਪ੍ਰੋਗਰਾਮ ਕਰਵਾਉਣ ਲਈ ਸ੍ਰੀ ਰਾਕੇਸ ਗਰਗ ਤਹਿਸੀਲਦਾਰ ਤਰਨ ਤਾਰਨ, ਸ੍ਰੀ ਸੁਖਕੰਵਰਪਾਲ ਸਿੰਘ ਚੋਣ ਕਾਨੂੰਗੋ, ਦਿਲਬਾਗ ਸਿੰਘ ਚੋਣ ਕਾਨੂੰਗੋ ਅਤੇ ਬਲਜਿੰਦਰ ਸਿੰਘ ਚੋਣ ਕਲਰਕ ਦਾ ਧੰਨਵਾਦ ਕੀਤਾ ਗਿਆ।