• Social Media Links
  • Site Map
  • Accessibility Links
  • English
Close

Financial assistance of 23 crore 55 lakh 99 thousand rupees given to 1,57,066 eligible beneficiaries of district Tarn Taran under pension schemes-Deputy Commissioner

Publish Date : 14/11/2022
11

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ 1,57,066 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 23 ਕਰੋੜ 55 ਲੱਖ 99 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਹੁਣ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ 1500 ਰੁਪਏ ਪ੍ਰਤੀ ਮਹੀਨਾ
ਤਰਨ ਤਾਰਨ, 11 ਨਵੰਬਰ :
ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਅਕਤੂਬਰ, 2022 ਦੌਰਾਨ ਜ਼ਿਲਾ ਤਰਨਤਾਰਨ ਦੇ 1,57,066 ਯੋਗ ਲਾਭਪਾਤਰੀਆਂ ਨੂੰ 23 ਕਰੋੜ 55 ਲੱਖ 99 ਹਜ਼ਾਰ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਤਹਿਤ ਸਹਾਇਤਾ ਰਾਸ਼ੀ ਦਾ ਭੁਗਤਾਨ ਆੱਨਲਾਈਨ ਅਦਾਇਗੀ ਰਾਹੀਂ ਸਿੱਧਾ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਕੀਤਾ ਜਾਂਦਾ ਹੈ।
ਉਹਨਾਂ ਦੱਸਿਆਂ ਕਿ ਪੈਨਸ਼ਨ ਸਕੀਮਾਂ ਅਧੀਨ ਮਹੀਨਾ ਅਕਤੂਬਰ, 2022 ਦੀ ਪੈਨਸ਼ਨ ਰਾਸ਼ੀ ਤਹਿਤ ਬੁਢਾਪਾ ਪੈਨਸ਼ਨ ਦੇ 1,06,469 ਲਾਭਪਾਤਰੀਆਂ ਨੂੰ 15 ਕਰੋੜ 97 ਲੱਖ 03 ਹਜ਼ਾਰ 500 ਰੁਪਏ, ਦਿਵਿਆਂਗ ਵਿਅਕਤੀਆਂ ਦੀ ਪੈਨਸ਼ਨ ਦੇ 26,846 ਲਾਭਪਾਤਰੀਆਂ ਨੂੰ 04 ਕਰੋੜ 02 ਲੱਖ 69 ਹਾਜ਼ਰ ਰੁਪਏ ਅਤੇ 11,599 ਆਸ਼ਰਿਤ ਬੱਚਿਆਂ ਨੂੰ 01 ਕਰੋੜ 73 ਲੱਖ 98 ਹਜ਼ਾਰ 500 ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ 12,152 ਦਿਵਿਆਂਗਜਨਾਂ ਪੈਨਸ਼ਰਾਂ ਨੂੰ 1 ਕਰੋੜ 82 ਲੱਖ 28 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਤਰਨ ਤਾਰਨ ਡਾ. ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਮਹੀਨਾ ਜੁਲਾਈ, 2021 ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ 65 ਸਾਲ ਤੋ ਵੱਧ ਪੁਰਸ਼ਾਂ ਅਤੇ 58 ਸਾਲ ਤੋ ਵੱਧ ਉਮਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਦੇਣ ਦੀ ਸਕੀਮ ਅਧੀਨ 58 ਸਾਲ ਤੋਂ ਘੱਟ ਉਮਰ ਦੀਆਂ ਔਰਤਾਂ ਅਤੇ ਨਿਆਸ਼ਰਿਤ ਔਰਤਾਂ ਨੂੰ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।
ਇਸ ਤੋਂ ਇਲਾਵਾ ਆਸ਼ਰਿਤ ਬੱਚਿਆਂ ਦੀ ਵਿੱਤੀ ਸਹਾਇਤਾ ਸਕੀਮ ਅਧੀਨ ਵਿਧਵਾ ਔਰਤ ਦੇ ਦੋ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਦੀ ਉਮਰ 21 ਸਾਲ ਤੋ ਵੱਧ ਨਾ ਹੋਵੇ। ਇਸ ਸਕੀਮ ਤਹਿਤ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਅਧੀਨ ਜਿਸ ਵਿਅਕਤੀ ਦੀ ਦਿਵਿਆਂਗਤਾ 50 ਫੀਸਦੀ ਜਾਂ ਇਸ ਤੋ ਵੱਧ ਹੋਵੇ ਉਸ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।