Special meeting regarding issues related to Mining, Drainage and Canal Department under the Chairmanship of Deputy Commissioner The officials of the concerned departments were instructed to ensure timely achievement of the targets given by the government
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮਾਈਨਿੰਗ, ਡਰੇਨੇਜ਼ ਅਤੇ ਨਹਿਰੀ ਵਿਭਾਗ ਨਾਲ ਸਬੰਧਿਤ ਮੁੱਦਿਆਂ ਦੇ ਸਬੰਧ ਵਿੱਚ ਵਿਸ਼ੇਸ ਮੀਟਿੰਗ
ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਰਕਾਰ ਵੱਲੋਂ ਦਿੱਤੇ ਗਏ ਟੀਚਿਆਂ ਦੀ ਸਮੇਂ-ਸਿਰ ਪ੍ਰਾਪਤੀ ਨੂੰ ਯਕੀਨੀ ਬਣਾਉਣ ਦੀ ਕੀਤੀ ਹਦਾਇਤ
ਤਰਨ ਤਾਰਨ, 24 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਈਨਿੰਗ, ਡਰੇਨੇਜ਼ ਅਤੇ ਨਹਿਰੀ ਵਿਭਾਗ ਨਾਲ ਸਬੰਧਿਤ ਮੁੱਦਿਆਂ ਦੇ ਸਬੰਧ ਵਿੱਚ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਅਮਨਪੀ੍ਰਤ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਦਿਤਿਆ ਗੁਪਤਾ, ਐਕਸੀਅਨ ਡਰੇਨੇਜ਼ ਸ੍ਰੀ ਵਿਸ਼ਾਲ ਮਹਿਤਾ ਅਤੇ ਐਕਸੀਅਨ ਨਹਿਰੀ ਵਿਭਾਗ ਸ੍ਰੀ ਸਿਮਰਨਜੀਤ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਜ਼ਿਲ੍ਹਾ ਤਰਨ ਤਾਰਨ ਵਿੱਚ ਮਾਈਨਿੰਗ ਦੀਆਂ ਨਵੀਆਂ ਸਾਈਟਾਂ, ਕਸੂਰ ਨਾਲਾ ਅਤੇ ਪੱਟੀ ਨਾਲਾ ਦੀ ਨਿਸ਼ਾਨਦੇਹੀ ਅਤੇ ਜ਼ਿਲ੍ਹੇ ਵਿੱਚ ਚੱਲ ਰਹੇ ਭੱਠਿਆਂ ਤੋਂ ਰਿਕਵਰੀ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਦਿੱਤੇ ਗਏ ਟੀਚਿਆਂ ਦੀ ਸਮੇਂ-ਸਿਰ ਪ੍ਰਾਪਤੀ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਂੜੀਦੇ ਕਾਰਜਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਲਈ ਵਿਭਾਗੀ ਤਾਲਮੇਲ ਯਕੀਨੀ ਬਣਾਇਆ ਜਾਵੇ।