Jasleen Kaur of Nehru Yuva Kendra Tarn Taran at Shri Guru Arjan Dev College Tarn Taran today A special program was organized on the occasion of Constitution Day under the chairmanship.
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ
ਤਰਨ ਤਾਰਨ, 26 ਨਵੰਬਰ :
ਅੱਜ ਸ਼੍ਰੀ ਗੁਰੂ ਅਰਜਨ ਦੇਵ ਕਾਲਜ ਤਰਨ ਤਾਰਨ ਵਿਖੇ ਨਹਿਰੂ ਯੁਵਾ ਕੇਂਦਰ ਤਰਨਤਾਰਨ ਜਸਲੀਨ ਕੌਰ ਦੀ
ਪ੍ਰਧਾਨਗੀ ਹੇਠ ਸੰਵਿਧਾਨ ਦਿਵਸ ਦੇ ਮੌਕੇ , ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਜੋਤੀ ਭਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੇ ਮੁੱਖ ਬੁਲਾਰੇ ਡਾ: ਗੁਰਿੰਦਰ ਜੀਤ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਪ੍ਰੋਗਰਾਮ ਦੀ ਸ਼ੁਰੂਆਤ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਕੀਤੀ ਗਈ। ਇਸ ਤੋਂ ਬਾਅਦ ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਨੇ ਸਾਰੇ ਮਹਿਮਾਨਾਂ ਅਤੇ ਨੌਜਵਾਨਾਂ ਨੂੰ ਜੀ ਆਇਆਂ ਆਖਿਆ।
ਜ਼ਿਲ੍ਹਾ ਯੂਥ ਅਫ਼ਸਰ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਸੰਵਿਧਾਨ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਜਿਸ ਦਿਨ ਦੇਸ਼ ਦਾ ਹਰ ਨਾਗਰਿਕ ਨਿੱਜੀ ਚਰਿੱਤਰ ਤੋਂ ਉਪਰ ਉਠ ਕੇ ਰਾਸ਼ਟਰੀ ਚਰਿੱਤਰ ਨੂੰ ਅਪਣਾ ਲਵੇਗਾ, ਉਸ ਦਿਨ ਦੇਸ਼ ਵਿੱਚ ਸੰਵਿਧਾਨ ਦੀ ਮਹੱਤਤਾ ਸਾਬਤ ਹੋ ਜਾਵੇਗੀ। ਵਾਈਸ ਪਿ੍ੰਸੀਪਲ ਡਾ: ਗੁਰਿੰਦਰ ਜੀਤ ਕੌਰ ਨੇ ਨੌਜਵਾਨਾਂ ਨੂੰ ਸੰਵਿਧਾਨ ਦੀ ਮਹੱਤਤਾ ਬਾਰੇ ਦੱਸਿਆ ਕਿ ਕਿਵੇਂ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਇਕ ਧਾਗੇ ਵਿਚ ਬੰਨ੍ਹਣ ਲਈ ਸੰਵਿਧਾਨ ਦੀ ਲੋੜ ਸੀ, ਉਸ ਸਮੇਂ ਸੰਵਿਧਾਨ ਸਭਾ ਨੂੰ ਕਿਹੜੀਆਂ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ ਅਤੇ ਉਨ੍ਹਾਂ ਨੌਜਵਾਨਾਂ ਨੂੰ ਦੱਸਿਆ ਕਿ ਕਿਵੇਂ ਸਾਡੇ ਦੇਸ਼ ਦੀ ਸੰਵਿਧਾਨ ਸਭਾ ਨੇ ਡਾ: ਭੀਮ ਰਾਓ ਅੰਬੇਡਕਰ ਜੀ ਦੀ ਪ੍ਰਧਾਨਗੀ ਹੇਠ 2 ਸਾਲ 11 ਮਹੀਨੇ ਅਤੇ 18 ਦਿਨ ਲਗਾਤਾਰ ਕੰਮ ਕਰਕੇ ਇਸ ਦੇਸ਼ ਨੂੰ ਦੁਨੀਆ ਦਾ ਸਭ ਤੋਂ ਵੱਡਾ ਅਤੇ ਮਹਾਨ ਸੰਵਿਧਾਨ ਪੇਸ਼ ਕੀਤਾ।
ਪ੍ਰੋਗਰਾਮ ਦੌਰਾਨ ਲੇਖ ਮੁਕਾਬਲਾ, ਕੁਇਜ਼ ਮੁਕਾਬਲਾ ਅਤੇ ਸੰਵਿਧਾਨ ਦਿਵਸ ਨਾਟਕ ਪੇਸ਼ਕਾਰੀ ਦਾ ਆਯੋਜਨ ਕੀਤਾ ਗਿਆ।
ਨਵਦੀਪ ਕੌਰ ਨੇ ਲੇਖ ਮੁਕਾਬਲੇ ਵਿੱਚ ਪਹਿਲਾ ਅਤੇ ਜਸਪ੍ਰੀਤ ਕੌਰ ਨੇ ਕੁਇਜ਼ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।
ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਨਹਿਰੂ ਯੁਵਾ ਕੇਂਦਰ ਦੀ ਪ੍ਰਿੰਸੀਪਲ ਸ੍ਰੀਮਤੀ ਜੋਤੀ ਭਲਾ ਵੱਲੋਂ ਸ਼ਲਾਘਾ ਕੀਤੀ ਗਈ। ਮੰਚ ਸੰਚਾਲਨ ਮੈਡਮ ਰਮਨਦੀਪ ਕੌਰ ਅਤੇ ਸੁਰਿੰਦਰ ਕੌਰ ਨੇ ਕੀਤਾ। ਕਾਲਜ ਦੇ ਡਾ: ਮਨਪ੍ਰੀਤ ਕੌਰ, ਡਾ: ਕੁਲਵੰਤ ਸਿੰਘ, ਸੁਭਾਸ਼ ਮੈਣੀ, ਜਸਜੀਤ ਸਿੰਘ, ਨਹਿਰੂ ਯੁਵਾ ਕੇਂਦਰ ਅਤੇ ਸੇਸ਼ੁਭਮ ਸ਼ਰਮਾ, ਹਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਸੰਦੀਪ ਮਸੀਹ, ਸਵੀਤਾ ਕੌਰ, ਪਰਮਜੀਤ ਸਿੰਘ, ਨਿਰਮਲ ਸਿੰਘ, ਸੁਰਜੀਤ ਸਿੰਘ, ਗੁਰਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ | ਇਸ ਪ੍ਰੋਗਰਾਮ ਵਿੱਚ ਪਰਮਵੀਰ ਸਿੰਘ ਹਾਜ਼ਰ ਸਨ।
ਪ੍ਰੋਗਰਾਮ ਦੇ ਅੰਤ ਵਿੱਚ ਰਾਸ਼ਟਰੀ ਗੀਤ ਗਾਇਆ ਗਿਆ। ਨਹਿਰੂ ਯੁਵਾ ਕੇਂਦਰ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪ੍ਰੋਗਰਾਮ ਵਿੱਚ ਹਾਜ਼ਰ ਸਾਰੇ ਮਹਿਮਾਨਾਂ ਅਤੇ ਨੌਜਵਾਨਾਂ ਦਾ ਧੰਨਵਾਦ ਕੀਤਾ।