• Social Media Links
  • Site Map
  • Accessibility Links
  • English
Close

2000 per month Financial Benefit-Deputy Commissioner given to eligible beneficiaries under Mission Vatsalya Scheme

Publish Date : 05/12/2022
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਿਸ਼ਨ ਵਾਤਸਲਯ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਦਿੱਤਾ ਜਾਂਦਾ ਹੈ 2000 ਰੁਪਏ ਪ੍ਰਤੀ ਮਹੀਨਾ ਵਿੱਤੀ ਲਾਭ-ਡਿਪਟੀ ਕਮਿਸ਼ਨਰ
ਤਰਨ ਤਾਰਨ, 02 ਦਸੰਬਰ :
ਜਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨ ਤਾਰਨ ਵਲੋਂ ਮਿਸ਼ਨ ਵਾਤਸਲਯ ਸਕੀਮ ਅਧੀਨ 0 ਤੋਂ 18 ਸਾਲ ਦੇ ਬੱਚਿਆਂ ਨੂੰ 2000 ਰੁਪਏ ਪ੍ਰਤੀ ਮਹੀਨਾ ਵਿੱਤੀ ਲਾਭ ਦਿੱਤਾ ਜਾਂਦਾ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 09 ਯੋਗ ਲਾਭਪਤਾਰੀਆਂ ਨੂੰ ਇਸ ਸਕੀਮ ਲਾਭ ਮਿਲ ਰਿਹਾ ਹੈ।
ਡਿਪਟੀ ਕਮਿਸ਼ਨਰ ਤਰਨ ਤਾਰਨ ਜੀ ਦੀ ਪ੍ਰਧਾਨਗੀ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੁਵਲ ਕਮੇਟੀ ਵਲੋਂ ਜਿਲ੍ਹੇ ਵਿੱਚ 0 ਤੋਂ 18 ਸਾਲ ਅਜਿਹੇ ਬੱਚੇ ਜਿਨ੍ਹਾ ਦੀ ਮਾਤਾ ਵਿਧਵਾ/ਤਲਾਕਸ਼ੁਦਾ ਹੋਵੇ ਜਾਂ ਬੱਚੇ ਪਰਿਵਾਰ ਵੱਲੋ ਲਾਵਾਰਿਸ ਛੱਡ ਦਿੱਤੇ ਗਏ ਹੋਣ, ਜਿਨ੍ਹਾ ਬੱਚਿਆਂ ਦੇ ਮਾਤਾ ਪਿਤਾ ਜਾਨਲੇਵਾ/ਖਤਰਨਾਕ ਬਿਮਾਰੀ ਦਾ ਸ਼ਿਕਾਰ ਹਨ, ਮਾਤਾ-ਪਿਤਾ ਵਿੱਤੀ ਅਤੇ ਸਰੀਰਕ ਤੌਰ ‘ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮੱਰਥ ਹਨ, ਜੇ. ਜੇ. ਐਕਟ, 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇ ਕਿ ਬੇਘਰ, ਕੁਦਰਤੀ ਆਫਤ ਦਾ ਸ਼ਿਕਾਰ, ਬਾਲ ਮਜਦੂਰੀ, ਬਾਲ ਵਿਆਹ ਦਾ ਸ਼ਿਕਾਰ, ਤਸਕਰੀ ਨਾਲ ਪ੍ਰਭਾਵਿਤ, ਦਿਵਿਆਂਗ, ਜਾਂ ਉਹ ਬੱਚੇ ਜੋ ਸੜਕ ‘ਤੇ ਰਹਿ ਰਿਹਾ ਹੋਵੇ, ਦੁਰਵਿਵਹਾਰ ਜਾਂ ਸ਼ੋਸ਼ਣ ਦਾ ਸ਼ਿਕਾਰ ਹੋਣ ਵਾਲੇ ਬੱਚੇ, ਐੱਚ. ਆਈ. ਵੀ. /ਏਡਜ਼ ਨਾਲ ਪ੍ਰਭਾਵਿਤ ਬੱਚੇ, ਪੀ. ਐਮ. ਕੇਅਰਜ ਫਾਰ ਚਿਲਡਰਨ ਸਕੀਮ ਅਧੀਨ ਕਵਰ ਕੀਤੇ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ ।
ਮਿਸ਼ਨ ਵਾਤਸਲਯ ਸਕੀਮ ਦੀ ਗਾਇਡਲਾਇਨਜ਼ ਅਨੁਸਾਰ ਇਨ੍ਹਾ ਬੱਚਿਆਂ/ਪਰਿਵਾਰ ਦੀ ਸ਼ਹਿਰੀ ਖੇਤਰ ਵਿੱਚ 96000 ਰੁਪਏ ਅਤੇ ਗ੍ਰਾਮੀਣ ਖੇਤਰ ਵਿੱਚ 72000 ਰੁਪਏ ਸਲਾਨਾ ਆਮਦਨ ਤੋਂ ਘਟ ਹੋਣੀ ਚਾਹੀਦੀ ਹੈ ਅਤੇ ਕਿਸੀ ਹੋਰ ਸਕੀਮ ਦਾ ਵਿਤੀ ਲਾਭ ਨਾ ਲੈ ਰਹੇ ਹੋਣ।
ਇਸ ਸਕੀਮ ਲਈ ਜਿਆਦਾ ਜਾਣਕਾਰੀ ਲਈ ਸ੍ਰੀ ਰਾਜੇਸ਼ ਕੁਮਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਤੇ ਸ਼੍ਰੀ ਸੁਖਮਨਜੀਤ ਸਿੰਘ ਮੋਬਾਇਲ ਨੰਬਰ 9463903411 ਅਤੇ ਦਫਤਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 311, ਤੀਜੀ ਮੰਜਿਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।