Close

6 buses were stopped for violating the safe school vehicle policy

Publish Date : 08/12/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸੁਰੱਖਿਅਤ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੀਆਂ 6 ਬੱਸਾਂ ਕੀਤੀਆਂ ਗਈਆਂ ਬੰਦ
ਜਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨ ਤਾਰਨ ਵੱਲੋਂ ਸੁਰੱਖਿਅਤ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੇ ਕੱਟੇ ਗਏ ਚਲਾਨ
ਤਰਨ ਤਾਰਨ, 08 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਿਸ਼ੀਪਾਲ ਸਿੰਘ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਤਰਨ ਤਾਰਨ ਵੱਲੋਂ ਸੁਰੱਖਿਅਤ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੇ 11 ਚਲਾਨ ਕੱਟੇ ਗਏ ਅਤੇ ਸੁਰੱਖਿਅਤ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੀਆਂ 6 ਬੱਸਾਂ ਬੰਦ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਸਖ਼ਤ ਹਦਾਇਤਾਂ ਕਰਦੇ ਹੋਏ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵੀ ਸਕੂਲ ਵਾਹਨ ਵਿਦਿਆਰਥੀਆਂ ਦੀ ਸੁਰੱਖਿਆ ਵਿੱਚ ਅਣਗਿਹਲੀ ਵਰਤਦੇ ਹਨ ਤਾਂ ਇਸ ਦੀ ਪੂਰੀ ਜਿੰਮੇਵਾਰੀ ਸਕੂਲ ਮੁਖੀ ਅਤੇ ਪਰਿਵਾਰ ਦੀ ਹੋਵੇਗੀ, ਜਿੱਥੇ ਸਕੂਲ ਆਪਣੇ ਅਧੀਨ ਆਉਂਦੇ ਵਾਹਨਾਂ ਨੂੰ ਸੁਰੱਖਿਅਤ ਸਕੂਲ ਵਾਹਨ ਪਾਲਸੀ ਤਹਿਤ ਸਹੀ ਕਰਵਾਉਣ ਲਈ ਪਾਬੰਦ ਹਨ ਉਸ ਤਰ੍ਹਾਂ ਮਾਤਾ-ਪਿਤਾ ਦੀ ਵੀ ਆਪਣੇ ਬੱਚੇ ਦੀ ਸੁਰੱਖਿਆ ਲਈ ਜਿੰਮੇਵਾਰ ਹਨ। ਪਰਿਵਾਰ ਆਪਣੇ ਬੱਚਿਆਂ ਦੀ ਸੁਰੱਖਿਆ ਲਈ ਯੋਗ ਸਕੂਲੀ ਬੱਸਾਂ ਦੀ ਵਰਤੋਂ ਕਰਨ।
ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਕਿ ਨਿੱਜੀ ਸਕੂਲਾਂ ਵੱਲੋਂ ਬੱਚਿਆਂ ਦੇ ਪਰਿਵਾਰ ਵੱਲੋਂ ਲਗਾਈਆਂ ਬੱਸਾ ‘ਤੇ ਆਉਣ ਵਾਲਿਆ ਬੱਚਿਆਂ ਦੀ ਸੁਰੱਖਿਆ ਲਈ ਜਿੰਮੇਵਾਰੀ ਪਰਿਵਾਰ ਵੱਲੋਂ ਹਲਫ਼ਨਾਮੇ ਲਏ ਗਏ ਹਨ। ਇਥੇ ਇਹ ਸਪੱਸ਼ਟ ਕਰ ਦਿੱਤਾ ਜਾਂਦਾ ਹੈ ਕਿ ਮਾਣਯੋਗ ਸੁਪਰੀਮ ਕੋਰਟ ਦੀ ਹਦਾਇਤਾਂ ਅਨੁਸਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਸਬੰਧੀ ਸਕੂਲ਼ ਮੁਖੀ ਸਿੱਧੇ ਤੌਰ ‘ਤੇ ਜਿੰਮੇਵਾਰ ਹਨ, ਕਿਉਂਕਿ ਇਨ੍ਹਾਂ ਵਾਹਨਾਂ ‘ਤੇ ਆਉਣ ਵਾਲਿਆ ਬੱਚਿਆਂ ਤੋਂ ਸਕੂਲ ਨੁੰ ਆਮਦਨ ਹੋ ਰਹੀ ਹੈ । ਇਸ ਲਈ ਜਿਲ੍ਹੇ ਵਿੱਚ ਕਿਸੀ ਵੀ ਸਕੂਲ ਵਾਹਨ ਚਾਹੇ ਉਹ ਪਰਿਵਾਰ ਵਲੋਂ ਲਗਾਇਆ ਗਿਆ ਹੈ ਜਾਂ ਸਕੂਲ ਵੱਲੋਂ ਉਸ ਵਾਹਨ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਲਈ ਸਕੂਲ ਪ੍ਰਸਾਸ਼ਨ ਜਿੰਮੇਵਾਰ ਹੋਵੇਗਾ ਅਤੇ ਉਹਨਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰਨ ਤਾਰਨ ਨੇ ਦੱਸਿਆ ਕਿ ਮਾਣਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਹਮੇਸ਼ਾ ਸਾਡਾ ਮਾਰਗ ਦਰਸ਼ਨ ਕਰਦੇ ਹਨ, ਜਿਸ ਕਰਕੇ ਅੱਜ ਜਿਲ੍ਹੇ ਵਿੱਚ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਸਖ਼ਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੋਟ ਦੇਣ ਯੋਗ ਨਹੀਂ ਹੋਵੇਗੀ ।
ਉਹਨਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ “ਸੇਫ਼ ਸਕੂਲ ਵਾਹਨ ਪਾਲਸੀ” ਤਹਿਤ ਦਿੱਤੇ ਗਏ ਆਦੇਸ਼ ਅਨੁਸਾਰ ਸਕੂਲੀ ਬੱਸਾ ਦੇ ਸ਼ਿਸ਼ਿਆਂ ਦੇ ਬਾਹਰ ਗਰਿੱਲਾਂ ਹੋਣੀਆਂ ਲਾਜ਼ਮੀ, ਸਕੂਲ ਬੱਸ ਵਿੱਚ ਸਪੀਡ ਗਵਰਨਰ ਲਗੀਆ ਲਾਜ਼ਮੀ, ਸਕੂਲ ਬੱਸ ਵਿੱਚ ਜੀ. ਪੀ. ਐੱਸ ਲੱਗਿਆ ਹੋਣਾ ਲਾਜ਼ਮੀ, ਸਕੂਲ ਬੱਸ ਦੀ ਤਕਿਆਂ ਦੇ ਲੋਕ ਸਹੀ ਹੋਣੇ ਲਾਜ਼ਮੀ, ਸਕੂਲ ਬੱਸ ਵਿੱਚ ਫਸਟ ਐਡ ਬਾਕਸ ਲਾਜ਼ਮੀ, ਸਕੂਲ ਬੱਸ ਵਿੱਚ ਬੱਚਿਆ ਦੇ ਬੈਗ ਰੱਖਣ ਲਈ ਵਖਰੀ ਜਗ੍ਹਾ ਹੋਣੀ ਲਾਜ਼ਮੀ, ਸਕੂਲ ਬੱਸ ਡਰਈਵਰ ਕੋਲ ਚਾਰ ਸਾਲ ਦਾ ਤਜ਼ਰਬਾ ਲਾਜ਼ਮੀ, ਸਕੂਲ਼ ਬੱਸ ਵਿੱਚ ਐਮਰਜੈਂਸੀ ਖਿੜਕੀਆਂ ਅੱਗੇ ਤੇ ਪਿੱਛੇ ਲਾਜ਼ਮੀ, ਸਕੂਲ ਬੱਸ ਦੇ ਚਾਰੇ ਪਾਸੇ ਸਕੂਲ ਬੱਸ ਲਿੱਖਿਆ ਲਾਜ਼ਮੀ, ਸਕੂਲ ਬੱਸ ਦਾ ਰੰਗ ਸੁਨਹਿਰੀ ਪੀਲਾ ਹੋਣਾ ਲਾਜ਼ਮੀ, ਸਕੂਲ ਬੱਸ ਵਿੱਚ ਸੀ. ਸੀ. ਟੀ. ਵੀ. ਕੈਮਰੇ ਅਤੇ 60 ਦਿਨ ਦੀ ਫੁਟੇਜ਼ ਹੋਣਾ ਲਾਜ਼ਮੀ, ਹੈ ਸਕੂਲ਼ ਬੱਸ ਕਿਰਾਏ ‘ਤੇ ਹੈ ਤਾਂ ਬੱਸ ਤੇ “ਆੱਨ ਸਕੂਲ ਡਿਊਟੀ” ਲਿਖਿਆ ਲਾਜ਼ਮੀ, ਸਕੂਲ ਬੱਸ ਵਿੱਚ ਅੱਗ ਬੁਝਉਣ ਵਾਲਾ ਯੰਤਰ ਲਾਜ਼ਮੀ, ਸਕੂਲ ਬੱਸ ਵਿੱਚ ਸਮਰੱਥਾ ਤੋਂ ਵੱਧ ਬੱਚੇ ਨਾ ਹੋਣ, ਸਕੂਲ ਬੱਸ ਵਿੱਚ ਡਰਾਈਵਰ ਕੋਲ ਬੱਚਿਆਂ ਦੀ ਨਾਮ, ਪਤਾ, ਕਲਾਸ ਅਤੇ ਬਲੱਡ ਗਰੁੱਪ ਦੀ ਲਿਸਟ ਹੋਣਾ ਲਾਜ਼ਮੀ, ਸਕੂਲ ਬੱਸ ਡਰਾਈਵਰ ਦੇ ਫਿੱਕੇ ਨੀਲੇ ਰੰਗ ਦੀ ਕਮੀਜ, ਪੈਂਟ ਅਤੇ ਕਾਲੇ ਬੂਟ ਤੇ ਨਾਮ ਦੀ ਨੇਮ ਪਲੇਟ ਲੱਗੀ ਹੋਣਾ ਲਾਜ਼ਮੀ, ਸਕੁਲ ਬੱਸ ਤੇ ਸਕੂਲ ਦਾ ਨਾਮ ਅਤੇ ਨੰਬਰ ਲਿਖਿਆ ਲਾਜ਼ਮੀ, ਸਕੂਲ ਬੱਸ ਦੇ ਫੁੱਟ ਸਟੈੱਪ ਦੀ ਉੱਚਾਈ 220 ਮਿ. ਮੀ. ਤੋਂ ਵਧ ਨਾ ਹੋਵੇ, ਉਕਤ ਨਿਯਮਾਂ ਨੁੰ ਨਾ ਮੰਨਣ ਵਾਲਿਆਂ ਖਿਲਾਫ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਜਾਵੇਗਾ।
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਲਗਾਤਾਰ ਚੈਕਿੰਗ ਕੀਤੀਆਂ ਜਾਣਗੀਆਂ ਅਤੇ ਜੇਕਰ ਕਿਸੇ ਵੀ ਸਕੂਲ ਵਲੋਂ ਸਕੂਲ ਬੱਸ ਚੈਕਿੰਗ ਵਿੱਚ ਕੋਈ ਰੁਕਾਵਟ ਜਾਂ ਪਰੇਸ਼ਾਨ ਕੀਤਾ ਜਾਂਦਾ ਹੈ ਤਾਂ ਇਸ ਸਬੰਧੀ ਮਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਪੰਜਾਬ ਦੇ ਧਿਆਨ ਵਿੱਚ ਲਿਆਂਦੇ ਹੋਏ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।
ਜੇਕਰ ਕਿਸੀ ਵੀ ਆਮ ਲੋਕਾਂ ਵਲੋਂ ਸਕੂਲੀ ਵਾਹਨ ਵਿੱਚ ਕਮੀ ਵੇਖਣ ਨੂੰ ਮਿਲਦੀ ਹੈ ਤਾਂ ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰਨ ਤਾਰਨ ਮਿਸ ਅੰਜੂ ਸਿੰਗਲਾ ਬਾਲ ਸੁਰੱਖਿਆ ਅਫ਼ਸਰ ਦੇ ਮੋਬਾਈਲ ਨਬਰੰ 9592239025 ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 311 ਤੀਜੀ ਮੰਜਿਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।