Close

Agriculture Production Committee meeting held under the chairmanship of Deputy Commissioner Mr. Rishipal Singh

Publish Date : 22/12/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਸ਼੍ਰੀ ਰਿਸ਼ੀਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ
ਕਿਸਾਨਾਂ ਨੰੁ ਲਘੂ ਤੱਤਾਂ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕੈਂਪ ਲਗਾਉਣ ਦੀ ਕੀਤੀ ਹਦਾਇਤ
ਤਰਨ ਤਾਰਨ, 21 ਦਸੰਬਰ :
ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਰਿਸ਼ੀਪਾਲ ਸਿੰਘ ਆਈ. ਏ. ਐਸ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ੍ਰੀ ਹਰਪਾਲ ਸਿੰਘ, ਜ਼ਿਲਾ ਸਿਖਲਾਈ ਅਫਸਰ, ਖੇਤੀਬਾੜੀ ਵਿਭਾਗ, ਸ੍ਰੀ ਵਿਕਰਮ ਸੂਦ ਪ੍ਰੋਜੈਕਟ ਡਾਇਰੈਕਟਰ (ਆਤਮਾ), ਸ੍ਰੀ ਹਰਭਜਨ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ, ਸ੍ਰੀ ਜਸਪਰਜੀਤ ਸਿੰਘ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਸ੍ਰੀ ਬਲਵਿੰਦਰ ਕੁਮਾਰ, ਡਿਪਟੀ ਡਾਇਰੈਕਟਰ ਕੇ. ਵੀ. ਕੇ, ਸ੍ਰੀ ਵਰਿਆਮ ਸਿੰਘ ਡਿਪਟੀ ਡਾਇਰੈਟਰ ਡੇਅਰੀ, ਸ੍ਰੀ ਅਨਿਲ ਕੁਮਾਰ, ਕੇ. ਵੀ. ਕੇ, ਸ੍ਰੀ ਅਮਨਦੀਪ ਸਿੰਘ ਉੱਪ-ਮੰਡਲ ਭੂਮੀ ਰੱਖਿਆ ਅਫਸਰ ਅਤੇ ਸ੍ਰੀ ਅਮਰਜੀਤ ਸਿੰਘ ਵਣ ਰੇਂਜ ਅਫਸਰ ਅਤੇ ਸ੍ਰੀ ਜਸਪ੍ਰੀਤ ਸਿੰਘ ਡਿਪਟੀ ਡਾਇਰੈਟਰ ਪਸ਼ੂ ਪਾਲਣ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਤੋਂ ਅਧਿਕਾਰੀਆਂ ਨੇ ਹਿੱਸਾ ਲਿਆ।
ਮੀਟਿੰਗ ਦੀ ਸ਼ੁਰੂਆਤ ਕਰਦਿਆਂ ਡਾ. ਹਰਪਾਲ ਸਿੰਘ, ਜ਼ਿਲ੍ਹਾ ਸਿਖਲਾਈ ਅਫਸਰ, ਖੇਤੀਬਾੜੀ ਵਿਭਾਗ, ਤਰਨਤਾਰਨ ਨੇ ਵਿਭਾਗ ਦੀ ਪ੍ਰਗਤੀ ਦੱਸਦਿਆ ਉਹਨਾਂ ਜ਼ਿਲੇ੍ਹ ਵਿੱਚ ਕਣਕ ਦੀ ਬਿਜਾਈ, ਪਰਾਲੀ ਪ੍ਰਬੰਧਨ ਮਸ਼ੀਨਰੀ, ਕੁਆਲਟੀ ਕੰਟਰੋਲ, ਆਈ. ਈ. ਸੀ. ਗਤੀਵਿਧੀਆਂ ਅਤੇ ਆਤਮਾ ਸਕੀਮ ਅਧੀਨ ਕੀਤੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਜ਼ਿਲੇ ਵਿੱਚ ਕਿਸਾਨ ਸਿਰਫ਼ ਯੂਰੀਆ ਅਤੇ ਡੀ. ਏ. ਪੀ ਖਾਦ ਦੀ ਵਰਤੋਂ ਕਰ ਰਹੇ ਹਨ ਅਤੇ ਲਘੂ ਤੱਤਾਂ ਬਾਰੇ ਕਿਸਾਨਾਂ ਨੂੰ ਬਹੁਤ ਘੱਟ ਜਾਣਕਾਰੀ ਹੈ, ਇਸ ਲਈ ਉਹਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਮਿਲ ਕੇ ਸ਼ਪੈਸ਼ਲ ਤੌਰ ‘ਤੇ ਲਘੂ ਤੱਤਾਂ ਸਬੰਧੀ ਵਿਸ਼ੇਸ ਕੈਂਪ ਲਗਾਏ ਜਾਣ ਅਤੇ ਆਪਣੇ ਵਿਭਾਗ ਦੀਆਂ ਕਿਸਾਨੀ ਪ੍ਰਸਾਰ ਸੇਵਾਵਾਂ ਨੂੰ ਹੋਰ ਵਧੀਆ ਤਰੀਕੇ ਨਾਲ ਕੀਤਾ ਜਾਵੇ ।
ਡਿਪਟੀ ਕਮਿਸ਼ਨਰ ਨੇ ਡਿਪਟੀ ਡਾਇਰੈਕਟਰ ਬਾਗਬਾਨੀ ਨੂੰ ਹਦਾਇਤ ਕੀਤੀ ਕਿ ਬਾਗਾਂ ਦੀ ਪਲਾਂਟੇਸ਼ਨ ਕਰਨ ਸਮੇਂ ਮਗਨਰੇਗਾ ਦੀ ਲੇਬਰ ਵਰਤੀ ਜਾਵੇ ਅਤੇ ਜਿੱਥੇ ਮਗਨਰੇਗਾ ਦੀ ਲੇਬਰ ਵਰਤੀ ਜਾਣੀ ਹੈ, ਉਥੋਂ ਦੀਆਂ ਪੂਰਨ 250 ਏਕੜ ਦੀਆਂ ਲਿਸਟਾਂ ਜਮ੍ਹਾਂ ਕਰਵਾਈਆਂ ਜਾਣ ਅਤੇ ਵਿਭਾਗ ਦੇ ਟੀਚੇ ਸਮੇਂ ਸਿਰ ਪੂਰੇ ਕਰ ਲਏ ਜਾਣ ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਈਵੇਟ ਤੌਰ ‘ਤੇ ਗੈਰ ਕਾਨੂੰਨੀ ਤਰੀਕੇ ਨਾਲ ਸੀਮਨ ਵੇਚਣ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।ਉਹਨਾਂ ਕਿਸਾਨਾਂ ਦੀਆਂ ਲੋਨ ਸਬੰਧੀ ਮੁਸ਼ਕਿਲਾਂ ਹੱਲ ਕਰਾਉਣ ਲਈ ਡੇਅਰੀ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਸਾਂਝੇ ਤੌਰ ਬੈਂਕਾਂ ਦੀ ਮੀਟਿੰਗ ਕਰਨ ਦੇ ਆਦੇਸ਼ ਦਿੱਤੇ ।