Close

The second day of the picture exhibition on the theme “Veerta and Vikas di Gatha”

Publish Date : 26/12/2022
“ਵੀਰਤਾ ਤੇ ਵਿਕਾਸ ਦੀ ਗਾਥਾ” ਦੀ ਥੀਮ ਉੱਤੇ ਚਿੱਤਰ ਪ੍ਰਦਰਸ਼ਨੀ ਦਾ ਦੂਜਾ ਦਿਨ
 
ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ‘ਚ ਕਰਵਾਏ ਗਏ ਲੇਖ, ਪੇਂਟਿੰਗ ਤੇ ਰੰਗੋਲੀ ਮੁਕਾਬਲੇ
 
ਡਿਪਟੀ ਡੀ.ਈ.ਓ. ਗੁਰਬਚਨ ਸਿੰਘ ਲਾਲੀ ਤੇ ਪ੍ਰਿੰਸੀਪਲ ਰਵਿੰਦਰ ਕੌਰ ਆਹਲੂਵਾਲੀਆ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
ਤਰਨ ਤਾਰਨ, 24 ਦਸੰਬਰ :
 
ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਦੀ ਥੀਮ ਉੱਤੇ ਵੱਖੋ ਵੱਖ ਥਾਵਾਂ ਉੱਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਤਰਨਤਾਰਨ ਦੀ ਦਾਣਾ ਮੰਡੀ ਵਿੱਚ ਲਾਈ ਗਈ ਚਿੱਤਰ ਪ੍ਰਦਰਸ਼ਨੀ ਦੇ ਦੂਜੇ ਦਿਨ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਲੇਖ, ਪੋਸਟਰ ਮੇਕਿੰਗ ਅਤੇ ਰੰਗੋਲੀ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। 
 
ਪੋਸਟਰ ਮੇਕਿੰਗ ਮੁਕਾਬਲੇ ਵਿਚ ਸਿਮਰਜੀਤ ਕੌਰ ਤੇ ਵਿਸ਼ਾਲੀ ਨੇ ਪਹਿਲਾ, ਕਾਜਲ ਨੇ ਦੂਜਾ, ਜੋਬਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਉਥੇ ਹੀ ਲੇਖ ਮੁਕਾਬਲੇ ਵਿੱਚ ਜੋਤੀ ਨੇ ਪਹਿਲਾ, ਪ੍ਰਭਜੀਤ ਕੌਰ ਨੇ ਦੂਜਾ ਅਤੇ ਗੁਰਅਸੀਸ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ, ਜਦਕਿ ਰੰਗੋਲੀ ਮੁਕਾਬਲੇ ਵਿੱਚ ਮੁਸਕਾਨ ਅਤੇ ਸਿਮਰਨਜੀਤ ਕੌਰ ਦੀ ਟੀਮ ਨੇ ਪਹਿਲਾ, ਭੁਪਿੰਦਰ ਕੌਰ ਤੇ ਪ੍ਰਭਜੋਤ ਕੌਰ ਨੇ ਦੂਜਾ ਅਤੇ ਜਸਮੀਤ ਅਤੇ ਰਣਦੀਪ ਕੌਰ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ। ਵੱਖੋ ਵੱਖ ਮੁਕਾਬਲਿਆਂ ਵਿੱਚ ਨਿਮਰਤਾ ਕੌਰ, ਨਵਜੀਤ ਕੌਰ, ਜਸਪ੍ਰੀਤ ਕੌਰ, ਅਰਸ਼ਦੀਪ ਕੌਰ ਅਤੇ ਸੋਨੀ ਕੁਮਾਰੀ ਨੂੰ ਵੀ ਕੰਸੋਲੇਸ਼ਨ ਪ੍ਰਾਈਜ਼ ਨਾਲ ਨਵਾਜ਼ਿਆ ਗਿਆ। 
 
ਇਸ ਮੌਕੇ ਡਿਪਟੀ ਡੀ.ਈ.ਓ. ਗੁਰਬਚਨ ਸਿੰਘ ਲਾਲੀ ਤੇ ਪ੍ਰਿੰਸੀਪਲ ਰਵਿੰਦਰ ਕੌਰ ਆਹਲੂਵਾਲੀਆ ਖਾਸ ਤੌਰ ਉੱਤੇ ਮੌਜੂਦ ਰਹੇ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। 
 
ਮੰਚ ਤੋਂ ਬੋਲਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਐੱਫ.ਪੀ.ਓ. ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ ਮਾਨਯੋਗ ਪ੍ਰਧਾਨਮੰਤਰੀ ਦੇ ਸੱਦੇ ਤੋਂ ਬਾਅਦ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ “ਆਜ਼ਾਦੀ ਦਾ ਅੰਮ੍ਰਿਤ ਮਹੋਤਸਵ” ਥੀਮ ਉੱਤੇ ਚਿੱਤਰ ਪ੍ਰਦਰਸ਼ਨੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2021 ਦੇ ਮਾਰਚ ਮਹੀਨੇ ਵਿੱਚ ਸ਼ੁਰੂ ਹੋਏ ਪ੍ਰੋਗਰਾਮਾਂ ਦੀ ਲੜੀ 75 ਹਫ਼ਤਿਆਂ ਦਾ ਸਫ਼ਰ ਤੈਅ ਕਰਦੀ ਹੋਈ ਸਮਾਪਤ ਹੋਵੇਗੀ। 
 
ਭਾਰਤ ਸਰਕਾਰ ਵੱਲੋਂ ਦਾਣਾ ਮੰਡੀ ਵਿੱਚ ਲਈ ਗਈ ਚਿੱਤਰ ਪ੍ਰਦਰਸ਼ਨੀ ਵਿੱਚ  ਮੰਚ ਉੱਤੇ ਕਲਾਕਾਰਾਂ ਵੱਲੋਂ ਦੇਸ਼ਭਗਤੀ ਦੀ ਥੀਮ ਉੱਤੇ ਅਧਾਰਿਤ ਖਿੱਚਵੀਂ ਪੇਸ਼ਕਾਰੀਆਂ ਨੇ ਸਮਾਂ ਬੰਨ ਦਿੱਤਾ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕਰਵਾਏ ਜਾਣੇ ਚਾਹੀਦੇ ਨੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵਿਰਸੇ ਨਾਲ ਜੋੜ ਕੇ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ ਚਿੱਤਰ ਪ੍ਰਦਰਸ਼ਨੀ ਤੋਂ ਇਲਾਵਾ ਮੰਤਰਾਲੇ ਵਲੋਂ ਵਿਦਿਆਰਥੀਆਂ ਦੇ ਵੱਖੋ-ਵੱਖ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।