Close

On the arrival of the new year, the district administration took the shelter of God Bhog of Sri Akhand Path Sahib found at District Administrative Complex Tarn Taran

Publish Date : 03/01/2023
ਦਫਤਰ, ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ 
 
ਨਵੇਂ ਵਰ੍ਹੇ ਦੀ ਆਮਦ ਮੌਕੇ ਜਿਲ੍ਹਾ ਪ੍ਰਸ਼ਾਸ਼ਨ ਨੇ ਲਿਆ ਪ੍ਰਮਾਤਮਾ ਦਾ ਓਟ ਆਸਰਾ
 
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
 
ਤਰਨ ਤਾਰਨ , 02 ਜਨਵਰੀ :
ਨਵੇਂ ਵਰ੍ਹੇ 2023 ਦੀ ਆਮਦ ਦੇ ਮੌਕੇ ‘ਤੇ ਪ੍ਰਮਾਤਮਾ ਦਾ ਓਟ ਆਸਰਾ ਲੈਣ  ਲਈ ਜਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਨੀਵਾਰ ਤੋਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ  ਭੋਗ ਪਾਏ ਗਏ । 
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਰਿਸ਼ੀਪਾਲ ਸਿੰਘ, ਐੱਸ. ਡੀ. ਐਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐਮ. ਪੱਟੀ ਸ੍ਰੀ ਅਮਨਪ੍ਰੀਤ ਸਿੰਘ ਅਤੇ  ਐੱਸ. ਡੀ. ਐਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਅਧਿਕਾਰੀਆਂ ਤੇ ਕਰਮਚਾਰੀਆਂ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ। 
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਆਮਦ ਮੌਕੇ ਮੁਬਾਰਕਬਾਦ ਦਿੰਦਿਆਂ ਸਭ ਨੂੰ ਤਨਦੇਹੀ ਨਾਲ ਡਿਊਟੀ ਨਿਭਾਉਣ ਤੇ ਆਮ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ’ਤੇ ਹੱਲ ਕਰਨ ਲਈ ਯਤਨਸ਼ੀਲ ਹੋਣ ਦਾ ਸੱਦਾ ਦਿੱਤਾ। 
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਗੁਰਬਾਣੀ ਦਾ ਓਟ ਆਸਰਾ ਲੈਣਾ ਚੰਗੀ ਪਿਰਤ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲ ਕੇ  ਸਾਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਸੱਚੇ ਦਿਲੋਂ ਲੋਕਾਂ ਦੀ ਸੇਵਾ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਚਾਹੀਦਾ ਹੈ।
ਇਸ ਮੌਕੇ ਰਾਗੀ ਸਿੰਘਾਂ ਵੱਲੋਂ ਗੁਰੂ ਜਸ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ ਤੇ ਗੁਰੂ ਦਾ ਲੰਗਰ ਵੀ ਅਤੁੱਟ ਵਰਤਿਆ। 
———–