ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਦੀਆਂ ਕਾਪੀਆਂ ਸੌਂਪੀਆਂ
ਪ੍ਰਕਾਸ਼ਨ ਦੀ ਮਿਤੀ : 06/01/2023
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਦੀਆਂ ਕਾਪੀਆਂ ਸੌਂਪੀਆਂ
ਤਰਨ ਤਾਰਨ , 05 ਜਨਵਰੀ
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵਲੋਂ ਅੱਜ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਪਿੱਛੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਪਿੱਛੋਂ ਕੀਤੀ ਗਈ ਅੰਤਿਮ ਪ੍ਰਕਾਸ਼ਨਾ ਵਾਲੀਆਂ ਵੋਟਰ ਸੂਚੀਆਂ ਸਿਆਸੀਆਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਉਪਲੱਬਧ ਕਰਵਾ ਦਿੱਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01 ਜਨਵਰੀ 2023 ਦੇ ਆਧਾਰ ‘ਤੇ ਅੰਤਿਮ ਪ੍ਰਕਾਸ਼ਨਾ ਪਿੱਛੋਂ ਯੋਗਤਾ ਮਿਤੀ 01 ਅਪ੍ਰੈਲ 2023, 01 ਜੁਲਾਈ 2023 ਅਤੇ 01 ਅਕਤੂਬਰ 2023 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਆਪਣੀ ਵੋਟ ਬਣਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਲਈ ਜਿੱਥੇ ਪੋਲਿੰਗ ਬੂਥਾਂ ਉੱਪਰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ,ਉੱਥੇ ਹੀ ਐਨ.ਵੀ.ਐਸ.ਪੀ ਪੋਰਟਲ ਉੱਪਰ ਆਨ ਲਾਈਨ ਰਜਿਸਟਰੇਸ਼ਨ ਵੀ ਕਰਵਾਈ ਜਾ ਸਕਦੀ ਹੈ।
ਉਨ੍ਹਾਂ ਚੋਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਤੰਤਰੀ ਪ੍ਰਕਿਰਿਆ ਵਿਚ ਵਧੇਰੇ ਸ਼ਮੂਲੀਅਤ ਲਈ ਸਿੱਖਿਆ ਸੰਸਥਾਵਾਂ ਵਿਚ ਜਾਗਰੂਕਤਾ ਕੈਂਪ ਲਗਾਉਣ ਅਤੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਅਤੇ ਉਸਦੀ ਯੋਗ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾਵੇ।
ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਤੇ ਚੋਣ ਵਿਭਾਗ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ ।