ਬੰਦ ਕਰੋ

ਸਰਦ ਰੁੱਤ ਅਤੇ ਧੁੰਦ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ

ਪ੍ਰਕਾਸ਼ਨ ਦੀ ਮਿਤੀ : 17/01/2023
1
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 
 
ਸਰਦ ਰੁੱਤ ਅਤੇ ਧੁੰਦ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ
 
ਤਰਨ ਤਾਰਨ , 13 ਜਨਵਰੀ :
 
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਦ ਰੁੱਤ ਅਤੇ ਧੁੰਦ ਜ਼ਿਆਦਾ ਹੋਣ ਕਾਰਨ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 14 ਜਨਵਰੀ ਤੋਂ 31 ਜਨਵਰੀ ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹੋਵੇਗਾ ਅਤੇ ਸੇਵਾ ਕੇਂਦਰ ਪਹਿਲਾਂ ਵਾਂਗ ਹੀ ਪੂਰਾ ਹਫ਼ਤਾ ਸਵੇਰੇ 10:00 ਵਜੇ ਤੋਂ ਸ਼ਾਮ 05:00 ਵਜੇ ਤੱਕ ਆਪਣੀਆਂ ਸੇਵਾਵਾਂ ਪ੍ਰਦਾਨ ਕਰਨਗੇ।