National Youth Day dedicated to Swami Vivekananda celebrated by Nehru Yuva Kendra Tarn Taran
Publish Date : 17/01/2023
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਮਨਾਇਆ ਗਿਆ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ
ਤਰਨ ਤਾਰਨ, 13 ਜਨਵਰੀ :
ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਤੇ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਸ਼੍ਰੀ ਗੁਰੂ ਅਰਜੁਨ ਦੇਵ ਕਾਲਜ ਤਰਨ ਤਾਰਨ ਵਿਖੇ ਜ਼ਿਲ੍ਹਾ ਯੁਵਾ ਅਫ਼ਸਰ ਜਸਲੀਨ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ।
ਪ੍ਰੋਗਰਾਮ ਦੇ ਮੁੱਖ ਮਹਿਮਾਨ ਸ਼੍ਰੀ ਗੁਰੂ ਅਰਜੁਨ ਦੇਵ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਜੋਤੀ ਬਾਲਾ ਸਨ। ਪ੍ਰੋਗਰਾਮ ਦੀ ਸ਼ੁਰੂਆਤ ਸਵਾਮੀ ਵਿਵੇਕਾਨੰਦ ਦੀ ਤਸਵੀਰ ‘ਤੇ ਫੁੱਲ ਚੜ੍ਹਾ ਕੇ ਕੀਤੀ ਗਈ।
ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਨੇ ਦੱਸਿਆ ਕਿ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਨ ‘ਤੇ ਰਾਸ਼ਟਰੀ ਯੁਵਾ ਦਿਵਸ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮਕਸਦ ਸਾਡੇ ਨੌਜਵਾਨਾਂ ਨੂੰ ਰਾਸ਼ਟਰੀ ਪੱਧਰ ‘ਤੇ ਦਿਸ਼ਾ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਵੱਲ ਪ੍ਰੇਰਿਤ ਕਰਨਾ ਹੈ। ਇਸ ਸਾਲ ਦਾ ਥੀਮ “ਵਿਕਸਤ ਨੌਜਵਾਨ, ਵਿਕਸਤ ਭਾਰਤ” ਹੈ। ਇਸ ਦਿਵਸ ਨੂੰ ਮਨਾਉਣ ਦਾ ਸਰਕਾਰ ਦਾ ਮੁੱਖ ਉਦੇਸ਼ ਸਵਾਮੀ ਵਿਵੇਕਾਨੰਦ ਦੇ ਵਿਚਾਰਾਂ ਦਾ ਸਨਮਾਨ ਕਰਨਾ ਅਤੇ ਉਨ੍ਹਾਂ ਦੀ ਕਦਰ ਕਰਨਾ ਅਤੇ ਨੌਜਵਾਨਾਂ ਨੂੰ ਸਖ਼ਤ ਮਿਹਨਤ ਕਰਨ, ਦੇਸ਼ ਦੇ ਸਰਵਪੱਖੀ ਵਿਕਾਸ ਵਿੱਚ ਯੋਗਦਾਨ ਪਾਉਣ ਅਤੇ ਸਵਾਮੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕਰਨਾ ਹੈ। ਭਾਰਤ ਸਰਕਾਰ ਵੱਲੋਂ ਇਸ ਸਾਲ 12 ਜਨਵਰੀ ਤੋਂ ਕਰਨਾਟਕ ਦੇ ਹੁਬਲੀ ਵਿੱਚ ਰਾਸ਼ਟਰੀ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਦੇ ਕੋਨੇ-ਕੋਨੇ ਤੋਂ ਨੌਜਵਾਨ ਆ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ। ਜ਼ਿਲ੍ਹਾ ਯੂਥ ਅਫ਼ਸਰ ਨੇ ਸਭ ਨੂੰ ਸਵਾਮੀ ਵਿਵੇਕਾਨੰਦ ਦੇ ਜੀਵਨ ਬਾਰੇ ਜਾਣੂ ਕਰਵਾਇਆ ਅਤੇ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਪ੍ਰੋਗਰਾਮ ਵਿੱਚ ਸਹੁੰ ਚੁੱਕਣ, ਸੈਮੀਨਾਰ ਅਤੇ ਰਾਸ਼ਟਰੀ ਯੁਵਕ ਮੇਲੇ ਦਾ ਸਿੱਧਾ ਪ੍ਰਸਾਰਣ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ।
ਇਸ ਮੌਕੇ ਮੈਡਮ ਰੁਪਿੰਦਰ ਕੌਰ ਨੇ ਦੱਸਿਆ ਕਿ ਸਵਾਮੀ ਵਿਵੇਕਾਨੰਦ ਭਾਰਤ ਦੇ ਪ੍ਰਸਿੱਧ ਆਗੂ ਸਨ ਅਤੇ ਉਹ ਯੁਵਾ ਸ਼ਕਤੀ ਵਿੱਚ ਵਿਸ਼ਵਾਸ ਰੱਖਦੇ ਸਨ। 1984 ਵਿੱਚ, ਭਾਰਤ ਸਰਕਾਰ ਨੇ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ 12 ਜਨਵਰੀ ਨੂੰ ਰਾਸ਼ਟਰੀ ਯੁਵਾ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ, ਅਤੇ ਉਦੋਂ ਤੋਂ ਇਸ ਦਿਨ ਨੂੰ ਰਾਸ਼ਟਰੀ ਯੁਵਾ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਪ੍ਰੋਗਰਾਮ ਦੌਰਾਨ ਮੈਡਮ ਰਮਨਦੀਪ ਕੌਰ, ਪ੍ਰੋਫੈਸਰ ਮੈਣੀ, ਸਰਦਾਰ ਕਰਨਜੀਤ ਸਿੰਘ, ਕਾਲਜ ਦਾ ਸਟਾਫ਼ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਸਵੇਤਾ ਕੌਰ, ਹਿੰਮਤਪਾਲ ਸਿੰਘ, ਕਰਮਜੀਤ ਕੌਰ, ਸੁਮਨਜੀਤ ਕੌਰ, ਗੁਰਿੰਦਰ ਸਿੰਘ ਅਤੇ ਬਲਾਕ ਦੇ ਯੂਥ ਕਲੱਬਾਂ ਦੇ ਮੈਂਬਰ ਹਾਜ਼ਰ ਸਨ।