280 new coaches will be recruited by the Sports Department Punjab with the aim of further promoting sports in the state – Shri Gurmeet Singh Meet Hair, Cabinet Minister Punjab
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਰਾਜ ਵਿੱਚ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਮਨੋਰਥ ਨਾਲ ਖੇਡ ਵਿਭਾਗ ਪੰਜਾਬ ਵੱਲੋਂ ਭਰਤੀ ਕੀਤੇ ਜਾਣਗੇ 280 ਨਵੇਂ ਕੋਚ-ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਪੰਜਾਬ
ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਇਸ ਸਾਲ ਕੀਤੀ ਜਾਵੇਗੀ ਲਾਗੂ
ਸਾਲ 2022-23 ਲਈ ਪਿਛਲੇ ਸਾਲ ਦੇ ਮੁਕਾਬਲੇ ਖੇਡਾਂ ਦੇ ਬਜਟ ਵਿੱਚ ਕੀਤਾ ਗਿਆ 38.14 ਫੀਸਦੀ ਵਾਧਾ
ਜ਼ਿਲ੍ਹਾ ਤਰਨ ਤਾਰਨ ਦੀਆਂ ਮਹੱਤਵਪੂਰਣ ਗਤੀਵਿਧੀਆਂ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਮੂਹ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ
ਤਰਨ ਤਾਰਨ, 20 ਜਨਵਰੀ :
ਰਾਜ ਵਿੱਚ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਮਨੋਰਥ ਨਾਲ ਖੇਡ ਵਿਭਾਗ ਪੰਜਾਬ ਵੱਲੋਂ 280 ਨਵੇਂ ਕੋਚ ਭਰਤੀ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਖੇਡਾਂ ਤੇ ਯੁਵਕ ਸੇਵਾਵਾਂ, ਜਲ ਸਰੋਤ, ਖਣਨ ਤੇ ਭੂ-ਵਿਗਿਆਨ, ਪ੍ਰਸ਼ਾਸਕੀ ਸੁਧਾਰ ਅਤੇ ਵਾਤਾਵਰਣ ਤੇ ਸਾਇੰਸ ਤਕਨਾਲੋਜੀ ਮੰਤਰੀ ਪੰਜਾਬ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਦੀਆਂ ਮਹੱਤਵਪੂਰਣ ਗਤੀਵਿਧੀਆਂ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ, ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰ. ਮਨਜਿੰਦਰ ਸਿੰਘ ਲਾਲਪੁਰਾ, ਹਲਕਾ ਵਿਧਾੲਕਿ ਖੇਮਕਰਨ ਸ੍ਰੀ ਸਰਵਨ ਸਿੰਘ ਧੁੰਨ, ਹਲਕਾ ਵਿਧਾਇਕ ਬਾਬਾ ਬਕਾਲਾ ਸ੍ਰੀ ਦਲਬੀਰ ਸਿੰਘ ਟੌਂਗ, ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਅਤੇ ਐੱਸ. ਐੱਸ. ਪੀ. ਸ੍ਰੀ ਗੁਰਮੀਤ ਸਿੰਘ ਚੌਹਾਨ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਖੇਡ ਵਿਭਾਗ ਪੰਜਾਬ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਇਸ ਸਾਲ ਲਾਗੂ ਕਰ ਦਿੱਤੀ ਜਾਵੇਗੀ।ਨਵੀਂ ਖੇਡ ਨੀਤੀ ਵਿੱਚ ਕੋਚਾਂ ਦੀ ਅਹਿਮੀਅਤ ਉੱਤੇ ਜ਼ੋਰ ਦਿੰਦਿਆਂ ਵਿਭਾਗ ਵਿੱਚ ਨਵੇਂ ਕੋਚ ਭਰਤੀ ਕੀਤੀ ਜਾ ਰਹੀ ਹੈ ਅਤੇ ਕੋਚਾਂ ਲਈ ਐਵਾਰਡ ਸ਼ੁਰੂ ਕਰਨ ਦੀ ਯੋਜਨਾ ਹੈ।ਇਹ ਤਹਿਤ ਸੂਬੇ ਵਿੱਚ ਖੇਡਾਂ ਦਾ ਸਾਂਝਾ ਕੈਲੰਡਰ ਤਿਆਰ ਕੀਤਾ ਜਾਵੇਗਾ।
ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਾਲ 2022-23 ਲਈ ਪਿਛਲੇ ਸਾਲ ਦੇ ਮੁਕਾਬਲੇ ਖੇਡਾਂ ਦੇ ਬਜਟ ਵਿੱਚ 38.14 ਫੀਸਦੀ ਵਾਧਾ ਕੀਤਾ ਗਿਆ। ਉਹਨਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2022’ ਕਰਵਾਈਆਂ ਗਈਆਂ, ਜਿਸ ਵਿੱਚ 3 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਅਤੇ 9961 ਜੇਤੂ ਖਿਡਾਰੀਆਂ ਨੂੰ 6.85 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਗਈ। ਉਹਨਾਂ ਕਿਹਾ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ-2022 ਦੇ ਤਮਗ਼ਾ ਜੇਤੂ ਪੰਜਾਬੀ ਖਿਡਾਰੀਆਂ ਨੂੰ ਕੁੱਲ 9.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ।ਉਹਨਾਂ ਕਿਹਾ ਕਿ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਮ ਹੇਠ ਉੱਘੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਇਸ ਸਕੀਮ ਤਹਿਤ 12.50 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਤਹਿਤ ਸੀਨੀਅਰ ਨੈਸ਼ਨਲ ਖੇਡਾਂ ਵਿੱਚ ਕੋਈ ਵੀ ਤਮਗਾ ਜੇਤੂ ਖਿਡਾਰੀ ਨੂੰ 8000 ਰੁਪਏ ਪ੍ਰਤੀ ਮਹੀਨਾ ਅਤੇ ਜੂਨੀਅਰ ਨੈਸ਼ਨਲ ਖੇਡਾਂ ਵਿੱਚ ਜੇਤੂ ਖਿਡਾਰੀ ਨੂੰ 6000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤਾ ਜਾਵੇਗਾ।
ਮੀਟਿੰਗ ਨੰੁ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਤੋਂ ਪਹਿਲਾ ਜ਼ਿਲ੍ਹੇ ਦੀਆਂ ਸਾਰੀਆਂ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ।ਉਹਨਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਦੇਣ ਲਈ ਪ੍ਰਜੈਕਟ ਬਣਾਏ ਕੇ ਭੇਜੇ ਜਾਣ ਤਾਂ ਜੋ ਸਰਕਾਰ ਵੱਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਸਕਣ।ਉਹਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਕਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਲਈ ਆਉਣ ਵਾਲੀਆਂ ਗ੍ਰਾਂਟਾਂ ਦੀ ਸਮੇਂ-ਸਿਰ ਵਰਤੋਂ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਵੀ ਫੰਡ ਲੈਪਸ ਨਾ ਹੋਣ।ਉਹਨਾਂ ਕਿਹਾ ਕਿ ਸੇਵਾਂ ਕੇਂਦਰਾਂ ਵਿੱਚ ਲੋਕਾਂ ਦੇ ਕੰਮਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਵਿੱਚ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਪੂਰੀ ਪਾਰਦਰਸ਼ਤਾ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਈ ਹਰ ਇੱਕ ਬਲਾਕ ਵਿੱਚ ਮਗਨਰੇਗਾ ਸਕੀਮ ਤਹਿਤ 10-10 ਖੇਡ ਗਰਾਊਂਡ ਬਣਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਨੂੰ ਹਰਿਆ-ਭਰਿਆ ਬਣਾਉਣ ਲਈ 2000 ਏਕੜ ਵਿੱਚ ਮਿੰਨੀ ਜੰਗਲ ਲਗਾਏ ਜਾ ਰਹੇ ਹਨ, ਜਿਸ ਲਈ ਜ਼ਿਲ੍ਹੇ ਦੀਆਂ ਨਰਸਰੀਆਂ ਵਿੱਚ 10 ਲੱਖ ਬੂਟੇ ਤਿਆਰ ਕੀਤੇ ਜਾਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਪੱਟੀ ਸ੍ਰੀ ਅਮਨਪ੍ਰੀਤ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਸਿਵਲ ਸਰਜਨ ਡਾ. ਦਿਲਬਾਗ਼ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪੁਨੀਤ ਸ਼ਰਮਾ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।