ਬੰਦ ਕਰੋ

ਡਿਪਟੀ ਕਮਿਸ਼ਨਰ ਵੱਲੋਂ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਜ਼ਿਲ੍ਹੇ ਦੇ ਪਿੰਡਾ ਨੂੰ ਓ. ਡੀ. ਐੱਫ ਪਲੱਸ ਵਿੱਚ ਸ਼ਾਮਲ ਕਰਨ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 23/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਜ਼ਿਲ੍ਹੇ ਦੇ ਪਿੰਡਾ ਨੂੰ ਓ. ਡੀ. ਐੱਫ ਪਲੱਸ ਵਿੱਚ ਸ਼ਾਮਲ ਕਰਨ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਤਰਨ ਤਾਰਨ, 20 ਜਨਵਰੀ :
ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾ ਨੂੰ ਓ. ਡੀ. ਐੱਫ ਪਲੱਸ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਪਿੰਡਾ ਵਿੱਚ ਛੱਪੜ (ਤਰਲ ਕੂੜਾ ਪ੍ਰਬੰਧਨ ਪ੍ਰੋਜੈਕਟ) ਅਤੇ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟ ਲਗਾਏ ਜਾਣ ਹਿੱਤ ਅਤੇ ਇਹਨਾਂ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਿਸ਼ੀਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਬੀ. ਡੀ. ਪੀ. ਓਜ਼ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਜਿਹਨਾਂ ਗ੍ਰਾਮ ਪੰਚਾਇਤਾ ਦੀ ਆਬਾਦੀ 5000 ਤੱਕ ਜਾਂ ਇਸ ਤੋਂ ਵੱਧ ਹੈ, ਉਹਨਾਂ ਪਿੰਡਾ ਵਿੱਚ ਤਰਲ ਕੂੜਾ ਪ੍ਰਬੰਧਨ ਅਤੇ ਠੋਸ ਕੂੜਾ ਪ੍ਰਬੰਧਨ ਦੇ ਮਤੇ ਪਹਿਲ ਦੇ ਆਧਾਰ ਪਵਾਏ ਜਾਣ ਅਤੇ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਵੱਲੋਂ ਉਕਤ ਦੇ ਤਖਮੀਨੇ ਪਹਿਲ ਦੇ ਆਧਾਰ ‘ਤੇ ਬਣਾ ਕੇ ਕੰਮਾ ਦੀ ਸ਼ੁਰੂਆਤ ਕੀਤੀ ਜਾਵੇ । ਜੇਕਰ ਪਿੰਡ ਵਿੱਚ ਇੱਕ ਤੋ ਵੱਧ ਛੱਪੜ ਹਨ ਤਾਂ ਇਕੋ ਵਾਰ ਹੀ ਇਹਨਾ ਨੂੰ ਟਾਰਗੇਟ ਵਿੱਚ ਲਿਆ ਜਾਵੇ ਤਾ ਜੋ ਪਿੰਡ ਵਿੱਚ ਸੰਪੂਰਨ ਸਵੱਛਤਾ ਅਤੇ ਓ. ਡੀ. ਐੱਫ ਪਲੱਸ ਨੂੰ ਯਕੀਨੀ ਬਣਾਇਆ ਜਾ ਸਕੇ ।ਉਹਨਾਂ ਹਦਾਇਤ ਕੀਤੀ ਕਿ ਜਿੱਥੇ ਕਿਤੇ ਗੰਦੇ ਪਾਣੀ ਦੀ ਨਿਕਾਸੀ ਗਰੈਵਟੀ ਨਾਲ ਸੰਭਵ ਨਹੀਂ ਹੈ ਉੱਥੇ ਪੰਪ ਚੈਂਬਰ ਲਗਾ ਕੇ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧਨ ਕੀਤਾ ਜਾਵੇ ।
ਇਸ ਮੌਕੇ ਉਹਨਾਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਅਤੇ ਸਮੂਹ ਬੀ.ਡੀ.ਪੀ.ਓਜ਼ ਨੂੰ ਸਰਪੰਚਾ ਨਾਲ ਤਰਲ ਕੂੜਾ ਪ੍ਰਬੰਧਨ ਅਤੇ ਠੋਸ ਕੂੜਾ ਪ੍ਰਬੰਧਨ ਦੀ ਪਲਾਨਿੰਗ ਕਰਨ ਲਈ ਪ੍ਰੀ-ਪਲਾਨ ਮੀਟਿੰਗਾਂ ਕਰਨ ਹਦਾਇਤ ਕੀਤੀ।ਡਿਪਟੀ ਕਮਿਸ਼ਨਰ ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਨੌਸ਼ਹਿਰਾ ਪੰਨੂਆਂ ਨੂੰ ਗ੍ਰਾਮ ਪੰਚਾਇਤ ਨੌਸ਼ਹਿਰਾ ਪੰਨੂਆਂ ਵਿਖੇ, ਸ਼ਾਮਲਾਟ ਤੋਂ ਪ੍ਰਾਪਤ 10 ਲੱਖ ਰੁਪਏ ਸਲਾਨਾ ਆਮਦਨ ਵਿਚਂੋ ਪੰਪ ਚੈਂਬਰ ਅਤੇ ਮੋਟਰਾਂ ਲਗਾਉਣ ਦੀ ਹਦਾਇਤ ਜਾਰੀ ਕੀਤੀ ਗਈ ਅਤੇ ਇਸ ਸਬੰਧ ਵਿੱਚ ਜਲਦ ਤੋਂ ਜਲਦ ਗ੍ਰਾਮ ਪੰਚਾਇਤ ਨਾਲ ਤਾਲਮੇਲ ਕਰਕੇ ਮਤੇ ਪਾਉਣ ਸਬੰਧੀ ਹਦਾਇਤ ਜਾਰੀ ਕੀਤੀ ਗਈ ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੀਆਂ ਗ੍ਰਾਮ ਪੰਚਾਇਤਾਂ ਵਿੱਚ ਤਰਲ ਕੂੜਾ ਪ੍ਰਬੰਧਨ ਅਤੇ ਠੋਸ ਕੂੜਾ ਪ੍ਰਬੰਧਨ ਦੇ ਪ੍ਰੋਜੈਕਟ ਬਣ ਚੁੱਕੇ ਹਨ ਜਾਂ ਬਣਾਏ ਜਾਣਗੇ ਉੱਥੇ ਛੱਪੜਾ ਦੇ ਆਲੇ-ਦੁਆਲੇ ਅਤੇ ਲੋੜ ਅਨੁਸਾਰ ਪੌਦੇ ਲਗਾਏ ਜਾਣ ਤਾਂ ਜੋ ਸੁੰਦਰ ਪਾਰਕਾਂ ਦੀ ਦਿੱਖ ਬਣ ਸਕੇ ।
ਉਹਨਾਂ ਕਿਹਾ ਕਿ ਤਰਲ ਕੂੜਾ ਪ੍ਰਬੰਧਨ ਦੇ ਬਲਾਕ ਨੌਸ਼ਹਿਰਾ ਪੰਨੂਆਂ ਦੇ 7 ਪਿੰਡ ਅਤੇ ਬਲਾਕ ਪੱਟੀ ਦੇ 29 ਪਿੰਡਾਂ ਨੂੰ ਕਾਰਜਕਾਰੀ ਇੰਜੀਨੀਅਰ, ਪੰਚਾਇਤੀ ਰਾਜ ਸਾਂਝੇ ਤੌਰ ‘ਤੇ ਦੌਰਾ ਕਰਨਗੇ ਤਾਂ ਜੋ ਇਹਨਾ ਪਿੰਡਾ ਵਿੱਚ ਕੰਮ ਸ਼ੁਰੂ ਕਰਵਾ ਕੇ ਮੰਤਰੀ ਸਾਹਿਬ ਤੋਂ ਉਦਘਾਟਨ ਕਰਵਾਏ ਜਾ ਸਕਣ । ਬਲਾਕ ਨੌਸ਼ਹਿਰਾ ਪੰਨੂਆ ਅਤੇ ਪੱਟੀ ਦੇ 50% ਪ੍ਰਤੀਸ਼ਤ ਗ੍ਰਾਮ ਪੰਚਾਇਤਾ ਵਿੱਚ ਪਹਿਲ ਦੇ ਆਧਾਰ ਤੇ ਕੰਮਾ ਨੂੰ ਸ਼ੁਰੂ ਕੀਤਾ ਜਾਵੇਗਾ ।
ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਸਾਰੇ ਬੀ. ਡੀ. ਪੀ. ਓਜ਼ ਵੱਲੋਂ 575 ਗ੍ਰਾਮ ਪੰਚਾਇਤਾਂ ਦੇ ਤਰਲ ਕੂੜਾ ਪ੍ਰਬੰਧਨ ਅਤੇ ਠੋਸ ਕੂੜਾ ਪ੍ਰਬੰਧਨ ਦੇ ਪ੍ਰੋਜੈਕਟ ਮਤੇ ਅਤੇ ਹੋਰ ਲੋੜੀਂਦੇ ਕਾਗਜ਼ਾਤ ਦਫਤਰ ਜ਼ਿਲ੍ਹਾ ਸੈਨੀਟੇਸ਼ਨ ਅਫਸਰ ਜ/ਸ ਅਤੇ ਸੈਨੀਟੇਸ਼ਨ ਮੰਡਲ ਨੰਬਰ 1 ਤਰਨ ਤਾਰਨ ਨੂੰ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣਗੇ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤਰਨ ਤਾਰਨ ਵੱਲੋ ਉਕਤ ਕੰਮ ਦੀ ਮੋਨੀਟਰਿੰਗ ਕੀਤੀ ਜਾਵੇਗੀ ਤਾ ਜੋ ਸਮੇ ਸਿਰ ਕੰਮ ਨੂੰ ਮੁਕੰਮਲ ਕੀਤਾ ਜਾ ਸਕੇ ਅਤੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ 575 ਗ੍ਰਾਮ ਪੰਚਾਇਤਾ ਤਰਲ ਕੂੜਾ ਪ੍ਰਬੰਧਨ ਅਤੇ ਠੋਸ ਕੂੜਾ ਪ੍ਰਬੰਧਨ ਦੇ ਪ੍ਰੋਜੈਕਟ ਦੇ 70% ਪ੍ਰਤੀਸ਼ਤ ਫੰਡ ਗ੍ਰਾਮ ਪੰਚਾਇਤਾ ਨੂੰ ਮੁਹੱਈਆ ਕਰਵਾਉਣਾ ਯਕੀਨੀ ਬਣਾਉਣਗੇ।