Close

District level event on the occasion of National Voter’s Day on January 25-Deputy Commissioner

Publish Date : 25/01/2023
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 25 ਜਨਵਰੀ ਨੂੰ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਉੱਪਰ ਵੀ ਮਨਾਇਆ ਜਾਵੇਗਾ ਰਾਸ਼ਟਰੀ ਵੋਟਰ ਦਿਵਸ
ਤਰਨ ਤਾਰਨ, 24 ਜਨਵਰੀ :
ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 25 ਜਨਵਰੀ ਨੂੰ 13ਵੇਂ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ‘ਤੇ ਜਿ਼ਲ੍ਹਾ ਪੱਧਰ ਸਮਾਗਮ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਨੂਰਦੀ ਰੋਡ ਤਰਨ ਤਾਰਨ ਵਿਖੇ ਮਨਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਉੱਪਰ ਵੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ।
ਜਿ਼ਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ ਰਾਸ਼ਟਰੀ ਵੋਟਰ ਦਿਵਸ ਦਾ ਥੀਮ ‘ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ ਸ਼ਿਓਰ’ ਨਿਸ਼ਚਿਤ ਕੀਤਾ ਗਿਆ ਹੈ। ਇਸਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਉਸ ਦਿਨ ‘ਮੈਂ ਭਾਰਤ ਹੂੰ’ ਗੀਤ ਵੀ ਰਿਲੀਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਮੌਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਦੱਸਣ ਦੇ ਨਾਲ ਨਵੇਂ ਬਣੇ ਵੋਟਰਾਂ ਨੂੰ ਐਪਿਕ ਕਿੱਟ ਵੀ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਲੋਕਤੰਤਰ ਪ੍ਰਣਾਲੀ ਵਿੱਚ ਨਾਗਰਿਕਾਂ/ਵੋਟਰਾਂ ਦੀ ਭਾਗਦਾਰੀ ਨੂੰ ਵਧਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਬੂਥ ਪੱਧਰੀ ਸਮਾਗਮਾਂ ਵਿੱਚ ਵੋਟਰ ਪ੍ਰਣ ਵੀ ਚੁਕਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਵੀ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ‘ਤੇ 25 ਜਨਵਰੀ, 2023 ਨੂੰ ਵੋਟ ਪ੍ਰਣ ਲਿਆ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨੈਸ਼ਨਲ ਵੋਟਰ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਬੈਸਟ ਈ. ਆਰ. ਓ., ਬੈਸਟ ਬੀ. ਐੱਲ. ਓ., ਨਵੇਂ ਰਜਿਸਟਰਡ ਵੋਟਰ, ਸਵੀਪ ਆਈਕੋਨ ਆਦਿ ਦਾ ਸਨਮਾਨ ਵੀ ਕੀਤਾ ਜਾਏਗਾ ਅਤੇ ਵੋਟਰ ਪ੍ਰਣ ਲਿਆ ਜਾਵੇਗਾ।