ਬੰਦ ਕਰੋ

ਜ਼ਿਲ੍ਹਾ ਮੈਜਿਸਟਰੇਟ ਨੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਲਗਾਈ ਪੂਰਨ ਪਾਬੰਦੀ

ਪ੍ਰਕਾਸ਼ਨ ਦੀ ਮਿਤੀ : 25/01/2023
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਮੈਜਿਸਟਰੇਟ ਨੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਲਗਾਈ ਪੂਰਨ ਪਾਬੰਦੀ
ਜਾਰੀ ਹੁਕਮਾਂ ਅਨੁਸਾਰ ਸ਼ੋਸ਼ਲ ਮੀਡੀਆ ‘ਤੇ ਵੀ ਲਾਗੂ ਹੋਵੇਗੀ ਪਾਬੰਦੀ
ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਲਗਾਈ ਪੂਰਨ ਪਾਬੰਦੀ
ਤਰਨ ਤਾਰਨ, 24 ਜਨਵਰੀ :
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਆਈ. ਏ. ਐੱਸ. ਨੇ ਸੀ. ਆਰ. ਪੀ. ਸੀ. ਦੀ ਧਾਰਾ 144 ਤਹਿਤ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਗਏ ਹੁਕਮਾਂ ਰਾਹੀਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਪਾਬੰਦੀ ਲਗਾਈ ਹੈ, ਇਹ ਪਾਬੰਦੀ ਸ਼ੋਸ਼ਲ ਮੀਡੀਆ ‘ਤੇ ਵੀ ਲਾਗੂ ਹੋਵੇਗੀ। ਜਾਰੀ ਹੁਕਮਾਂ ਅਨੁੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰਨ ਪਾਬੰਦੀ ਲਗਾਈ ਹੈ।ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਵੀ ਪੂਰਨ ਪਾਬੰਦੀ ਲਾਗੂ ਹੋਵੇਗੀ। ਪਾਬੰਦੀ ਇਹ ਹੁਕਮ 13 ਮਾਰਚ, 2023 ਤੱਕ ਲਾਗੂ ਰਹਿਣਗੇ।