ਬੰਦ ਕਰੋ

ਗਣਤੰਤਰ ਦਿਵਸ ਦੇ ਮੌਕੇ ‘ਤੇ ਕਰਵਾਏ ਗਏ ਕਬੱਡੀ ਅਤੇ ਐਥਲੈਟਿਕਸ ਦੇ ਸ਼ੋਅ ਮੈਚ ਦੌਰਾਨ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਕੀਤੀ ਸ਼ਿਰਕਤ

ਪ੍ਰਕਾਸ਼ਨ ਦੀ ਮਿਤੀ : 30/01/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਗਣਤੰਤਰ ਦਿਵਸ ਦੇ ਮੌਕੇ ‘ਤੇ ਕਰਵਾਏ ਗਏ ਕਬੱਡੀ ਅਤੇ ਐਥਲੈਟਿਕਸ ਦੇ ਸ਼ੋਅ ਮੈਚ ਦੌਰਾਨ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਕੀਤੀ ਸ਼ਿਰਕਤ
ਤਰਨ ਤਾਰਨ, 26 ਜਨਵਰੀ :
ਗਣਤੰਤਰ ਦਿਵਸ ਦੇ ਮੌਕੇ ‘ਤੇ ਅੱਜ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਤਰਨ ਤਰਨ ਵਿੱਚ ਕਬੱਡੀ ਅਤੇ ਐਥਲੈਟਿਕਸ ਦੇ ਸ਼ੋਅ ਮੈਚ ਕਰਵਾਏ ਗਏ। ਇਹਨਾਂ ਸ਼ੋਅ ਮੈਚਾਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਅਤੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਗੁਰਮੀਤ ਸਿੰਘ ਚੌਹਾਨ ਵੱਲੋਂ ਕੀਤਾ ਗਿਆ ਅਤੇ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਅਤੇ ਆਪਣਾ ਆਸ਼ੀਰਵਾਦ ਦੇਂਦੇ ਹੋਏ ਕਿਹਾ ਕਿ ਖਿਡਾਰੀ ਖੇਡ ਭਾਵਨਾ ਨਾਲ ਖੇਡਾਂ ਵਿੱਚ ਭਾਗ ਲੈਂਦੇ ਹੋਏ ਆਪਣਾ ਬਿਹਤਰ ਪ੍ਰਦਰਸ਼ਨ ਕਰਨ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਐਥਲੈਟਿਕਸ ਅਤੇ ਕਬੱਡੀ ਦੇ ਸਾਰੇ ਖਿਡਾਰੀਆਂ ਨੂੰ ਟੀ-ਸ਼ਰਟਾਂ ਵੰਡੀਆਂ ਗਈਆਂ ਅਤੇ ਐਥਲੈਟਿਕਸ ਦੀਆਂ ਜੇਤੂ ਖਿਡਾਰਨਾਂ ਨੂੰ ਸਿਹਤ ਵਜੋਂ ਡਾਈਟ ਵਧਾਉਣ ਦੇਣ ਦਾ ਐਲਾਨ ਕੀਤਾ ਗਿਆ। ਅੱਜ ਸ਼ੋਅ ਮੈਚ ਵਿੱਚ ਮੌਜੂਦ ਖਿਡਾਰੀ/ਖਿਡਾਰਨਾਂ ਨੂੰ ਟਰੈਕ ਸੂਟ ਦੇਣ ਦਾ ਐਲਾਨ ਵੀ ਕੀਤਾ।
ਇਸ ਤੋਂ ਇਲਾਵਾ ਸ੍ਰੀ ਗੁਰੂ ਅਰਜਨ ਦੇਵ ਕੁਸ਼ਤੀ ਅਖਾੜਾ ਤਰਨ ਤਾਰਨ ਵਿੱਚ ਕੁਸ਼ਤੀ ਦੇ ਸ਼ੋਅ ਮੈਚ ਕਰਵਾਏ ਗਏ। ਇਸ ਮੌਕੇ ਤੇ ਜਿਲ੍ਹਾ ਖੇਡ ਅਫਸਰ ਸ੍ਰ: ਇੰਦਰਵੀਰ ਸਿੰਘ, ਸੀਨੀਅਰ ਸਹਾਇਕ ਸ੍ਰੀਮਤੀ ਰਵੀਨ ਕੌਰ, ਸ੍ਰੀਮਤੀ ਕੁਲਦੀਪ ਕੌਰ ਸਟੈਨੋ, ਸ੍ਰ: ਕੁਲਵਿੰਦਰ ਸਿੰਘ ਜੂਨੀਅਰ ਐਥਲੈਟਿਕਸ ਕੋਚ, ਸ੍ਰ: ਗੁਰਜੀਤ ਸਿੰਘ ਕਬੱਡੀ ਕੋਚ, ਸ੍ਰੀਮਤੀ ਅਮਨਦੀਪ ਕੌਰ ਫੈਨਸਿੰਗ ਕੋਚ, ਸ੍ਰੀਮਤੀ ਕੁਲਵਿੰਦਰ ਕੌਰ ਜੂਨੀਅਰ ਜੂਡੋ ਕੋਚ, ਸ੍ਰੀਮਤੀ ਗੁਰਬਰਿੰਦਰ ਕੌਰ ਜੂਨੀਅਰ ਐਥਲੈਟਿਕਸ ਕੋਚ, ਸ੍ਰ: ਸੰਦੀਪ ਸਿੰਘ ਕਬੱਡੀ ਕੋਚ ਅਤੇ ਸ੍ਰ: ਮਨਜਿੰਦਰ ਸਿੰਘ ਆਦਿ ਸਭ ਇਸ ਮੌਕੇ ‘ਤੇ ਹਾਜ਼ਰ ਸਨ।