Cabinet Minister Shri. Laljit Singh Bhullar and Deputy Commissioner laid the foundation stone for liquid waste management and renovation of ponds under Swachh Bharat Mission Rural Phase-2 in 8 villages of Block Patti and Naushera Pannua.
Publish Date : 30/01/2023
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਨੇ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਤਰਲ ਕੂੜਾ ਪ੍ਰਬੰਧਨ ਤੇ ਛੱਪੜਾਂ ਦਾ ਨਵੀਨੀਕਰਨ ਲਈ ਬਲਾਕ ਪੱਟੀ ਤੇ ਨੌਸ਼ਹਿਰਾ ਪੰਨੂਆਂ ਦੇ 8 ਪਿੰਡਾਂ ਵਿੱਚ ਰੱਖਿਆ ਨੀਂਹ ਪੱਥਰ
ਬਲਾਕ ਪੱਟੀ ਤੇ ਨੌਸ਼ਹਿਰਾ ਪੰਨੂਆ ਦੀਆਂ 71 ਪੰਚਾਇਤਾਂ ਵਿੱਚ 8 ਕਰੋੜ 87 ਲੱਖ 72 ਹਜ਼ਾਰ ਰੁਪਏ ਦੀ ਲਾਗਤ ਨਾਲ ਲਗਾਏ ਜਾਣਗੇ ਤਰਲ ਕੂੜਾ ਪ੍ਰਬੰਧਨ ਦੇ ਪ੍ਰੋਜੈਕਟ
ਪੱਟੀ, (ਤਰਨ ਤਾਰਨ), 29 ਜਨਵਰੀ :
ਸ੍ਰ. ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਟਰਾਂਸਪੋਰਟ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਵੱਖ-ਵੱਖ ਪਿੰਡਾ ਨੂੰ ਓ.ਡੀ.ਐੱਫ ਵਿੱਚ ਸ਼ਾਮਿਲ ਕਰਨ ਅਤੇ ਮਾਡਲ ਸ਼੍ਰੇਣੀ ਦੇ ਪਿੰਡ ਬਣਾਉਣ ਲਈ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਤਰਲ ਕੂੜਾ ਪ੍ਰਬੰਧਨ ਅਤੇ ਛੱਪੜਾਂ ਦਾ ਨਵੀਨੀਕਰਨ ਲਈ ਬਲਾਕ ਪੱਟੀ ਤੇ ਨੌਸ਼ਹਿਰਾ ਪੰਨੂਆਂ ਦੇ 8 ਪਿੰਡਾਂ ਵਿੱਚ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਅੱਜ ਹਲਕੇ ਦੇ ਪਿੰਡ ਚੂਸਲੇਵੜ ਬਲਾਕ ਪੱਟੀ, ਸੰਗਵਾਂ ਬਲਾਕ ਪੱਟੀ, ਪ੍ਰਿੰਗੜੀ ਬਲਾਕ ਪੱਟੀ, ਰੱਤਾ ਗੁੱਦਾ ਬਲਾਕ ਪੱਟੀ, ਨੱਥੂਪੁਰਾ ਬਲਾਕ ਨੌਸ਼ਹਿਰਾ ਪੰਨੂਆਂ, ਜੱਲੇਵਾਲ ਬਲਾਕ ਨੌਸ਼ਹਿਰਾ ਪੰਨੂਆਂ, ਸ਼ਕਰੀ ਬਲਾਕ ਨੌਸ਼ਹਿਰਾ ਪੰਨੂਆਂ ਅਤੇ ਨੰਦਪੁਰਾ ਬਲਾਕ ਨੌਸ਼ਹਿਰਾ ਪੰਨੂਆਂ ਵਿੱਚ ਛੱਪੜਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ।
ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਨੂੰ ਓ. ਡੀ. ਐੱਫ ਪਲੱਸ ਬਣਾਉਣ ਲਈ ਬਲਾਕ ਪੱਟੀ ਤੇ ਨੌਸ਼ਹਿਰਾ ਪੰਨੂਆ ਦੀਆਂ 71 ਪੰਚਾਇਤਾਂ ਵਿੱਚ 8 ਕਰੋੜ 87 ਲੱਖ 72 ਹਜ਼ਾਰ ਰੁਪਏ ਦੀ ਲਾਗਤ ਨਾਲ ਤਰਲ ਕੂੜਾ ਪ੍ਰਬੰਧਨ ਦੇ ਪ੍ਰੋਜੈਕਟ ਲਗਾਏ ਜਾ ਰਹੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ 575 ਗ੍ਰਾਮ ਪੰਚਾਇਤਾਂ ਵਿੱਚ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਓ. ਡੀ. ਐੱਫ ਸਸਟੈਨ ਸਵੱਛਤਾ ਨੂੰ ਕਾਇਮ ਕਰਨ ਅਤੇ ਮਾਡਲ ਸ਼੍ਰੇਣੀ ਦੇ ਪਿੰਡ ਬਣਾਉਣ ਅਧੀਨ ਗੰਦੇ ਪਾਣੀ ਦੀ ਨਿਕਾਸੀ ਲਈ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਿਰਮਾਣ ਅਤੇ ਨਵੀਨੀਕਰਨ, ਪਿੰਡਾ ਵਿੱਚ ਸਵੱਛਤਾ ਲਈ ਗਿੱਲੇ-ਸੂਕੇ ਕੂੜੇ ਅਤੇ ਪਲਾਸਟਿਕ ਕੂੜੇ ਦੇ ਪ੍ਰਬੰਧਨ ਕਰਨ ਲਈ ਵੱਖ-ਵੱਖ ਪ੍ਰੋਜੈਕਟ ਲਗਾਏ ਜਾਣਗੇ ।
ਉਹਨਾਂ ਦੱਸਿਆ ਕਿ ਇਸ ਲਈ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ 70% ਪ੍ਰਤੀਸ਼ਤ ਹਿੱਸਾ, 15ਵੇਂ ਵਿੱਤ ਕਮਿਸ਼ਨ ਵਿੱਚੋਂ 30% ਪ੍ਰਤੀਸ਼ਤ ਹਿੱਸਾ ਅਤੇ ਗੈਪਿੰਗ ਫੰਡ ਮਗਨਰੇਗਾ ਅਤੇ ਹੋਰ ਗ੍ਰਾਮ ਪੰਚਾਇਤ ਫੰਡ ਵਿੱਚੋਂ ਲਏ ਜਾਣਗੇ।
ਉਹਨਾਂ ਕਿਹਾ ਕਿ ਆਉਣ ਵਾਲੇ 6 ਮਹੀਨਿਆ ਵਿੱਚ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ ਅਤੇ ਜ਼ਿਲ੍ਹਾ ਤਰਨ ਤਾਰਨ ਨੂੰ ਮਾਡਲ ਸ਼੍ਰੇਣੀ ਵਿੱਚ ਪਹਿਲੇ ਸਥਾਨ ‘ਤੇ ਲਿਆਉਣ ਲਈ ਜੰਗੀ ਪੱਧਰ ‘ਤੇ ਯਤਨ ਕੀਤੇ ਜਾਣਗੇ।