Close

Jawahar Navodaya Vidyalaya 6th Class Admission Online Form

Publish Date : 01/02/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਆਨਲਾਈਨ ਫਾਰਮ
ਭਰਨ ਦੀ ਮਿਤੀ ਵਿੱਚ ਵਾਧਾ-ਡਿਪਟੀ ਕਮਿਸ਼ਨਰ
ਚਾਹਵਾਨ ਵਿਦਿਆਰਥੀ 08 ਫਰਵਰੀ, 2023 ਤੱਕ ਭਰ ਸਕਦੇ ਹਨ ਆਨਲਾਈਨ ਫਾਰਮ
ਸੈਸ਼ਨ 2023-24 ਲਈ ਛੇਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਪ੍ਰੀਖਿਆ 29 ਅਪ੍ਰੈਲ ਨੂੰ ਹੋਵੇਗੀ
ਤਰਨ ਤਾਰਨ, 31 ਜਨਵਰੀ :
ਕੇਂਦਰ ਸਰਕਾਰ ਦੀ ਸੰਸਥਾ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਲਈ ਛੇਵੀਂ ਜਮਾਤ `ਚ ਦਾਖਲੇ ਲਈ ਆਨਲਾਈਨ ਫਾਰਮ ਭਰਨ ਦੀ ਮਿਤੀ 31 ਜਨਵਰੀ, 2023 ਤੋਂ ਵਧਾ ਕੇ 08 ਫਰਵਰੀ, 2023 ਕਰ ਦਿੱਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਚਾਹਵਾਨ ਵਿਦਿਆਰਥੀ 08 ਫਰਵਰੀ ਤੱਕ ਆਨਲਾਈਨ ਫਾਰਮ ਭਰ ਸਕਦੇ ਹਨ।
ਉਹਨਾਂ ਦੱਸਿਆ ਕਿ ਕੋਈ ਵੀ ਉਮੀਦਵਾਰ ਜੋ ਇਸ ਸਮੇਂ ਤਰਨ ਤਾਰਨ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ (2022-23) ਵਿੱਚ ਪੜ੍ਹ ਰਿਹਾ ਹੈ ਅਤੇ ਉਮਰ ਹੱਦ ਮਿਤੀ 1.5.2011 ਤੋਂ 30.4.2013 (ਦੋਨੋਂ ਸ਼ਾਮਿਲ) ਵਿਚਕਾਰ ਹੈ, ਉਹ ਫਾਰਮ ਭਰਨ ਦੇ ਯੋਗ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਦੇ ਪ੍ਰਿੰਸੀਪਲ ਸ੍ਰੀ ਰਾਮਬੀਰ ਸਿੰਘ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ  ਵਿੱਚ ਸੈਸ਼ਨ 2023-24 ਵਿੱਚ ਛੇਵੀਂ ਜਮਾਤ ਵਿੱਚ ਦਾਖਲਾ ਲਈ ਪ੍ਰੀਖਿਆ 29 ਅਪ੍ਰੈਲ 2023 ਦਿਨ ਸ਼ਨੀਵਾਰ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਨਵੋਦਿਆ ਵਿਦਿਆਲਿਆ ਦੀ ਵੈਬਸਾਈਟwww.navodaya.gov.in  `ਤੇ ਜਾਂ https://cbseitms.rcil.gov.in/nvs/  `ਤੇ ਅਪਲਾਈ ਕਰ ਸਕਦੇ ਹਨ। ਆਨਲਾਈਨ ਫਾਰਮ ਭਰਨ ਦੀ ਆਖਰੀ ਮਿਤੀ ਵਧਾ ਕੇ 08 ਫਰਵਰੀ, 2023 ਹੋ ਗਈ ਹੈ। ਇਸ ਸਬੰਧੀ ਜਿਆਦਾ ਜਾਣਕਾਰੀ ਵਿਭਾਗ ਦੀ ਇਸੇ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਯੋਗ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਹਾ ਜ਼ਰੂਰ ਲੈਣ।