ਜ਼ਿਲ੍ਹਾ ਤਰਨ ਤਾਰਨ ਵਿੱਚ ਨਵੇਂ ਖੁੱਲ੍ਹੇ 11 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 1882 ਤੋਂ ਵੱਧ ਲੋਕਾਂ ਨੇ ਲਿਆ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ-ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿੱਚ ਨਵੇਂ ਖੁੱਲ੍ਹੇ 11 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 1882 ਤੋਂ ਵੱਧ ਲੋਕਾਂ ਨੇ ਲਿਆ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ-ਡਿਪਟੀ ਕਮਿਸ਼ਨਰ
ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਬਿਮਾਰੀ ਦੀ ਜਾਂਚ ਕਰਕੇ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਲੋੜੀਂਦੀਆਂ ਦਵਾਈਆਂ-ਸਿਵਲ ਸਰਜਨ
ਤਰਨ ਤਾਰਨ, 02 ਫਰਵਰੀ :
ਜ਼ਿਲ੍ਹਾ ਤਰਨ ਤਾਰਨ ਵਿੱਚ 27 ਜਨਵਰੀ ਤੋਂ ਨਵੇਂ ਸ਼ੁਰੂ ਕੀਤੇ ਗਏ 11 ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੇ ਬਿਹਤਰ ਸਿਹਤ ਸਹੂਲਤਾਂ ਦਾ ਲਾਭ ਲੈਣਾ ਸ਼ੁਰੂ ਕਰ ਦਿੱਤਾ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ੁਰੂ ਕੀਤੇ ਗਏ 11 ਨਵੇਂ ਆਮ ਆਦਮੀ ਕਲੀਨਿਕਾਂ ਵਿੱਚ 27 ਜਨਵਰੀ ਤੋਂ ਹੁਣ ਤੱਕ 1882 ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਅਤੇ ਕਰੀਬ 143 ਮਰੀਜ਼ਾਂ ਦੇ ਵੱਖ ਵੱਖ ਤਰ੍ਹਾਂ ਦੇ ਕਲੀਨੀਕਲ ਟੈੱਸਟ ਮੁਫ਼ਤ ਕੀਤੇ ਜਾ ਚੁੱਕੇ ਹਨ ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਖਾਲੜਾ ਤੇ ਬਾਸਰਕੇ ਵਿਖੇ 15 ਅਗਸਤ, 2022 ਨੂੰ ਸ਼ੁਰੂ ਕੀਤੇ ਗਏ ਦੋ ਆਮ ਆਦਮੀ ਕਲੀਨਿਕਾਂ ਹੁਣ ਤੱਕ 20,432 ਤੋਂ ਵੱਧ ਮਰੀਜ਼ ਮੁਫ਼ਤ ਇਲਾਜ ਕਰਵਾ ਚੁੱਕੇ ਹਨ ਅਤੇ ਲੱਗਭੱਗ 1139 ਲੋੜਵੰਦਾਂ ਦੇ ਕਲੀਨੀਕਲ ਟੈੱਸਟ ਮੁਫ਼ਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਕੱੁਲ 13 ਆਮ ਆਦਮੀ ਕਲੀਨਿਕ ਕਾਰਜਸ਼ੀਲ ਕੀਤੇ ਜਾ ਚੁੱਕੇ ਹਨ । ਉਹਨਾਂ ਦੱਸਿਆ ਕਿ ਜਿਲੇ ਵਿੱਚ ਨਵੇਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਅਲਗੋਂ ਕੋਠੀ, ਡੇਹਰਾ ਸਾਹਿਬ, ਫਤਿਆਬਾਦ, ਗੋਇੰਦਵਾਲ ਸਾਹਿਬ, ਕਿਰਤੋਵਾਲ, ਪੰਡੋਰੀ ਰਣ ਸਿੰਘ, ਸਭਰਾ, ਸਰਾਏ ਅਮਾਨਤ ਖਾਂ, ਵਲਟੋਹਾ, ਡਾਲੇਕੇ ਅਤੇ ਅਰਬਨ ਪ੍ਰਾਇਮਰੀ ਹੈੱਲਥ ਸੈਂਟਰ ਮੁਰਾਦਪੁਰਾ ਵਿਖੇ ਸਿਹਤ ਸੇਵਵਾਂ ਮੁਹੱਈਆ ਕਰਵਾ ਰਹੇ ਹਨ । ਇਸ ਤੋਂ ਇਲਾਵਾ ਚੋਹਲਾ ਸਾਹਿਬ ਵਿਖੇ ਵੀ ਆਮ ਆਦਮੀ ਕਲੀਨਿਕ ਜਲਦੀ ਸ਼ੁਰੂ ਹੋ ਜਾਵੇਗਾ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਬਣਾਉਣ ਦਾ ਮੰਤਵ ਲੋਕਾਂ ਨੂੰ ਸ਼ੁਰੂਆਤੀ ਪੱਧਰ ’ਤੇ ਹੁੰਦੀਆਂ ਬਿਮਾਰੀਆਂ ਦੀ ਸਕਰੀਨਿੰਗ ਕਰਕੇ ਤੁਰੰਤ ਉੱਚ ਪੱਧਰ ਦਾ ਇਲਾਜ ਮੁਹੱਈਆ ਕਰਵਾਉਣਾ ਹੈ, ਤਾਂ ਜੋ ਸਮੇਂ ਸਿਰ ਇਲਾਜ ਮਿਲਣ ਨਾਲ ਬਿਮਾਰੀ ਨੂੰ ਵਧਣ ਤੋਂ ਰੋਕਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ, ਆਮ ਆਦਮੀ ਕਲੀਨਿਕਾਂ ਨੂੰ ਜ਼ਿਲ੍ਹੇ ਵਿੱਚ ਚੁੰਗਾ ਹੁੰਗਾਰਾ ਮਿਲ ਰਿਹਾ ਹੈ, ਇਨ੍ਹਾਂ ਦੇ ਸ਼ੁਰੂ ਹੋਣ ਨਾਲ ਆਮ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਬੁਨਿਆਦੀ, ਉੱਚ ਮਿਆਰੀ ਦੀਆਂ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਚੁੱਕੀਆਂ ਹਨ। ਉਹਨਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਆਮ ਲੋਕਾਂ ਨੂੰ ਵੱਖ-ਵੱਖ ਬਿਮਾਰੀਆਂ ਦੀ ਜਾਂਚ ਅਤੇ ਕਲੀਨੀਕਲ ਟੈੱਸਟਾਂ ਸਮੇਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਸਿਵਲ ਸਰਜਨ ਤਰਨ ਤਾਰਨ ਡਾ. ਦਿਲਬਾਗ ਸਿਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਮੈਡੀਕਲ ਅਫ਼ਸਰਾਂ ਵੱਲੋਂ ਮਰੀਜ਼ਾਂ ਦੀ ਬਿਮਾਰੀ ਦੀ ਜਾਂਚ ਕਰਕੇ ਲੋੜੀਂਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਖੁੱਲਣ ਨਾਲ ਸਰਕਾਰੀ ਹਸਪਤਾਲਾਂ ਦਾ ਬੋਝ ਘਟੇਗਾ।ਉਹਨਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ 75 ਤਰ੍ਹਾਂ ਦੀਆਂ ਦਵਾਈਆਂ, 41 ਤਰ੍ਹਾਂ ਦੇ ਕਲੀਨੀਕਲ ਮੁਫ਼ਤ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ।ਸਿਵਲ ਸਰਜਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕਾਂ ਰਾਹੀਂ ਇਲਾਜ ਦੀਆਂ ਬਿਹਤਰ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।