Close

“During the National Lok Adalat, 1,703 cases were settled and a recovery of Rs. 13,11,34,812 was made.”

Publish Date : 13/02/2023
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ 
ਰਾਸ਼ਟਰੀ ਲੋਕ ਅਦਾਲਤ ਦੌਰਾਨ ਕੀਤਾ ਗਿਆ 1703 ਕੇਸਾਂ ਦਾ ਨਿਪਟਾਰਾ ਅਤੇ 13 ਕਰੋੜ 1 1 ਲੱਖ 34 ਹਜ਼ਾਰ 812 ਰੁਪਏ ਦੀ  ਕੀਤੀ ਗਈ ਰੀਕਵਰੀ
 
ਤਰਨ ਤਾਰਨ, 11 ਫਰਵਰੀ :
ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ  ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਦੇ ਬਾਰੇ ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸ਼ੈਸਨਜ਼ ਜੱਜ-ਸਹਿਤ-ਚੇਅਰਪਰਸਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲਗਾਈ ਗਈ ਹੈ। ਇਸ ਮੌਕੇ ਜਿਲ੍ਹਾ ਕਚਹਿਰੀ ਤਰਨ ਤਾਰਨ ਵਿਖੇ ਕੋਰਟ ਦੇ (17) ਬੈਂਚਾਂ ਨੇ ਕੇਸਾਂ ਦਾ ਨਿਪਟਾਰਾ ਕੀਤਾ ਜਿਨ੍ਹਾਂ ਵਿੱਚ ਪਹਿਲਾ ਬੈਂਚ, ਸ਼੍ਰੀਮਤੀ ਪ੍ਰਿਆ ਸੂਦ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਦੂਸਰਾ ਬੈਂਚ ਸ਼੍ਰੀ ਕੰਵਲਜੀਤ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਤੀਸਰਾ ਬੈਂਚ ਰਜਣੀ ਸ਼ੋਕਰਾ, ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ (ਪ੍ਰਿੰਸੀਪਲ ਜੱਜ ਫੈਮਲੀ ਕੋਰਟ), ਤਰਨ ਤਾਰਨ ਚੌਥਾ ਬੈਂਚ ਮਾਣਯੋਗ ਸ਼੍ਰੀ ਬਗੀਚਾ ਸਿੰਘ, ਸਿਵਲ ਜੱਜ ਸੀਨੀਅਰ ਡੀਵੀਜ਼ਨ, ਤਰਨ ਤਾਰਨ, ਪੰਜਵਾਂ ਬੈਂਚ ਮਾਣਯੋਗ ਸ਼੍ਰੀ ਰਾਜੇਸ਼ ਆਹਲੂਵਾਲੀਆ, ਚੀਫ ਜੂਡੀਸ਼ੀਅਲ ਮੈਜਿਸਟਰੇਟ, ਤਰਨ ਤਾਰਨ, ਛੇਵਾਂ ਬੈਂਚ ਮਿਸ. ਈਤੋ ਸੋਡੀ, ਸਿਵਲ ਜੱਜ (ਸੀਨੀਅਰ ਡੀਵੀਜ਼ਨ), ਤਰਨ ਤਾਰਨ, ਸਤਵਾਂ ਬੈਂਚ ਸ਼੍ਰੀ ਤਨਵੀਰ ਸਿੰਘ ਮਾਧਵ ਸਿਵਲ ਜੱਜ (ਸੀਨੀਅਰ ਡੀਵੀਜ਼ਨ), ਤਰਨ ਤਾਰਨ।
ਇਸ ਤੋਂ ਇਲਾਵਾ ਪੱਟੀ ਵਿਖੇ ਤਿੰਨ (03) ਬੈਂਚ ਦਾ ਗਠਨ ਕੀਤਾ ਗਿਆ। ਪਹਿਲਾ ਬੈਂਚ ਮਾਣਯੋਗ ਸ਼੍ਰੀ ਅਮਨਦੀਪ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ), ਦੂਸਰਾ ਬੈਂਚ ਮਾਣਯੋਗ ਸ਼੍ਰੀ ਗੋਰਵ ਗੁਪਤਾ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਤੀਸਰਾ ਬੈਂਚ ਮਾਣਯੋਗ ਸ਼੍ਰੀ ਗੁਰਪ੍ਰੀਤ ਸਿੰਘ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਪੱਟੀ ਦਾ ਬਣਿਆ। ਇਸ ਤੋਂ ਇਲਾਵਾ ਖਡੂਰ ਸਾਹਿਬ ਵਿਖੇ ਇੱਕ (01) ਬੈਂਚ ਮਾਣਯੋਗ ਮਿਸ ਗੁਰਪ੍ਰੀਤ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ), ਖਡੂਰ ਸਾਹਿਬ ਦਾ ਬਣਿਆ। 
ਇਸ ਤੋਂ ਇਲਾਵਾ ਕੰਜ਼ਊਮਰ ਕੋਰਟ ਅਤੇ ਰੈਵੀਨਿਊ ਕੋਰਟ ਦਾ ਵੀ ਆਯੋਜਨ ਕੀਤਾ ਗਿਆ। ਜਿਸ ਵਿੱਚ ਜੱਜ ਸਾਹਿਬਾਨਾਂ ਨੇ ਆਪਣੇ ਪੱਧਰ ‘ਤੇ ਕੇਸਾਂ ਦਾ ਨਿਪਟਾਰਾ ਕੀਤਾ ਇਸ ਲੋਕ ਅਦਾਲਤ ਦੌਰਾਨ 3377 ਕੇਸਾਂ ਨੂੰ ਲਿਆ ਗਿਆ ਅਤੇ 1703 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 13 ਕਰੋੜ 1 1 ਲੱਖ 34 ਹਜ਼ਾਰ 812 ਰੁਪਏ ਦੀ ਰੀਕਵਰੀ ਕੀਤੀ ਗਈ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੇਕਰ ਲੋਕ ਅਦਾਲਤ ਵਿੱਚ ਕਿਸੇ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫੀਸ ਵਾਪਿਸ ਹੋ ਜਾਂਦੀ ਹੈ। ਅਦਾਲਤਾਂ ਵਿੱਚ ਸਮੇਂ ਸਮੇਂ ਤੇ ਪ੍ਰੀ ਲੋਕ ਅਦਾਲਤਾਂ ਦਾ ਵੀ ਆਯੋਜਨ ਕੀਤਾ ਗਿਆ ਸੀ।
ਰਾਸ਼ਟਰੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੂਡੀਸ਼ੀਅਲ ਮੈਜੀਸਟਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਰਾਸ਼ਟਰੀ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੌਮੀ ਲੋਕ ਅਦਾਲਤ ਦਾ ਆਯੋਜਨ ਅੱਜ ਦੇਸ਼ ਭਰ ਦੀਆਂ ਸਾਰੀਆਂ ਅਦਾਲਤਾਂ ਵਿੱਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ 138 ਐਨ. ਆਈ. ਐਕਟ. ਬੈਂਕ ਰਿਕਵਰੀ ਕੇਸ, ਲੇਬਰ ਕੇਸ, ਫੋਰਸਟ ਵਿਭਾਗ ਦੇ ਕੇਸ, ਬਿਜਲੀ, ਅਤੇ ਕਮੇਟੀ ਘਰ ਦੇ ਹੋਰ ਕੇਸ, ਸਾਰੀ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਐਮ.ਏ.ਸੀ.ਟੀ ਦੇ ਕੇਸ, ਇੰਸ਼ੀਉਰੈਂਸ ਕਲੇਮ ਦੇ ਕੇਸ, ਬੈਂਕ ਰਿਕਵਰੀ ਕੇਸ, ਕੰਜ਼ਉਮਰ ਕੋਰਟ ਅਤੇ ਰੈਵੀਨਿਊ ਕੋਰਟ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ ਹੈ।
ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਦੇ ਸਕਦਾ ਹੈ। 
ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ। ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੂਡੀਸ਼ੀਅਲ ਮੈਜੀਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੁੰਦੀ ਹੈ ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾ ਹਾਰੀ ਮਹਿਸੂਸ ਨਹੀਂ ਕਰਦੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹੁਣ ਅਗਲੀ ਕੌਮੀ ਲੋਕ ਅਦਾਲਤ 13 ਮਈ, 2023 ਨੂੰ ਲੱਗੇਗੀ।
ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ।