Close

Self-help groups being tied up with banks to provide loans at low interest rates – Additional Deputy Commissioner

Publish Date : 15/02/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਘੱਟ ਵਿਆਜ ਦਰ੍ਹਾਂ ਤੇ ਕਰਜ਼ੇ ਮੁਹੱਈਆ ਕਰਵਾਉਣ ਲਈ ਸਵੈ-ਸਹਾਇਤਾ ਸਮੂਹਾਂ ਨੂੰ ਬੈਂਕਾਂ ਨਾਲ ਜੋੜ੍ਹਿਆ ਜਾ ਰਿਹਾ-ਵਧੀਕ ਡਿਪਟੀ ਕਮਿਸ਼ਨਰ
ਬਲਾਕ ਪੱਟੀ ਦੇ ਪਿੰਡ ਬੱਠੇ ਭੈਣੀ ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਚੱਲ ਰਹੇ ਸਵੈ ਸਹਾਇਤਾ ਸਮੂਹਾਂ ਦਾ ਕੀਤਾ ਦੌਰਾ
ਹੱਥੀ ਤਿਆਰ ਕੀਤੀਆਂ ਜਾਂਦੀਆਂ ਫੁਲਕਾਰੀਆਂ ਅਤੇ ਬੈੱਡ ਸ਼ੀਟਾਂ ਦਾ ਵੀ ਕੀਤਾ ਨਿਰੀਖਣ
ਤਰਨ ਤਾਰਨ, 13 ਫਰਵਰੀ :
ਸਵੈ-ਰੋਜ਼ਗਾਰ ਦੇ ਧੰਦਿਆਂ ਲਈ ਅਤੇ ਘਰੇਲੂ ਲੋੜ੍ਹਾਂ ਦੀ ਪੂਰਤੀ ਲਈ ਪੈਸੇ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਸਵੈ-ਸਹਾਇਤਾ ਸਮੂਹਾਂ ਨੂੰ ਬੈਂਕਾਂ ਨਾਲ ਜੋੜ੍ਹਿਆ ਜਾਂਦਾ ਹੈ, ਤਾਂ ਜੋ ਘੱਟ ਵਿਆਜ ਦਰ੍ਹਾਂ ਤੇ ਕਰਜ਼ੇ ਮੁਹੱਈਆ ਹੋ ਸਕਣ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਆਰ. ਡੀ)-ਕਮ-ਜਿਲ੍ਹਾ ਮਿਸ਼ਨ ਡਾਇਰੈਕਟਰ, ਪੀ. ਐੱਸ. ਆਰ. ਐੱਲ. ਐੱਮ. ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਅੱਜ ਬਲਾਕ ਪੱਟੀ ਦੇ ਪਿੰਡ ਬੱਠੇ ਭੈਣੀ ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਚੱਲ ਰਹੇ ਸਵੈ-ਸਹਾਇਤਾ ਸਮੂਹਾਂ ਦਾ ਦੌਰਾ ਕਰਦਿਆਂ ਕੀਤਾ।
ਆਪਣੇ ਦੌਰੇ ਦੌਰਾਨ ਉਹਨ੍ਹਾਂ ਵੱਲੋ ਸਵੈ-ਸਹਾਇਤਾ ਸਮੂਹ ਦੀਪ, ਗਰਦਾਸ ਅਤੇ ਸ਼ਕਤੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਅਤੇ ਇਹਨ੍ਹਾਂ ਸਮੂਹ ਦੇ ਮੈਂਬਰਾਂ ਵੱਲੋੋ ਹੱਥੀ ਤਿਆਰ ਕੀਤੀਆਂ ਜਾਂਦੀਆਂ ਫੁਲਕਾਰੀਆਂ ਅਤੇ ਬੈੱਡ ਸ਼ੀਟਾਂ ਦਾ ਨਿਰੀਖਣ ਵੀ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਆਰ. ਡੀ)-ਕਮ-ਜਿਲ੍ਹਾ ਮਿਸ਼ਨ ਡਾਇਰੈਕਟਰ, ਪੀ. ਐਸ. ਆਰ. ਐਲ. ਐੱਮ ਵੱਲੋਂ ਸਵੈ-ਸਹਾਇਤਾ ਸਮੂਹ ਦੇ ਮੈਂਬਰਾਂ ਨੂੰ ਕੰਮ ਨੂੰ ਹੋਰ ਮਿਹਨਤ ਅਤੇ ਉਤਸ਼ਾਹ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।ਇੱਥੇ ਦੱਸਣਯੋਗ ਹੈ ਕਿ ਪਿੰਡ ਬੱਠੇ ਭੈਣੀ ਦੇ ਸਮੂਹਾਂ ਵੱਲੋ ਹੱਥ ਨਾਲ ਫੁਲਕਾਰੀਆਂ, ਦੁਪੱਟੇ, ਸੂਟ, ਬੈੱਡ ਸ਼ੀਟਾਂ ਆਦਿ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਇਸ ਸਮਾਨ ਨੂੰ ਸਮੇਂ ਸਮੇਂ ਤੇ ਸਰਕਾਰ ਵੱਲੋ ਲਗਾਈਆਂ ਜਾਂਦੀਆਂ ਪ੍ਰਦਰਸ਼ਨੀਆਂ ਵਿੱਚ ਹਿੱਸਾ ਲਿਆ ਜਾਂਦਾ ਹੈ ਅਤੇ ਆਪਣੇ ਸਮਾਨ ਦੀ ਵਿਕਰੀ ਕੀਤੀ ਜਾਂਦੀ ਹੈ।
ਜ਼ਿਕਰਯੋਗ ਹੈ ਕਿ “ਆਜੀਵਿਕਾ”-ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ. ਐੱਸ. ਆਰ. ਐੱਲ. ਐੱਮ) ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਸਾਂਝਾ ਚਲਾਇਆ ਜਾ ਰਿਹਾ ਮਿਸ਼ਨ ਹੈ।ਇਸ ਮਿਸ਼ਨ ਅਧੀਨ ਪਿੰਡਾਂ ਦੀਆਂ ਗਰੀਬ ਪਰਿਵਾਰ ਦੀਆਂ ਔਰਤਾਂ ਨੂੰ ਸਵੈ ਸਹਾਇਤਾ ਸਮੂਹ ਵਿੱਚ ਸ਼ਾਮਲ ਕਰਕੇ ਜੋੜ੍ਹਿਆ ਜਾਂਦਾ ਹੈ ਅਤੇ ਔਰਤਾਂ ਨੂੰ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਵੈ ਰੋਜ਼ਗਾਰ ਦੇ ਧੰਦੇ ਅਪਨਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ।
ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਸ਼੍ਰੀ ਗੁਰਮੁਖ ਸਿੰਘ, ਕਲੱਸਟਰ ਕੌਆਰਡੀਨੇਟਰ ਸ਼੍ਰੀਮਤੀ ਰਮਨਦੀਪ ਕੌਰ ਅਤੇ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਦੇ ਮੈਂਬਰ ਵੀ ਹਾਜਰ ਸਨ।