ਬੰਦ ਕਰੋ

ਪਸ਼ੂ ਪਾਲਕਾਂ ਦੀ ਭਲਾਈ ਲਈ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਸਬੰਧੀ ਸੂਬਾ ਪੱਧਰੀ ਜਾਗਰੂਕਤਾ ਕੈੰਪ ਦਾ ਆਯੋਜਨ ਅੱਜ (20 ਫਰਵਰੀ ਨੂੰ )

ਪ੍ਰਕਾਸ਼ਨ ਦੀ ਮਿਤੀ : 20/02/2023
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ 
 
ਪਸ਼ੂ ਪਾਲਕਾਂ ਦੀ ਭਲਾਈ ਲਈ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਸਬੰਧੀ ਸੂਬਾ ਪੱਧਰੀ ਜਾਗਰੂਕਤਾ ਕੈੰਪ ਦਾ ਆਯੋਜਨ ਅੱਜ (20 ਫਰਵਰੀ  ਨੂੰ )  
 
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਭਾਗ ਨਾਲ ਸਬੰਧਤ  ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ
ਤਰਨ ਤਾਰਨ, 19 ਫਰਵਰੀ :
 ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂ ਪਾਲਕਾਂ ਦੀ ਭਲਾਈ ਲਈ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਸਬੰਧੀ ਸੂਬਾ ਪੱਧਰੀ ਜਾਗਰੂਕਤਾ ਕੈੰਪ ਦਾ ਆਯੋਜਨ 20 ਫਰਵਰੀ, 2023 ਨੂੰ  ਸਵੇਰੇ 09 ਵਜੇ ਤੋਂ ਸ਼ਾਮ 03 ਵਜੇ ਤੱਕ ਐੱਸ. ਜੀ. ਆਈ. ਰਿਜ਼ੋਰਟ, ਪੱਟੀ ਮੋੜ ਹਰੀਕੇ ਰੋਡ, ਪਿੰਡ ਸੰਗਵਾਂ ਵਿਖੇ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਜਾਗਰੂਕਤਾ ਕੈੰਪ ਦੌਰਾਨ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਭਾਗ ਨਾਲ ਸਬੰਧਤ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਮਾਹਿਰਾਂ ਵੱਲੋਂ ਪਸ਼ੂ ਪਾਲਣ ਨਾਲ ਸਬੰਧਤ ਆਧੁਨਿਕ ਤਕਨੀਕਾਂ ਸਬੰਧੀ ਸੈਮੀਨਾਰ ਵੀ ਲਗਾਇਆ ਜਾਵੇਗਾ ਅਤੇ ਪਸ਼ੂ ਪਾਲਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ।