Close

The first paper of fifth class Hindi passed peacefully

Publish Date : 27/02/2023
ਅਮਨ ਅਮਾਨ ਨਾਲ ਨੇਪਰੇ ਚੜ੍ਹਿਆ ਪੰਜਵੀਂ ਦਾ ਹਿੰਦੀ ਦਾ ਪਹਿਲਾ ਪੇਪਰ 
 
 
ਤਰਨ ਤਾਰਨ 25 ਫਰਵਰੀ :
ਸਿੱਖਿਆ ਵਿਭਾਗ ਦੀਆਂ ਹਿਦਾਇਤਾਂ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਨੋਡਲ ਅਫ਼ਸਰ ਪ੍ਰੀਖਿਆਵਾਂ ਸ੍ਰ ਗੁਰਮੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿੱਚ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਹਿੰਦੀ ਦਾ ਪੇਪਰ ਪੂਰੇ ਅਮਨ ਅਮਾਨ ਨਾਲ ਨੇਪਰੇ ਚੜ੍ਹਿਆ। ਇਸ ਮੌਕੇ ਗੱਲਬਾਤ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਪਰਮਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐਲੀਮੈਂਟਰੀ ਸਕੂਲਾਂ ਵਿੱਚ ਬਣਾਏ ਸੇਲਫ ਮੇਡ ਪ੍ਰੀਖਿਆ ਕੇਂਦਰਾਂ ਵਿੱਚ ਵਿਦਿਆਰਥੀਆਂ ਨੇ ਪੇਪਰ ਦਿੱਤਾ। ਇਹਨਾਂ ਪੇਪਰਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਤਿਕੋਣੀ ਵਿਧੀ ਰਾਹੀਂ ਨਿਗਰਾਨ ਅਮਲਾ ਲਗਾਇਆ ਗਿਆ ਸੀ । ਜਿੰਨਾ ਨੇ ਆਪਣੀ ਡਿਊਟੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਇਆ । ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ  ਸ੍ਰ ਪਰਮਜੀਤ ਸਿੰਘ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਧਰਮਚੰਦ ਕਲਾਂ, ਕੋਟ ਧਰਮਚੰਦ ਖੁਰਦ, ਝਬਾਲ ਕੰਨਿਆ, ਝਬਾਲ ਲੜਕੇ ਅਤੇ ਨੂਰਦੀ ਸਕੂਲਾਂ ਦੀ ਵਿਜ਼ਿਟ ਕੀਤੀ ਅਤੇ ਵਿਦਿਆਰਥੀਆਂ ਨੂੰ ਉਤਸਾਹਿਤ ਕੀਤਾ । ਅੱਜ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਹਿਬਾਨ ਨੇ ਵੱਖ ਵੱਖ ਸਕੂਲਾਂ ਦੀ ਵਿਜ਼ਿਟ ਕੀਤੀ ਅਤੇ ਵਿਦਿਆਰਥੀਆਂ ਨੂੰ ਉਤਸਾਹਿਤ ਕੀਤਾ ।