Close

During the public convenience camp organized at Khemkaran, people arrived in large numbers and took advantage of the government schemes – Deputy Commissioner

Publish Date : 06/03/2023
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
 
ਖੇਮਕਰਨ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਲਿਆ ਸਰਕਾਰੀ ਸਕੀਮਾਂ ਦਾ ਲਾਭ-ਡਿਪਟੀ ਕਮਿਸ਼ਨਰ
 
ਕੈੰਪ ਦੌਰਾਨ ਡਿਪਟੀ ਕਮਿਸ਼ਨਰ ਨੇ ਆਪ ਸੁਣੀਆ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ 
 
ਜਨ ਸੁਵਿਧਾ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਪ੍ਰਾਪਤ ਹੋਈਆਂ 2500 ਤੋਂ ਵੱਧ ਦਰਖਾਸਤਾਂ
 
ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 04 ਮਾਰਚ ਨੂੰ ਵੀ ਜਾਰੀ ਰਹੇਗਾ ਕੈਂਪ
 
ਤਰਨ ਤਾਰਨ, 03 ਮਾਰਚ :
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ “ਪੰਜਾਬ ਸਰਕਾਰ, ਤੁਹਾਡੇ ਦੁਆਰ” ਮੁਹਿੰਮ ਅੱਜ ਗੁਰੂਦੁਆਰਾ ਸ੍ਰੀ ਗੁਰੂਸਰ ਸਾਹਿਬ ਖੇਮਕਰਨ ਵਿਖੇ ਲਗਾਏ ਗਏ ਜਨ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਲੈ ਕੇ ਪਹੁੰਚੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਸੁਣ ਕੇ ਢੁਕਵਾਂ ਨਿਪਟਾਰਾ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 2500 ਤੋਂ ਵੱਧ ਦਰਖਾਸਤਾਂ ਪ੍ਰਾਪਤ ਹੋਈਆਂ। ਉਹਨਾਂ ਕਿਹਾ ਕਿ ਇਹਨਾਂ ਦਰਖਾਸਤਾਂ ਦੇ ਢੁਕਵੇਂ ਤੇ ਸਮਾਂਬੱਧ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਨੂੰ ਆਦੇਸ਼ ਜਾਰੀ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਇਸ ਕੈਂਪ ਪ੍ਰਤੀ ਲੋਕਾਂ ਤੋਂ ਮਿਲੇ ਭਰਵੇਂ ਹੁੰਗਾਰੇ ਸਦਕਾ ਇਹ  ਕੈਂਪ  04 ਮਾਰਚ ਨੂੰ ਵੀ ਸਵੇਰੇ 09 ਵਜੇ ਤੋਂ ਗੁਰੂਦੁਆਰਾ ਸ੍ਰੀ ਗੁਰੂਸਰ ਸਾਹਿਬ ਖੇਮਕਰਨ ਵਿਖੇ ਜਾਰੀ ਰਹੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕੈਂਪ ਦੌਰਾਨ ਇਲਾਕੇ ਦੇ ਲੋਕ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਸਿਹਤ ਵਿਭਾਗ, ਪੰੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਲੇਬਰ ਵਿਭਾਗ, ਪੁਲਿਸ ਵਿਭਾਗ, ਖੇਤੀਬਾੜੀ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਕਰਜ਼ਾ ਆਦਿ ਲੈਣ ਨਾਲ ਸਬੰਧਤ ਆਪਣੀਆਂ ਦਰਖਾਸਤਾਂ ਦੇ ਸਕਦੇ ਹਨ ਅਤੇ ਕੈਂਪ ਦੌਰਾਨ  ਸਮੂਹ ਵਿਭਾਗਾਂ ਦੇ ਮੁਖੀ ਮੌਕੇ ’ਤੇ ਹੀ ਬਿਨੈ ਪੱਤਰ ਪ੍ਰਾਪਤ ਕਰਕੇ ਉੱਚਿਤ ਕਾਰਵਾਈ ਕਰਨਗੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਆਨਲਾਈਨ ਸੇਵਾਵਾਂ ਦਾ ਲਾਭ ਲੈਣ ਸਬੰਧੀ ਲੋਕਾਂ ਦੀ ਸਹੂਲਤ ਲਈ ਆਰਜੀ ਤੋਂ ਸੇਵਾ ਕੇਂਦਰ ਵੀ ਕੈਂਪ ਦੌਰਾਨ ਸਥਾਪਿਤ ਕੀਤਾ ਗਿਆ ਹੈ ਅਤੇ ਲੋਕਾਂ ਦੀਆਂ ਆਨਲਾਈਨ ਅਰਜ਼ੀਆਂ ਵੀ ਮੌਕੇ ‘ਤੇ ਹੀ ਭਰੀਆਂ ਜਾਣਗੀਆਂ।ਉਹਨਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ 04 ਮਾਰਚ ਨੂੰ ਵੀ ਕੈਂਪ ਦੌਰਾਨ ਪ੍ਰਾਰਥੀ ਵੱਖ-ਵੱਖ ਸੇਵਾਵਾਂ ਹਾਸਿਲ ਕਰਨ ਲਈ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਪਹਿਚਾਣ ਪੱਤਰ, ਆਧਾਰ ਕਾਰਡ ਆਦਿ ਨਾਲ ਲੈ ਕੇ ਆਉਣ।