Close

During the public convenience camp organized under the leadership of the Deputy Commissioner at Khemkaran, various departments heard the problems and complaints of the people of the border area.

Publish Date : 06/03/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਖੇਮਕਰਨ ਵਿਖੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਲਗਾਏ ਜਨ ਸੁਵਿਧਾ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਨੇ ਸੁਣੀਆਂ ਸਰਹੱਦੀ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ
ਕੈਂਪ ਦੌਰਾਨ 2 ਦਿਨਾਂ ਵਿੱਚ ਪ੍ਰਾਪਤ ਹੋਈਆਂ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਿਤ 5000 ਤੋਂ ਵੱਧ ਦਰਖਾਸਤਾਂ
ਹਲਕਾ ਵਿਧਾਇਕ ਖੇਮਕਰਨ ਸ੍ਰੀ ਸਰਵਨ ਸਿੰਘ ਧੁੰਨ ਨੇ ਵਿਸ਼ੇਸ ਤੌਰ ‘ਤੇ ਕੈਂਪ ਵਿੱਚ ਸ਼ਿਰਕਤ ਕਰਦਿਆਂ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਸਰਕਾਰੀ ਸਹੂਲਤਾਂ ਦਾ ਲਾਭ ਲੋਕਾਂ ਦੇ ਘਰਾਂ ਦੇ ਨੇੜੇ ਹੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਆਯੋਜਿਤ ਕੀਤੇ ਜਾ ਰਹੇ ਹਨ ਵਿਸ਼ੇਸ ਕੈਂਪ- ਵਿਧਾਇਕ ਸਰਵਨ ਸਿੰਘ ਧੁੰਨ
ਖੇਮਕਰਨ (ਤਰਨ ਤਾਰਨ), 04 ਮਾਰਚ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਦੀ ਅਗਵਾਈ ਹੇਠ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਖੇਮਕਰਨ ਵਿਖੇ ਲਗਾਏ ਗਏ 2 ਦਿਨਾਂ ਜਨ ਸੁਵਿਧਾ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਸੁਣੀਆਂ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ “ਪੰਜਾਬ ਸਰਕਾਰ, ਤੁਹਾਡੇ ਦੁਆਰ” ਮੁਹਿੰਮ ਖੇਮਕਰਨ ਵਿਖੇ ਲਗਾਏ ਗਏ 2 ਦਿਨਾਂ ਵਿਸ਼ੇਸ਼ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਹਾ ਲਿਆ।ਇਸ ਕੈਂਪ ਦੌਰਾਨ 2 ਦਿਨਾਂ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਿਤ 5000 ਤੋਂ ਵੱਧ ਦਰਖਾਸਤਾਂ ਪ੍ਰਾਪਤ ਹੋਈਆਂ। ਉਹਨਾਂ ਕਿਹਾ ਕਿ ਇਹਨਾਂ ਦਰਖਾਸਤਾਂ ਦੇ ਢੁਕਵੇਂ ਤੇ ਸਮਾਂਬੱਧ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਨੂੰ ਆਦੇਸ਼ ਜਾਰੀ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਮਾਲ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਵਿਭਾਗ, ਸਿੱਖਿਆ ਵਿਭਾਗ, ਸੇਵਾ ਕੇਂਦਰ ਅਤੇ ਲੇਬਰ ਵਿਭਾਗ ਅਤੇ ਹੋਰ ਵਿਭਾਗਾਂ ਨਾਲ ਸਬੰਧਿਤ ਲੋਕਾਂ ਦੀ ਸਮੱਸਿਆ ਤੇ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਅਰਜ਼ੀਆਂ ਪ੍ਰਾਪਤ ਕੀਤੀਆਂ। ਉਹਨਾਂ ਕਿਹਾ ਕਿ ਕੈਂਪ ਦੌਰਾਨ ਪ੍ਰਾਪਤ ਅਰਜ਼ੀਆਂ ਦਾ ਸਮੂਹ ਵਿਭਾਗਾਂ ਵੱਲੋਂ ਪਹਿਲ ਦੇ ਆਧਾਰ ‘ਤੇ ਸਮਾਂਬੱਧ ਨਿਪਟਾਰਾ ਕੀਤਾ ਜਾਵੇਗਾ।
ਇਸ ਮੌਕੇ ਹਲਕਾ ਵਿਧਾਇਕ ਖੇਮਕਰਨ ਸ੍ਰੀ ਸਰਵਨ ਸਿੰਘ ਧੁੰਨ ਨੇ ਵਿਸ਼ੇਸ ਤੌਰ ‘ਤੇ ਕੈਂਪ ਵਿੱਚ ਸ਼ਿਰਕਤ ਕਰਦਿਆਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਉਹਨਾਂ ਦੇ ਘਰਾਂ ਦੇ ਨੇੜੇ ਹੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਹ ਵਿਸ਼ੇਸ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਦੌਰਾਨ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਵਿਕਾਸ ਕੰਮਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਹੋਰ ਅਸਰਦਾਰ ਤਰੀਕੇ ਨਾਲ ਲਾਗੂ ਕਰਕੇ ਉਹਨਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਐੱਸ. ਡੀ. ਐੱਮ ਭਿੱਖੀਵਿੰਡ ਵਾਧੂ ਚਾਰਜ ਸ੍ਰੀ ਰਜਨੀਸ਼ ਅਰੋੜਾ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਪੁਨੀਤ ਕੁਮਾਰ ਸ਼ਰਮਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।