ਬੰਦ ਕਰੋ

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਪ੍ਰਕਾਸ਼ਨ ਦੀ ਮਿਤੀ : 07/03/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਤਰਨ ਤਾਰਨ, 06 ਮਾਰਚ :
ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਇੰਨਚਾਰਜ ਸ਼੍ਰੀ ਨਿਰਵੈਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੀ-ਪਾਈਟ ਕੈਂਪ, ਪੱਟੀ ਵਿਖੇ ਫੌਜ ਦੀ ਭਰਤੀ ਰੈਲੀ ਦਾ ਲਿਖਤੀ ਪੇਪਰ ਜੋ ਕਿ ਮਿਤੀ 17 ਅਪ੍ਰੈਲ, 2023 ਨੂੰ ਹੋ ਰਿਹਾ ਹੈ । ਉਸ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਟ੍ਰੇਨਿੰਗ ਮਿਤੀ 27 ਫਰਵਰੀ 2023 ਤੋਂ ਸੁਰੂ ਹੋ ਚੁੱਕੀ ਹੈ। ਜਿਸ ਤਰ੍ਹਾਂ ਦਾ ਲਿਖਤੀ ਪੇਪਰ ਮਿਤੀ 17 ਅਪ੍ਰੈਲ, 2023 ਨੂੰ ਹੋਣਾ ਹੈ, ਉਸੇ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਕੰਪਿਊਟਰ ਦੇ ਕਰਵਾਈ ਜਾ ਰਹੀ ਹੈ । ਲਿਖਤੀ ਪੇਪਰ ਦੀ ਆਨ ਲਾਈਨ ਰਜਿਸ਼ਟਰੇਸ਼ਨ ਮਿਤੀ 16 ਫਰਵਰੀ, 2023 ਤੋਂ 15 ਮਾਰਚ, 2023 ਤੱਕ  www.joinindianarmy.nic.in ‘ਤੇ ਕਰਵਾਈ ਜਾ ਸਕਦੀ ਹੈ । ਤਰਨ-ਤਾਰਨ ਜਿਲ੍ਹੇ ਦੇ ਯੁਵਕ ਜੋ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 11:00 ਵਜ੍ਹੇ ਤੱਕ ਸੀ-ਪਾਈਟ ਕੈਪ, ਪੱਟੀ ਵਿਖੇ ਹੇਠ ਲਿਖੇ ਦਸ਼ਤਾਵੇਜ਼ ਲੈ ਕੇ ਰਿਪੋਰਟ ਕਰ ਸਕਦੇ ਹਨ
ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।ਯੁਵਕ ਦੀ ਉਮਰ ਸਾਡੇ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ ।
ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400/-ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ।ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।ਵਧੇਰੇ ਜਾਣਕਾਰੀ ਲਈ ਮੋਬਾੲਲਿ ਨੰਬਰ 80543-62934 ਅਤੇ 94647-56808 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।