“In all district service centers, there will be a holiday on March 23rd.”
Publish Date : 21/03/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ‘ਚ 23 ਮਾਰਚ ਨੂੰ ਰਹੇਗੀ ਛੁੱਟੀ
ਤਰਨ ਤਾਰਨ , 20 ਮਾਰਚ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਰਹੇਗੀ ।
ਉੁੁਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲੀਦਾਨ ਦਿਵਸ ਨੂੰ ਮੁੱਖ ਰੱਖਦੇ ਹੋਏ ਰਾਜ ਦੇ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ 23 ਮਾਰਚ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿੱਚ ਸੇਵਾ ਕੇਂਦਰ ਆਪਣੀਆਂ ਸੇਵਾਵਾਂ ਆਮ ਵਾਂਗ ਜਾਰੀ ਰੱਖਣਗੇ।