Trials for the selection of players for the residential sports wings of the Punjab Institute of Sports will begin from April 3-Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪਰੈਲ ਤੋਂ ਹੋਣਗੇ ਸ਼ੁਰੂ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ ਜ਼ਿਲੇ ਵਿੱਚ 3 ਤੇ 4 ਅਪਰੈਲ ਨੂੰ ਹੋਣ ਵਾਲੇ ਵੱਖ-ਵੱਖ ਖੇਡਾਂ ਦੇ ਟਰਾਇਲਾ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ ਖਿਡਾਰੀ ਲੈ ਸਕਣਗੇ ਹਿੱਸਾ
ਤਰਨ ਤਾਰਨ, 02 ਅਪ੍ਰੈਲ :
ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪਰੈਲ ਤੱਕ ਚੱਲਣਗੇ। ਇਸ ਵਾਰ ਟਰਾਇਲਾਂ ਦਾ ਦਾਇਰਾ ਵਧਾਉਂਦਿਆਂ ਵੱਖ-ਵੱਖ ਖੇਡਾਂ ਦੇ ਟਰਾਇਲ 11 ਸਥਾਨਾਂ ਉੱਤੇ ਲਏ ਜਾਣਗੇ ਜਿਸ ਤੋਂ ਬਾਅਦ ਇਨ੍ਹਾਂ ਟਰਾਇਲਾਂ ਵਿੱਚੋਂ ਚੁਣੇ ਗਏ ਖਿਡਾਰੀਆਂ ਦੇ ਫਾਈਨਲ ਟਰਾਇਲ 24 ਅਪਰੈਲ ਤੋਂ ਸ਼ੁਰੂ ਹੋਣਗੇ ਜੋ ਕਿ 26 ਅਪਰੈਲ ਤੱਕ ਚੱਲਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਵੱਖ-ਵੱਖ ਖੇਡਾਂ ਵਿੱਚ ਛੇ ਉਮਰ ਗਰੁੱਪਾਂ ਅੰਡਰ 10, ਅੰਡਰ 12, ਅੰਡਰ 14, ਅੰਡਰ 17, ਅੰਡਰ 19 ਤੇ ਅੰਡਰ 21 ਦੇ ਟਰਾਇਲ ਪਹਿਲਾਂ ਜ਼ਿਲਾ ਵਾਰ ਬਣਾਏ ਜ਼ੋਨਾਂ ਵਿੱਚ ਹੋਣਗੇ ਅਤੇ ਇਸ ਤੋਂ ਬਾਅਦ ਜ਼ਿਲ੍ਹਿਆਂ ਵਿੱਚੋਂ ਚੁਣੇ ਖਿਡਾਰੀਆਂ ਦੇ ਫਾਈਨਲ ਟਰਾਇਲ ਇੱਕ ਸਥਾਨ ਉੱਤੇ ਹੋਣਗੇ।
ਉਹਨਾਂ ਦੱਸਿਆ ਕਿ ਟਰਾਇਲਾਂ ਵਾਲੇ ਸਥਾਨ ਵਾਲੇ ਜ਼ਿਲੇ ਵਿੱਚ ਸਬੰਧਤ ਜ਼ਿਲਾ ਖੇਡ ਅਫਸਰ ਨੂੰ ਇੰਚਾਰਜ ਲਗਾਇਆ ਗਿਆ ਹੈ। 18 ਖੇਡਾਂ ਦੀਆਂ 1700 ਦੇ ਕਰੀਬ ਸੀਟਾਂ ਲਈ ਟਰਾਇਲ ਹੋਣਗੇ। ਇਸ ਵਾਰ 450 ਸੀਟਾਂ ਵਧਾਈਆਂ ਗਈਆਂ ਹਨ।ਇਹ ਖੇਡਾਂ ਅਥਲੈਟਿਕਸ, ਬਾਸਕਟਬਾਲ, ਮੁੱਕੇਬਾਜ਼ੀ, ਫੁਟਬਾਲ, ਹਾਕੀ, ਜਿਮਨਾਸਟਿਕ, ਜੂਡੋ, ਵਾਲੀਬਾਲ, ਵੇਟਲਿਫਟਿੰਗ, ਕੁਸ਼ਤੀ, ਹੈਂਡਬਾਲ, ਤੀਰਅੰਦਾਜ਼ੀ, ਸਾਈਕਲਿੰਗ, ਤੈਰਾਕੀ, ਟੇਬਲ ਟੈਨਿਸ, ਤਲਵਾਰਬਾਜ਼ੀ, ਨਿਸ਼ਾਨੇਬਾਜ਼ੀ ਅਤੇ ਰੋਇੰਗ ਹਨ। ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ ਸਹੂਲਤਾਂ ਮਿਲਣਗੀਆਂ
ਜ਼ਿਲਾ ਵਾਰ ਹੋਣ ਵਾਲੇ ਟਰਾਇਲਾਂ ਦੇ ਵੇਰਵਿਆਂ ਅਨੁਸਾਰ ਅੰਮ੍ਰਿਤਸਰ ਜ਼ਿਲੇ ਵਿੱਚ 3 ਤੇ 4 ਅਪਰੈਲ ਨੂੰ ਵੱਖ-ਵੱਖ ਖੇਡਾਂ ਦੇ ਟਰਾਇਲ ਲਏ ਜਾਣਗੇ ਜਿਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨ ਤਾਰਨ ਦੇ ਖਿਡਾਰੀ ਹਿੱਸਾ ਲੈ ਸਕਣਗੇ।ਇਸ ਤੋਂ ਇਲਾਵਾ ਰੂਪਨਗਰ ਵਿਖੇ 3 ਤੇ 4 ਅਪਰੈਲ ਨੂੰ ਰੋਇੰਗ ਖੇਡ ਲਈ ਸਾਰੇ ਜ਼ਿਲ੍ਹਿਆਂ, ਬਰਨਾਲਾ ਵਿਖੇ 24 ਤੇ 25 ਅਪਰੈਲ ਨੂੰ ਟੇਬਲ ਟੈਨਿਸ ਖੇਡ ਲਈ ਸਾਰੇ ਜ਼ਿਲ੍ਹਿਆਂ ਅਤੇ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ 24 ਤੇ 25 ਅਪਰੈਲ ਨੂੰ ਫੁਟਬਾਲ ਲਈ ਸਾਰੇ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ।
ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਟਰਾਇਲ ਵਾਲੇ ਦਿਨ ਸਵੇਰੇ 8:30 ਵਜੇ ਰਿਪੋਰਟ ਕਰਨਗੇ। ਖਿਡਾਰੀ ਪੰਜਾਬ ਸੂਬੇ ਦਾ ਵਸਨੀਕ ਹੋਵੇ ਅਤੇ ਉਸ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਜਿਲ੍ਹਾ/ਸਟੇਟ/ਨੈਸ਼ਨਲ ਪੱਧਰ ਦੇ ਟੂਰਨਾਮੈਂਟਾਂ ਵਿੱਚ ਤਮਗ਼ਾ ਪ੍ਰਾਪਤ ਕੀਤਾ ਹੋਵੇ, ਜਿਨ੍ਹਾਂ ਖਿਡਾਰੀਆਂ ਦੇ ਮਾਤਾ/ਪਿਤਾ ਯੂ.ਟੀ. (ਚੰਡੀਗੜ੍ਹ) ਵਿਚ ਸਥਿਤ ਪੰਜਾਬ ਰਾਜ ਦੇ ਸਰਕਾਰੀ ਅਦਾਰਿਆਂ ਵਿੱਚ ਤਾਇਨਾਤ ਹਨ, ਦੇ ਬੱਚੇ ਵੀ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ। ਭਾਗ ਲੈਣ ਵਾਲੇ ਖਿਡਾਰੀ ਆਪਣੇ ਨਾਲ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਨਾਲ ਲੈ ਕੇ ਆਉਣ। ਟਰਾਇਲਾਂ ਦੌਰਾਨ ਖਿਡਾਰੀਆਂ ਦੀ ਗਿਣਤੀ ਵੱਧ ਜਾਣ ਉਪਰੰਤ ਸਬੰਧਤ ਸਥਾਨ ਉਤੇ ਟਰਾਇਲਾਂ ਦੀ ਮਿਤੀ ਇੱਕ ਦਿਨ ਲਈ ਹੋਰ ਵਧਾਈ ਜਾਵੇਗੀ। ਵਧੇਰੇ ਤੇ ਵਿਸਥਾਰਤ ਜਾਣਕਾਰੀ ਵਿਭਾਗ ਦੀ ਵੈਬਸਾਈਟ .. ਉਤੇ ਉਪਲੱਬਧ ਹੈ।
ਵੱਖ ਵੱਖ ਜ਼ਿਲਿਆ ਵਿੱਚੋਂ ਚੁਣੇ ਗਏ ਹਾਕੀ ਖਿਡਾਰੀਆਂ (ਲੜਕੇ) ਦੇ ਫਾਈਨਲ ਟਰਾਇਲ ਜਲੰਧਰ ਵਿਖੇ 24 ਤੇ 25 ਅਪਰੈਲ ਨੂੰ ਹੋਣਗੇ। ਇਸੇ ਤਰ੍ਹਾਂ ਅਥਲੈਟਿਕਸ ਖਿਡਾਰੀਆਂ ਦੇ ਫਾਈਨਲ ਟਰਾਇਲ ਜਲੰਧਰ ਵਿਖੇ 24 ਤੇ 25 ਅਪਰੈਲ, ਬਾਸਕਟਬਾਲ ਖਿਡਾਰੀਆਂ ਦੇ ਫਾਈਨਲ ਟਰਾਇਲ ਲੁਧਿਆਣਾ ਵਿਖੇ 24 ਤੇ 25 ਅਪਰੈਲ, ਵਾਲੀਬਾਲ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ ਤੈਰਾਕੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਹੈਂਡਬਾਲ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਵੇਟਲਿਫਟਿੰਗ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਕੁਸ਼ਤੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਮੁੱਕੇਬਾਜ਼ੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਜੂਡੋ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਟੇਬਲ ਟੈਨਿਸ ਦੇ ਫਾਈਨਲ ਟਰਾਇਲ ਬਰਨਾਲਾ ਵਿਖੇ 26 ਅਪਰੈਲ ਅਤੇ ਫੁੱਟਬਾਲ ਖਿਡਾਰੀਆਂ ਦੇ ਫਾਈਨਲ ਟਰਾਇਲ ਮਾਹਿਲਪੁਰ ਫੁੱਟਬਾਲ ਅਕੈਡਮੀ (ਹੁਸ਼ਿਆਰਪੁਰ) ਵਿਖੇ 26 ਅਪਰੈਲ 2023 ਨੂੰ ਹੋਣਗੇ।