Close

Conducting training-cum-workshop on injection safety and routine immunization

Publish Date : 05/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਇੰਜੈਕਸ਼ਨ ਸੇਫਟੀ ਅਤੇ ਰੂਟੀਨ ਇਮੂਨਾਈਜੇਸ਼ਨ ਦੀ ਟ੍ਰੇਨਿੰਗ-ਕਮ-ਵਰਕਸ਼ਾਪ ਦਾ ਆਯੋਜਨ
ਤਰਨ ਤਾਰਨ, 03 ਅਪ੍ਰੈਲ :
ਸਿਵਲ ਸਰਜਨ ਤਰਨ ਤਾਰਨ ਦੇ ਦਿਸ਼ਾ-ਨਿਰਦੇਸ਼ਾ ਹੇਠ ਅੱੱਜ ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਇੰਜੈਕਸ਼ਨ ਸੇਫਟੀ ਅਤੇ ਰੂਟੀਨ ਇਮੂਨਾਈਜੇਸ਼ਨ ਦੀ ਟ੍ਰੇਨਿੰਗ-ਕਮ-ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਬਲਾਕਾ ਦੇ ਏ. ਐੱਨ. ਐੱਮ ਅਤੇ ਐੱਲ. ਐੱਚ. ਵੀ. ਨੇ ਹਿੱਸਾ ਲਿਆ।
ਇਸ ਮੋਕੇ ਤੇ ਸੰਬੋਧਨ ਕਰਦਿਆਂ ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨੇ ਕਿਹਾ ਕਿ ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਟੀਕਾਕਰਨ ਵਿੱਚ ਸੁਧਾਰ ਲਿਆਉਣਾ ਅਤੇ ਬਾਇੳੇ ਮੈਡੀਕਲ ਵੇਸਟ ਮੈਨੇਜਮੈਂਟ ਨੂੰ ਸਹੀ ਤਰੀਕੇ ਨਾਲ ਅਮਲ ਵਿੱਚ ਲਿਆਉਣਾ ਹੈ ਤਾਂ ਜੋ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਆਪਣੇ ਨਾਲ-ਨਾਲ ਮਰੀਜ਼ਾਂ ਅਤੇ ਆਮ ਜਨਤਾ ਨੂੰ ਬਾਇੳੇ ਮੈਡੀਕਲ ਵੇਸਟ ਰਾਹੀਂ ਦੁਰਘਟਨਾ ਗ੍ਰਸਤ ਤਰੀਕੇ ਨਾਲ ਹੋਣ ਵਾਲੀਆ ਬੀਮਾਰੀਆਂ ਜਿਵੇ ਕਿ ਐੱਚ. ਆਈ. ਵੀ., ਹੈਪਾਟਾਟੀਸ ਬੀ ਆਦਿ ਤੋਂ ਬਚਾਇਆ ਜਾ ਸਕੇ।
ਇਸ ਦੇ ਨਾਲ ਹੀ ਉਨਾਂ ਨੇ ਦੱਸਿਆ ਕਿ ਸੁਰੱਖਿਅਤ ਟੀਕਾਕਰਨ ਵਿਧੀਆ ਬਾਰੇ ਬੜੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਟੀਕਾਕਰਨ ਦੌਰਾਨ ਸਮੂਹ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਜੇਕਰ ਸਹੀ ਤਰੀਕੇ ਨਾਲ ਬਾਇੳੇ ਮੈਡੀਕਲ ਵੇਸਟ ਮੈਨੇਜਮੈਂਟ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਆਈ. ਪੀ. ਸੀ. ਰੂਟੀਨ ਇਮੂਨਾਈਜੇਸ਼ਨ ਦੇ ਢੰਗ ਤਰੀਕੇ ਅਪਣਾ ਕੇ ਟੀਕਾਕਰਨ ਵਿੱਚ ਹੋਰ ਸੁਧਾਰ ਲਿਆਉਣਾ ਚਾਹੀਦਾ ਹੈ।ਇਸ ਮੌਕੇ ਡਾ. ਸਿਮਰਨ ਕੌਰ, ਸ਼੍ਰੀ ਅਮਰਦੀਪ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਕੁਲਵੰਤ ਸਿੰਘ ਅਤੇ ਹੋਰ ਸਟਾਫ ਮੌਜੂਦ ਸੀ।