ਬੰਦ ਕਰੋ

ਨਵੇਂ ਦਾਖਲੇ ਸੰਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 10/04/2023
ਨਵੇਂ ਦਾਖਲੇ ਸੰਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ
 
ਤਰਨ ਤਾਰਨ 5 ਅਪ੍ਰੈਲ :
 ਸਿੱਖਿਆ ਮੰਤਰੀ ਪੰਜਾਬ ਸ੍ਰ ਹਰਜੋਤ ਸਿੰਘ ਬੈਂਸ ਜੀ ਦੇ ਅਣਥੱਕ ਯਤਨਾਂ ਅਤੇ ਯੋਗ ਅਗਵਾਈ , ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਦੀ ਯੋਗ ਰਹਿਨੁਮਾਈ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਪਰਮਜੀਤ ਸਿੰਘ ਦੀ ਪ੍ਰੇਰਨਾ ਸਦਕਾ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਹਿਬਾਨ, ਸੈਂਟਰ ਹੈਡ ਟੀਚਰ ਸਹਿਬਾਨ ਅਤੇ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮ ਦੇ ਸਮੂਹ ਮੈਂਬਰਾਂ ਦੀ ਇੱਕ ਜਰੂਰੀ ਮੀਟਿੰਗ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨ ਤਾਰਨ ਵਿਖੇ ਕੀਤੀ ਗਈ । ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਹਰੇਕ ਬਲਾਕ ਅਤੇ ਕਲੱਸਟਰ ਵਿੱਚ ਵਿਦਿਆਰਥੀਆਂ ਦੇ ਨਵੇਂ ਦਾਖਲੇ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਪਰਮਜੀਤ ਸਿੰਘ ਨੇ ਘੱਟ ਦਾਖਲੇ ਵਾਲੇ ਕਲੱਸਟਰ ਮੁਖੀਆਂ ਨੂੰ ਦਾਖਲਾ ਵਧਾਉਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਬੋਲਦਿਆਂ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਚੋਹਲਾ ਸਾਹਿਬ ਸ੍ਰ ਜਸਵਿੰਦਰ ਸਿੰਘ ਨੇ ਕਿਹਾ ਕਿ ਸਮੂਹ ਸੀਐੱਚਟੀ ਸਹਿਬਾਨ ਆਪਣੇ ਆਪਣੇ ਕਲੱਸਟਰ ਵਿੱਚ ਵੱਡੇ ਪਿੰਡਾਂ ਨੂੰ ਫੋਕਸ ਕਰਨ ਅਤੇ ਆਪ ਖੁਦ ਸਕੂਲਾਂ ਵਿੱਚ ਵਿਜਟ ਕਰਕੇ ਦਾਖਲਾ ਵਧਾਉਣ ਲਈ ਅਧਿਆਪਕਾਂ ਨੂੰ ਪ੍ਰੇਰਿਤ ਕਰਨ । ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਸ੍ਰੀ ਅਨੂਪ ਸਿੰਘ ਮੈਣੀ ਨੇ ਇਸ ਮੌਕੇ  ਬਲਾਕ ਵਾਇਜ਼ ਅਜੇ ਤੱਕ ਘੱਟ ਦਾਖਲ ਕੀਤੇ ਵਿਦਿਆਰਥੀਆਂ ਤੇ ਵਿਸ਼ੇਸ਼ ਫੋਕਸ ਕਰਨ ਅਤੇ ਸਮੇਂ ਸਿਰ ਦਾਖਲ ਕਰਨ ਲਈ ਪ੍ਰੇਰਿਤ ਕੀਤਾ। ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਗੰਡੀਵਿੰਡ ਮੈਡਮ ਪਰਮਜੀਤ ਕੋਰ ਨੇ ਸਮੂਹ ਸੈਂਟਰ ਹੈੱਡ ਟੀਚਰ ਸਹਿਬਾਨ ਨੂੰ ਪਿਛਲੇ ਸਾਲ ਦੀ ਗਿਣਤੀ ਨੂੰ ਧਿਆਨ ਵਿੱਚ ਰੱਖ ਕੇ ਦਾਖਲਾ ਵਧਾਉਣ ਲਈ ਪ੍ਰੇਰਿਤ ਕੀਤਾ ।