ਬੰਦ ਕਰੋ

ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 132ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸ਼ਰਧਾ ਦੇ ਫੁੱਲ ਭੇਂਟ

ਪ੍ਰਕਾਸ਼ਨ ਦੀ ਮਿਤੀ : 17/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 132ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸ਼ਰਧਾ ਦੇ ਫੁੱਲ ਭੇਂਟ
ਤਰਨ ਤਾਰਨ, 14 ਅਪ੍ਰੈਲ
ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 132ਵੇਂ ਜਨਮ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਥਾਪਿਤ ਡਾ: ਭੀਮ ਰਾਓ ਅੰਬੇਦਕਰ ਦੇ ਬੁੱਤ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਦੇ 132ਵੇਂ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇੱਕ ਸਾਧਾਰਣ ਪਰਿਵਾਰ ’ਚ ਜਨਮੇ ਬਾਬਾ ਸਾਹਿਬ ਨੇ ਬੇਹੱਦ ਔਕੜਾਂ ਦਾ ਸਾਹਮਣਾ ਕੀਤਾ ਪਰ ਇਸ ਦੇ ਬਾਵਜੂਦ ਉਪ ਆਪਣੀ ਲਿਆਕਤ ਅਤੇ ਲਗਨ ਸਦਕਾ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੀਤੀਵਾਨ ਵਜੋਂ ਦੁਨੀਆ ਭਰ ’ਚ ਸਤਿਕਾਰੇ ਜਾਣੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਦੇਸ਼ ਦੀ ਇਸ ਮਹਾਨ ਸਖਸ਼ੀਅਤ ਨੂੰ ਸਾਨੂੰ ਆਪਣੇ ਆਦਰਸ਼ ਵਜੋਂ ਲੈਂਦਿਆਂ ਹਮੇਸ਼ਾਂ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਲਈ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਾਵਨ ਮੌਕੇ ਸਾਨੂੰ ਇਹ ਅਹਿਦ ਲੈਣਾ ਚਾਹੀਦਾ ਹੈ ਕਿ ਉਹ ਬਾਬਾ ਸਾਹਿਬ ਵੱਲੋਂ ਪਾਏ ਪੂਰਨਿਆਂ ’ਤੇ ਚੱਲਦੇ ਆਪਣੇ ਦੇਸ਼ ਅਤੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣਗੇ।
ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਉਨ੍ਹਾਂ ਦੇ ਨਕਸ਼ੇ ਕਦਮ `ਤੇ ਚੱਲਣ ਦੀ ਲੋੜ ਹੈ।ਡਾ. ਅੰਬੇਦਕਾਰ ਜੀ ਨੇ ਆਪਣਾ ਪੂਰਾ ਜੀਵਨ ਸਮਾਜਿਕ ਸਦਭਾਵਨਾ ਅਤੇ ਸਭ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਸਪਰਪਿਤ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਤਿਆਰ ਕੀਤੇ ਸੰਵਿਧਾਨ ਵਿੱਚ ਜਿਥੇ ਸਾਨੂੰ ਮੌਲਿਕ ਅਧਿਕਾਰ ਦਿੱਤੇ ਗਏ ਹਨ, ਓਥੇ ਸਾਡੇ ਕੁਝ ਫਰਜ਼ ਵੀ ਤਹਿ ਕੀਤੇ ਗਏ ਹਨ ਅਤੇ ਹਰ ਭਾਰਤੀ ਨੂੰ ਆਪਣੇ ਫਰਜ਼ਾਂ ਦੀ ਅਦਾਇਗੀ ਵੀ ਜ਼ਰੂਰ ਕਰਨੀ ਚਾਹੀਦੀ ਹੈ।