Close

Placement Camp will be organized on April 19 at District Bureau of Employment and Enterprises Tarn Taran- Deputy Commissioner

Publish Date : 18/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 19 ਅਪ੍ਰੈਲ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ
ਤਰਨ ਤਾਰਨ, 17 ਅਪ੍ਰੈਲ :
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਸ਼੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਇਸੇ ਤਹਿਤ 19 ਅਪ੍ਰੈਲ, 2023 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜ਼ਿਲਾ ਰੋਜਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਸ਼੍ਰੀ ਪ੍ਰਭਜੋਤ ਸਿੰਘ ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ. ਐਮ. ਆਰ. ਗਰੁੱਪ ) ਕੰਪਨੀ ਭਾਗ ਲੈ ਰਹੀ ਹੈ। ਪਲੇਸਮੈਂਟ ਲਈ ਰਖਸ਼ਾ ਸਕਿਉਰਿਟੀ ਕੰਪਨੀ ਨੂੰ ਸਕਿਉਰਟੀ ਗਾਰਡ ਲਈ ਘੱਟ ਤੋਂ ਘੱਟ ਦਸਵੀਂ ਪਾਸ ਲੜਕਿਆਂ ਦੀ ਜਰੂਰਤ ਹੈ (ਤਨਖਾਹ 13000 ਤੋਂ 18000 ਰੁਪਏ + ), ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 35 ਸਾਲ ਹੈ।
ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣੇ ਨਾਲ ਆਪਣਾ ਬਾਇਉਡਾਟਾ, ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ ਮਿਤੀ 19 ਅਪ੍ਰੈਲ-2023 ਸਵੇਰੇ 10 ਵਜੇ ਤੋਂ ਦੁਪਿਹਰ 2 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਇੰਟਰਵਿਉ ਲਈ ਪਹੁੰਚ ਸਕਦੇ ਹਨ। ਜਿਲਾ ਰੋਜਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ- 7717397013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।