Close

Of the 1,19,727 metric tons of wheat that reached the markets, 96,736 metric tons of wheat were procured by various procurement agencies – Deputy Commissioner

Publish Date : 18/04/2023

ਦਫਤਰ, ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਮੰਡੀਆਂ ਵਿੱਚ ਪਹੁੰਚੀ 1,19,727 ਮੀਟਰਿਕ ਟਨ ਕਣਕ ਵਿੱਚੋਂ 96736 ਮੀਟਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ
ਤਰਨ ਤਾਰਨ, 17 ਅਪ੍ਰੈਲ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਜਾਰੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਖਰੀਦ ਲਈ ਕੁੱਲ 60 ਖਰੀਦ ਕੇਂਦਰ ਬਣਾਏ ਗਏ ਹਨ। ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ‘ਤੇ ਅੱਜ ਤੱਕ ਪਹੁੰਚੀ 1,19,727 ਮੀਟਰਿਕ ਟਨ ਕਣਕ ਵਿੱਚੋਂ 96736 ਮੀਟਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨੀ ਮੌਸਮ ਵਿੱਚ ਆਈ ਖਰਾਬੀ ਕਾਰਨ ਮੰਡੀਆਂ ਵਿੱਚ ਕਣਕ ਦੀ ਆਮਦ ਦੇਰੀ ਨਾਲ ਸ਼ੁਰੂ ਹੋਈ ਸੀ, ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਖਰੀਦ ਕੇਂਦਰਾਂ ‘ਤੇ ਕੀਤੇ ਸੁਚੱਜੇ ਪ੍ਰਬੰਧਾਂ ਕਾਰਨ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਤੇਜ਼ੀ ਨਾਲ ਜਾਰੀ ਹੈ।
ਉਹਨਾਂ ਦੱਸਿਆ ਕਿ ਇਸ ਸ਼ੀਜਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲੱਗਭੱਗ 6, 18,376 ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ, ਜਿਸ ਵਿੱਚੋਂ ਅੱਜ ਤੱਕ 96736 ਮੀਟਿਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ।ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।ਉਹਨਾਂ ਕਿਹਾ ਕਿ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।
——————-