14 Aam Aadmi clinics running in the district are providing quality health services to the people – Deputy Commissioner
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਚੱਲ ਰਹੇ 14 ਆਮ ਆਦਮੀ ਕਲੀਨਿਕਾਂ ਲੋਕਾਂ ਨੂੰ ਮੁਹੱਈਆਂ ਕਰਵਾ ਰਹੇ ਹਨ ਮਿਆਰੀ ਸਿਹਤ ਸੇਵਾਵਾਂ-ਡਿਪਟੀ ਕਮਿਸ਼ਨਰ
ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 66,626 ਤੋਂ ਵੱਧ ਲੋਕਾਂ ਨੇ ਲਿਆ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ
ਤਰਨ ਤਾਰਨ, 20 ਅਪ੍ਰੈਲ :
ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ, “ਆਮ ਆਦਮੀ ਕਲੀਨਿਕਾਂ” ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਚੁੰਗਾ ਹੁੰਗਾਰਾ ਮਿਲ ਰਿਹਾ ਹੈ, ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਆਮ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਬੁਨਿਆਦੀ, ਉੱਚ ਮਿਆਰੀ ਦੀਆਂ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਸ਼ੁਰੂ ਕੀਤੇ ਗਏ 14 ਆਮ ਆਦਮੀ ਕਲੀਨਿਕਾਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆਂ ਕਰਵਾ ਰਹੇ ਹਨ ਅਤੇ ਇਹਨਾਂ ਕਲੀਨਿਕਾਂ ਵਿੱਚ ਹੁਣ ਤੱਕ 66,626 ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਲਿਆ ਅਤੇ ਲੋੜਵੰਦ ਮਰੀਜ਼ਾ ਦੇ 13,442 ਵੱਖ ਵੱਖ ਤਰ੍ਹਾਂ ਦੇ ਕਲੀਨੀਕਲ ਟੈੱਸਟ ਮੁਫ਼ਤ ਕੀਤੇ ਜਾ ਚੁੱਕੇ ਹਨ ।
ਜ਼ਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਖਾਲੜਾ, ਬਾਸਰਕੇ, ਅਲਗੋਂ ਕੋਠੀ, ਡੇਹਰਾ ਸਾਹਿਬ, ਫਤਿਆਬਾਦ, ਗੋਇੰਦਵਾਲ ਸਾਹਿਬ, ਕਿਰਤੋਵਾਲ, ਪੰਡੋਰੀ ਰਣ ਸਿੰਘ, ਸਭਰਾ, ਸਰਾਏ ਅਮਾਨਤ ਖਾਂ, ਵਲਟੋਹਾ, ਡਾਲੇਕੇ, ਅਰਬਨ ਪ੍ਰਾਇਮਰੀ ਹੈੱਲਥ ਸੈਂਟਰ ਮੁਰਾਦਪੁਰਾ ਅਤੇ ਚੋਹਲਾ ਸਾਹਿਬ ਵਿਖੇ ਸਿਹਤ ਸੇਵਵਾਂ ਮੁਹੱਈਆ ਕਰਵਾ ਰਹੇ ਹਨ ।
ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਆਮ ਜਨਤਾ ਨੂੰ ਇਕੋ ਛੱਤ ਥੱਲੇ ਓਪੀਡੀ ਸੇਵਾਵਾਂ, ਟੀਕਾਕਰਨ ਦੀਆਂ ਸਹੂਲਤਾਂ, ਜੱਚਾ ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਦੀਆਂ ਸਹੂਲਤਾਂ, ਮੁਫ਼ਤ ਲੈਬ ਟੈਸਟ, ਮੁਫ਼ਤ ਦਵਾਈਆਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿਚ ਮਰੀਜ਼ਾਂ ਦਾ ਪੂਰਾ ਕਲੀਨੀਕਲ ਡਾਟਾ ਹੁੰਦਾ ਹੈ, ਜਿਸ ਤਹਿਤ ਉਹ ਪੂਰੇ ਪੰਜਾਬ ਵਿੱਚ ਕਿਸੇ ਵੀ ਆਮ ਆਦਮੀ ਕਲੀਨਿਕ ਤੋਂ ਇਲਾਜ ਕਰਵਾ ਸਕਦਾ ਹਨ।
ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਮੈਡੀਕਲ ਅਫ਼ਸਰਾਂ ਵੱਲੋਂ ਮਰੀਜ਼ਾਂ ਦੀ ਬਿਮਾਰੀ ਦੀ ਜਾਂਚ ਕਰਕੇ ਲੋੜੀਂਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ 75 ਤਰ੍ਹਾਂ ਦੀਆਂ ਦਵਾਈਆਂ, 41 ਤਰ੍ਹਾਂ ਦੇ ਕਲੀਨੀਕਲ ਮੁਫ਼ਤ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ।ਸਿਵਲ ਸਰਜਨ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕਾਂ ਰਾਹੀਂ ਇਲਾਜ ਦੀਆਂ ਬਿਹਤਰ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।