ਬੰਦ ਕਰੋ

ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 26/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ‘ਚ ਅੱਜ ਤੱਕ ਹੋਈ 4,05,683 ਮੀਟਰਿਕ ਟਨ ਕਣਕ ਦੀ ਆਮਦ
ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 3,69,140 ਮੀਟ੍ਰਿਕ ਟਨ ਕਣਕ ਦੀ ਖਰੀਦ
ਤਰਨ ਤਾਰਨ, 22 ਅਪ੍ਰੈਲ :
ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।ਇਹ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 4,05,683 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3,69,140 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 453 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਗਈ ਹੈ ਅਤੇ ਅੱਜ ਤੱਕ 12,373 ਮੀਟ੍ਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 3,69,140 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,35,641 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 95,634 ਮੀਟ੍ਰਿਕ ਟਨ, ਪਨਸਪ ਵੱਲੋਂ 70,811 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 58,980 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 5637 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।ਉਨ੍ਹਾਂ ਅਪੀਲ ਕੀਤੀ ਕਿ ਕਿਸਾਨ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਮੌਕੇ ’ਤੇ ਹੀ ਖਰੀਦ ਕੀਤੀ ਜਾ ਸਕੇ।