ਬੰਦ ਕਰੋ

ਮੁੱਖ ਮੰਤਰੀ ਪੰਜਾਬ ਅਤੇ ਖੇਡ ਮੰਤਰੀ ਵੱਲੋਂ ਨੈਸ਼ਨਲ ਗੇਮਜ਼-2022 ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀ ਤੇ ਖਿਡਾਰਨਾਂ ਨੂੰ ਨਗਦ ਰਾਸ਼ੀ ਦੇ ਕੇ ਕੀਤਾ ਗਿਆ ਸਨਮਾਨਿਤ

ਪ੍ਰਕਾਸ਼ਨ ਦੀ ਮਿਤੀ : 26/04/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮੁੱਖ ਮੰਤਰੀ ਪੰਜਾਬ ਅਤੇ ਖੇਡ ਮੰਤਰੀ ਵੱਲੋਂ ਨੈਸ਼ਨਲ ਗੇਮਜ਼-2022 ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀ ਤੇ ਖਿਡਾਰਨਾਂ ਨੂੰ ਨਗਦ ਰਾਸ਼ੀ ਦੇ ਕੇ ਕੀਤਾ ਗਿਆ ਸਨਮਾਨਿਤ
ਜਿਲ੍ਹਾ ਤਰਨਤਾਰਨ ਦੇ 07 ਖਿਡਾਰੀਆਂ ਨੇ ਨੈਸ਼ਨਲ ਗੇਮਜ਼-2022 ਵਿੱਚ ਮੈਡਲ ਜਿੱਤਕੇ ਹਾਸਿਲ ਕੀਤਾ ਸਨਮਾਨ
ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਗਈਆਂ ਮੁਬਾਰਕਾਂ
ਤਰਨ ਤਾਰਨ, 23 ਅਪ੍ਰੈਲ :
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਅਤੇ ਖੇਡ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਦੁਆਰਾ ਬੀਤੇ ਦਿਨੀਂ ਨੈਸ਼ਨਲ ਗੇਮਜ਼-2022 ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀ ਤੇ ਖਿਡਾਰਨਾਂ ਨੂੰ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਮਾਰੋਹ ਪੰਜਾਬ ਮਿਊਂਸਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੁਆਰਾ ਕਰਵਾਇਆ ਗਿਆ।
ਇਸ ਸਮਾਰੋਹ ਵਿੱਚ ਜਿਲ੍ਹਾ ਤਰਨਤਾਰਨ ਦੇ 07 ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਸ ਵਿੱਚ ਸ੍ਰੀ ਕਿ੍ਰਪਾਲ ਸਿੰਘ ਐਥਲੈਟਿਕਸ ਖਿਡਾਰੀ ਨੂੰ 5 ਲੱਖ ਦੀ ਰਾਸ਼ੀ, ਸ੍ਰੀ ਗੁਰਵਿੰਦਰ ਸਿੰਘ ਆਰਚਰੀ ਖਿਡਾਰੀ ਨੂੰ 5 ਲੱਖ ਦੀ ਰਾਸ਼ੀ, ਸ੍ਰੀ ਅਰਵਿੰਦਰ ਸਿੰਘ ਰੋਇੰਗ ਖਿਡਾਰੀ ਨੂੰ 2 ਲੱਖ ਦੀ ਰਾਸ਼ੀ, ਸ੍ਰੀਮਤੀ ਬਲਜੀਤ ਕੌਰ ਹਾਕੀ ਖਿਡਾਰਨ ਨੂੰ 3 ਲੱਖ ਦੀ ਰਾਸ਼ੀ, ਸ੍ਰੀਮਤੀ ਰਾਜਵਿੰਦਰ ਕੌਰ ਹਾਕੀ ਖਿਡਾਰਨ ਨੂੰ 3 ਲੱਖ ਦੀ ਰਾਸ਼ੀ, ਸ੍ਰੀਮਤੀ ਕਿਰਨਦੀਪ ਕੌਰ ਹਾਕੀ ਖਿਡਾਰਨ ਨੂੰ 3 ਲੱਖ ਦੀ ਰਾਸ਼ੀ, ਸ੍ਰੀਮਤੀ ਮਨਪ੍ਰੀਤ ਕੌਰ ਵੇਟ ਲਿਫਟਿੰਗ ਖਿਡਾਰਨ ਨੂੰ 3 ਲੱਖ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।
ਸ੍ਰ. ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਖਿਡਾਰੀਆਂ ਨੂੰ ਪੇਸ਼ੇਵਰ ਕੋਚ, ਖੁਰਾਕ ਅਤੇ ਹੋਰ ਸਹੂਲਤਾਂ ਦੇ ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਹ ਆਪਣੇ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ। ਇਸ ਦੌਰਾਨ ਖੇਡ ਮੰਤਰੀ ਸ੍ਰ: ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੀ ਖੇਡ ਨੀਤੀ ਨੂੰ ਇੱਕ ਨਿਵੇਕਲਾ ਦਸਤਾਵੇਜ਼ ਬਣਾਉਣ ਲਈ ਵਿਭਾਗ ਸਖਤ ਮਿਹਨਤ ਕਰ ਰਿਹਾ ਹੈ, ਜਿਹੜੀ ਖਿਡਾਰੀਆਂ ਨੂੰ ਅਨੁਕੂਲ ਮਾਹੌਲ ਮੁਹੱਈਆ ਕਰੇਗੀ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾਂ ਮੌਕਾ ਹੈ, ਜਦੋਂ ਥਲ ਸੈਨਾ, ਜਲ ਸੈਨਾ ਤੇ ਹੋਰ ਸੇਵਾਵਾਂ ਦੇ ਕੌਮੀ ਐਵਾਰਡ ਜੇਤੂਆਂ ਨੂੰ ਸੂਬਾ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਰਿਸ਼ੀਪਾਲ ਸਿੰਘ, ਜਿਲ੍ਹਾ ਪ੍ਰਸ਼ਾਸਨ ਤਰਨਤਾਰਨ, ਸ੍ਰੀ ਇੰਦਰਵੀਰ ਸਿੰਘ ਜਿਲ੍ਹਾ ਖੇਡ ਅਫਸਰ ਅਤੇ ਸਮੂਹ ਕੋਚ ਸਹਿਬਾਨ ਤੇ ਸਟਾਫ ਵੱਲੋਂ ਖਿਡਾਰੀਆਂ ਨੂੰ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ ਗਈਆਂ।